Sidhu Moosewala Death Anniversary : ਸੋਨਮ ਬਾਜਵਾ ਹੋਈ ਭਾਵੁਕ, ਅਫਸਾਨਾਂ ਨੇ ਕਿਹਾ, ‘ਮਿਸ ਯੂ ਵੱਡੇ ਬਾਈ’

Sidhu Moosewala Death Anniversary : ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ 2 ਸਾਲ ਬੀਤ ਚੁੱਕੇ ਹਨ। ਅੱਜ ਉਨ੍ਹਾਂ…

Sidhu Moosewala Death Anniversary : ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ 2 ਸਾਲ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦੀ ਦੂਜੀ ਬਰਸੀ ਹੈ। ਭਾਵੇਂ ਇਸ ਮੌਕੇ ਵੱਡਾ ਪ੍ਰੋਗਰਾਮ ਨਹੀਂ ਕੀਤਾ ਗਿਆ ਹੈ ਪਰ ਹਰ ਕੋਈ ਮਰਹੂਮ ਗਾਇਕ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਿਹਾ ਹੈ। ਕਈ ਕਲਾਕਾਰ ਪੋਸਟਾਂ ਸਾਂਝੀਆਂ ਕਰਕੇ ਸਿੱਧੂ ਨੂੰ ਸ਼ਰਧਾਂਜਲੀ ਦੇ ਰਹੇ ਹਨ ਅਤੇ ਨਾਲ ਹੀ ਇਨਸਾਫ਼ ਦੀ ਮੰਗ ਕਰ ਰਹੇ ਹਨ। ਪੰਜਾਬੀ ਫ਼ਿਲਮ ਇੰਡਸਟਰੀ ਦੀ ਬੋਲਡ ਬਾਲਾ ਸੋਨਮ ਬਾਜਵਾ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ- ਜਸਟਿਸ ਇਕ ਧੁੰਦਲੀ ਉਮੀਦ ਬਣ ਗਿਆ। ਇਹ ਪੋਸਟ ਸੋਨਮ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਸਾਂਝੀ ਕੀਤੀ ਹੈ। 


ਉਥੇ ਹੀ ਸਿੱਧੂ ਮੂਸੇਵਾਲਾ ਦੀ ਮੂੰਹ ਬੋਲੀ ਭੈਣ ਤੇ ਗਾਇਕ ਅਫਸਾਨਾ ਖ਼ਾਨ ਨੇ ਭਰਾ ਨੂੰ ਯਾਦ ਕਰਦਿਆਂ ਇਕ ਭਾਵੁਕ ਪੋਸਟ ਸਾਂਝੀ ਕੀਤੀ। ਇਸ ‘ਚ ਉਸ ਨੇ ਲਿਖਿਆ ਹੈ, ”ਮਿਸ ਯੂ ਵੱਡੇ ਬਾਈ।” ਇਸ ਦੇ ਨਾਲ ਉਹ ਅਫਸਾਨਾ ਨੇ ਇਹ ਪੋਸਟ ਸਿੱਧੂ ਨੂੰ ਟੈਗ ਕਰਦਿਆਂ #justiceforsidhumoosewala ਵੀ ਲਿਖਿਆ ਹੈ।  ਇਸ ਦੇ ਨਾਲ ਹੀ ਅਫਸਾਨਾ ਖ਼ਾਨ ਦੀ ਇਸ ਪੋਸਟ ਨੂੰ ਗਾਇਕ ਸਾਜ਼ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ।

 

Leave a Reply

Your email address will not be published. Required fields are marked *