ਦਿੱਲੀ : ਜਲਵਾਯੂ ਪਰਿਵਰਤਨ ਅਤੇ ਸਿੱਖਿਆ ਸੁਧਾਰਾਂ ਲਈ ਲਗਾਤਾਰ ਆਵਾਜ਼ ਬੁਲੰਦ ਕਰਨ ਵਾਲੇ ਪ੍ਰਸਿੱਧ ਸਮਾਜਿਕ ਕਰਮਚਾਰੀ ਸੋਨਮ ਵਾਂਗਚੁਕ ਨੇ ਬੁੱਧਵਾਰ ਨੂੰ ਆਪਣੀ ਭੁੱਖ ਹੜਤਾਲ ਖਤਮ ਕਰਨ ਲਈ ਇੱਕ ਅਹਿਮ ਸ਼ਰਤ ਰੱਖੀ ਹੈ। ਵਾਂਗਚੁਕ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਇਹ ਭਰੋਸਾ ਦਿੰਦੀ ਹੈ ਕਿ ਇਸ ਅੰਦੋਲਨ ਵਿੱਚ ਸ਼ਾਮਲ ਪ੍ਰਦਰਸ਼ਨਕਾਰੀਆਂ ਅਤੇ ਵਿਦਿਆਰਥੀਆਂ ਖਿਲਾਫ ਕੋਈ ਬਦਲਾਖੋਰੀ ਜਾਂ ਦੰਡਕਾਰੀ ਕਾਰਵਾਈ ਨਹੀਂ ਕੀਤੀ ਜਾਵੇਗੀ, ਤਾਂ ਉਹ ਆਪਣਾ ਅੰਦੋਲਨ ਵਾਪਸ ਲੈਣ ਲਈ ਤਿਆਰ ਹਨ।
‘ਸਰਕਾਰ ਭਰੋਸਾ ਦੇਵੇ, ਅੱਜ ਹੀ ਖੋਲ੍ਹਾਂਗਾ ਵਰਤ’: ਵਾਂਗਚੁਕ
ABHI BHI ZINDA HUN…. DAY 25 pic.twitter.com/SnwKXMfvOO
— Sonam Wangchuk (@Wangchuk66) July 22, 2026
ਰਾਤ 8 ਵਜੇ ਦੇ ਕਰੀਬ ਜਾਰੀ ਕੀਤੇ ਗਏ ਇੱਕ ਵੀਡੀਓ ਸੰਦੇਸ਼ ਵਿੱਚ ਸੋਨਮ ਵਾਂਗਚੁਕ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਉਨ੍ਹਾਂ ਦੀ ਇਸ ਮੰਗ ਨੂੰ ਪ੍ਰਵਾਨ ਕਰ ਲੈਂਦੀ ਹੈ, ਤਾਂ ਉਹ “ਅੱਜ ਹੀ” ਆਪਣਾ ਵਰਤ ਤੋੜ ਦੇਣਗੇ। ਉਨ੍ਹਾਂ ਨੇ ਕਿਹਾ ਕਿ ਅੰਦੋਲਨਕਾਰੀ ਵਿਦਿਆਰਥੀਆਂ ਦੀ ਸੁਰੱਖਿਆ ਉਨ੍ਹਾਂ ਲਈ ਸਭ ਤੋਂ ਪਹਿਲਾਂ ਹੈ।
ਪ੍ਰਦਰਸ਼ਨ ਸਮਾਪਤ ਕਰਨ ਦੀ ਕੀਤੀ ਅਪੀਲ
ਇਸ ਤੋਂ ਪਹਿਲਾਂ ਸ਼ਾਮ ਨੂੰ, ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਜਿਤਿੰਦਰ ਸਿੰਘ ਨੂੰ ਲਿਖੇ ਇੱਕ ਪੱਤਰ ਵਿੱਚ ਵਾਂਗਚੁਕ ਨੇ ਲਿਖਿਆ ਕਿ ਸਰਕਾਰ ਵੱਲੋਂ ਭਰੋਸਾ ਮਿਲਦੇ ਹੀ ਉਹ ਵਿਦਿਆਰਥੀਆਂ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਰੋਕਣ ਦੀ ਬੇਨਤੀ ਕਰਨਗੇ। ਉਨ੍ਹਾਂ ਦਾ ਮੰਨਣਾ ਹੈ ਕਿ ਆਪਸੀ ਗੱਲਬਾਤ ਅਤੇ ਸੁਰੱਖਿਆ ਦੇ ਭਰੋਸੇ ਨਾਲ ਹੀ ਇਸ ਮੁੱਦੇ ਦਾ ਸ਼ਾਂਤੀਪੂਰਨ ਹੱਲ ਕੱਢਿਆ ਜਾ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



