Sonam Wangchuk’s big announcement after CJP protest: ਭੁੱਖ ਹੜਤਾਲ ਜਾਰੀ ਰੱਖਣ ਦੀ ਚੇਤਾਵਨੀ, ਲਿਖਿਆ ਪੱਤਰ

ਦਿੱਲੀ : ‘ਕੌਕਰੋਚ ਜਨਤਾ ਪਾਰਟੀ’ (CJP) ਦੇ ‘ਸੰਸਦ ਚਲੋ’ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ‘ਤੇ ਹੋਏ ਪੁਲਿਸ ਲਾਠੀਚਾਰਜ ਤੋਂ ਬਾਅਦ ਪ੍ਰਮੁੱਖ ਸਮਾਜਿਕ ਕਰਮਚਾਰੀ ਸੋਨਮ ਵਾਂਗਚੁਕ ਨੇ ਆਪਣੀ…

'ਕੌਕਰੋਚ ਜਨਤਾ ਪਾਰਟੀ' (CJP) ਦੇ 'ਸੰਸਦ ਚਲੋ' ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ 'ਤੇ ਹੋਏ ਪੁਲਿਸ ਲਾਠੀਚਾਰਜ ਤੋਂ ਬਾਅਦ ਪ੍ਰਮੁੱਖ ਸਮਾਜਿਕ ਕਰਮਚਾਰੀ ਸੋਨਮ ਵਾਂਗਚੁਕ

ਦਿੱਲੀ : ‘ਕੌਕਰੋਚ ਜਨਤਾ ਪਾਰਟੀ’ (CJP) ਦੇ ‘ਸੰਸਦ ਚਲੋ’ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ‘ਤੇ ਹੋਏ ਪੁਲਿਸ ਲਾਠੀਚਾਰਜ ਤੋਂ ਬਾਅਦ ਪ੍ਰਮੁੱਖ ਸਮਾਜਿਕ ਕਰਮਚਾਰੀ ਸੋਨਮ ਵਾਂਗਚੁਕ ਨੇ ਆਪਣੀ ਅਨਿਸ਼ਚਿਤ ਸਮੇਂ ਲਈ ਚੱਲ ਰਹੀ ਭੁੱਖ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਹਸਪਤਾਲ ਤੋਂ ਜਾਰੀ ਆਪਣੇ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ‘ਤੇ ਕੀਤਾ ਗਿਆ ਵਤੀਰਾ ਬਹਤ ਹੀ ਦੁਖਦਾਈ ਹੈ। ਉਨ੍ਹਾਂ ਸ਼ਰਤ ਰੱਖੀ ਹੈ ਕਿ ਉਹ ਆਪਣਾ ਵਰਤ ਉਦੋਂ ਤੱਕ ਖ਼ਤਮ ਨਹੀਂ ਕਰਨਗੇ, ਜਦੋਂ ਤੱਕ ਨੌਜਵਾਨ ਆਗੂਆਂ ਨੂੰ ਸੰਸਦ ਮੈਂਬਰਾਂ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਜਾਂ ਫਿਰ ਉਨ੍ਹਾਂ ਨੂੰ ਖ਼ੁਦ ਹਸਪਤਾਲ ਵਿੱਚ ਸੰਸਦ ਮੈਂਬਰਾਂ ਨਾਲ ਮਿਲਣ ਨਹੀਂ ਦਿੱਤਾ ਜਾਂਦਾ।

ਹਸਪਤਾਲ ਤੋਂ ਲਿਖਿਆ ਪੱਤਰ

ਸਫ਼ਦਰਜੰਗ ਹਸਪਤਾਲ ਵਿੱਚ ਭਰਤੀ ਵਾਂਗਚੁਕ ਨੇ ਸੁਨੇਹੇ ਵਿੱਚ ਲਿਖਿਆ, “ਮੈਨੂੰ ਉਮੀਦ ਹੈ ਕਿ ਸਰਕਾਰ ਇਸ ਤੋਂ ਪਹਿਲਾਂ ਦੇਸ਼ ਦੇ ਸਿੱਖਿਆ ਮੰਤਰੀ ਦੀ ਜਵਾਬਦੇਹੀ ਤੈਅ ਕਰੇਗੀ।” ਉਨ੍ਹਾਂ ਨੇ ਪੁਲਿਸ ਵੱਲੋਂ ਦਿੱਤੇ ਉਕਸਾਵੇ ਦੇ ਬਾਵਜੂਦ ਸ਼ਾਂਤੀ ਬਣਾਏ ਰੱਖਣ ਲਈ ਨੌਜਵਾਨ ਪ੍ਰਦਰਸ਼ਨਕਾਰੀਆਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਅਤੇ ਦਿੱਲੀ ਪੁਲਿਸ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਅੱਜ ਜਾਂ ਭਲਕੇ ਸੰਸਦ ਦੇ ਸਾਹਮਣੇ ਆਪਣੀਆਂ ਮੰਗਾਂ ਰੱਖਣ ਦਾ ਮੌਕਾ ਦਿੱਤਾ ਜਾਵੇ ਤਾਂ ਜੋ ਇਸ ਮਸਲੇ ਦਾ ਹੱਲ ਨਿਕਲ ਸਕੇ।

Sonam Wangchuk 21 ਦਿਨਾਂ ਤੋਂ ਹਨ ਭੁੱਖ ਹੜਤਾਲ ‘ਤੇ

ਜ਼ਿਕਰਯੋਗ ਹੈ ਕਿ 21 ਦਿਨਾਂ ਦੀ ਲਗਾਤਾਰ ਭੁੱਖ ਹੜਤਾਲ ਤੋਂ ਬਾਅਦ 18 ਜੁਲਾਈ ਨੂੰ ਦਿੱਲੀ ਪੁਲਿਸ ਵੱਲੋਂ ਵਾਂਗਚੁਕ ਨੂੰ ਜ਼ਬਰਦਸਤੀ ਸਫ਼ਦਰਜੰਗ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਵਾਂਗਚੁਕ ਦੇ ਸਮਰਥਕਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ‘ਗ਼ੈਰ-ਕਾਨੂੰਨੀ ਹਿਰਾਸਤ’ ਵਿੱਚ ਰੱਖਿਆ ਗਿਆ ਹੈ, ਹਾਲਾਂਕਿ ਪ੍ਰਸ਼ਾਸਨ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਇਸ ਤੋਂ ਪਹਿਲਾਂ ਵਾਂਗਚੁਕ ਨੇ ਕਿਹਾ ਸੀ ਕਿ ਉਹ ਆਪਣਾ ਵਰਤ ਉਦੋਂ ਤੋੜਨਗੇ ਜਦੋਂ ਸਰਕਾਰ ਸਿੱਖਿਆ ਪ੍ਰਣਾਲੀ ਦੀਆਂ ਨਾਕਾਮੀਆਂ ਦੀ ਜ਼ਿੰਮੇਵਾਰੀ ਲਵੇਗੀ ਜਾਂ ਸੰਸਦ ‘ਚ ਇਸ ਮੁੱਦੇ ‘ਤੇ ਚਰਚਾ ਦਾ ਭਰੋਸਾ ਮਿਲੇਗਾ, ਪਰ ਸੋਮਵਾਰ ਦੇ ਹਿੰਸਕ ਘਟਨਾਕ੍ਰਮ ਤੋਂ ਬਾਅਦ ਉਨ੍ਹਾਂ ਨੇ ਅੰਦੋਲਨ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ।

ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ

‘ਕੌਕਰੋਚ ਜਨਤਾ ਪਾਰਟੀ’ ਵੱਲੋਂ ਦੇਸ਼ ਵਿੱਚ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਹੋ ਰਹੀਆਂ ਕਥਿਤ ਧਾਂਦਲੀਆਂ ਦੀ ਨਿਰਪੱਖ ਜਾਂਚ, ਜ਼ਿੰਮੇਵਾਰੀ ਤੈਅ ਕਰਨ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਅੰਦੋਲਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਜਾਰੀ ਰਹੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

‘युद्ध नशियां विरुद्ध’ के तहत भगवंत मान सरकार ने नशा छुड़ाऊ उपचार को और अधिक प्रभावी बनाने के लिए अंतरराष्ट्रीय स्तर पर मान्यता प्राप्त मेथाडोन मेंटेनेंस थेरेपी की शुरुआत की

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *