ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ  ਸ਼ੁਭਕਾਮਨਾਵਾਂ ਦਿੱਤੀਆਂ

 ਚੰਡੀਗੜ੍ਹ 23 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਠ ਸਾਲਾ ਰਣਵੀਰ ਸਿੰਘ ਸਚਦੇਵਾ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਤਕਨਾਲੋਜੀਆਂ ਵਿੱਚ…

ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ  ਸ਼ੁਭਕਾਮਨਾਵਾਂ ਦਿੱਤੀਆਂ

 ਚੰਡੀਗੜ੍ਹ 23 ਫਰਵਰੀ :

ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਠ ਸਾਲਾ ਰਣਵੀਰ ਸਿੰਘ ਸਚਦੇਵਾ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣ ਲਈ ਵਧਾਈ ਦਿੱਤੀ ਅਤੇ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਉਸਦੇ ਭਵਿੱਖ ਦੇ ਸੁਪਨੇ ਪੂਰੇ ਕਰੇ ਅਤੇ ਉਹ ਆਪਣੀ ਜ਼ਿੰਦਗੀ ਵਿੱਚ ਕਾਮਯਾਬੀ ਦੇ ਸਿਖਰ ’ਤੇ ਪਹੁੰਚੇ । ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਜੇਕਰ ਉਹ ਮਿਆਰੀ ਸਿੱਖਿਆ ਪ੍ਰਾਪਤ ਕਰਦੇ ਹਨ ਤਾਂ ਸਾਡਾ ਦੇਸ਼ ਖੁਸ਼ਹਾਲ ਹੋਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਪੂਰਾ ਸਿੱਖ ਭਾਈਚਾਰਾ ਉਸ ’ਤੇ ਮਾਣ ਕਰਦਾ ਹੈ।

ਇੰਡੀਆ ਏ.ਆਈ. ਇਮਪੈਕਟ ਸੰਮੇਲਨ ਵਿੱਚ ਹਿੱਸਾ ਲੈਂਦੇ ਹੋਏ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੇ ਕਿਹਾ ਕਿ ਉਹ ਪ੍ਰਾਚੀਨ ਭਾਰਤੀ ਫਿਲੋਸਫੀਜ਼ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨਾਲੋਜੀਆਂ ਰਾਹੀਂ ਅਜੋਕੇ ਦੌਰ ਨਾਲ ਜੋੜ ਦਾ ਯਤਨ ਕਰ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਦੁਨੀਆ ਇਸਨੂੰ ਅਪਣਾਏਗੀ। ਉਹ ਏ.ਆਈ. ਰਾਹੀਂ ਸੰਚਾਲਿਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣਾ  ਚਾਹੁੰਦਾ ਹੈ ਕਿਉਂਕਿ ਭਵਿੱਖ ਵਿੱਚ ਏਆਈ, ਭਾਰਤ ਦੇ ਜੀ.ਡੀ.ਪੀ. ਦੇ ਵਿਕਾਸ ਵਿੱਚ ਬਹੁਤ ਅਹਿਮ ਯੋਗਦਾਨ ਪਾਵੇਗੀ।

ਹੋਰ ਜਾਣੋ:

 ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ  ਸਮੇਤ ਅੰਮ੍ਰਿਤਸਰ ਤੋਂ ਕਾਬੂ

ਖ਼ਬਰਾਂ ਲਈ LIVING INDIA NEWS 24/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *