ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਧਾਨਸਭਾ ਦੇ ਸਪੀਕਰ ਨੇ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤਾ। ਦਸ ਦਈਏ ਕਿ ਸਪੀਕਰ ਨੇ ਨੋਟਿਸ ਚ ਕਿਹਾ ਹੈ ਕਿ 22 ਅਕਤੂਬਰ ਨੂੰ ਵਿਧਾਇਕ ਖੁਦ ਹਾਜ਼ਰ ਹੋ ਕੇ ਸਥਿਤੀ ਨੂੰ ਸਪੱਸ਼ਟ ਕਰਨ।
ਕਬਿਲੇਗੌਰ ਹੈ ਕਿ ਸਪੀਕਰ ਨੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਤੇ ਬਲਦੇਵ ਸਿੰਘ ਨੂੰ ਨੋਟਿਸ ਜਾਰੀ ਕੀਤਾ ਸੀ। ਵਿਰੋਧੀ ਧੀਰ ਦੇ ਨੇਤਾ ਹਰਪਾਲ ਚੀਮਾ ਨੇ ਅਸਤੀਫਾ ਚੁੱਕੇ ਵਿਧਾਇਕਾਂ ਨੂੰ ਆਯੋਗ ਕਰਾਰਾ ਦੇਣ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸਪੀਕਰ ਵੱਲੋਂ ਇਹ ਨੋਟਿਸ ਜਾਰੀ ਕੀਤਾ ਗਿਆ ਹੈ।

