Sri Guru Tegh Bahadur Sahib: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਸਮੁੱਚੀ ਮਾਨਵਤਾ ਲਈ ਸਿਦਕ, ਸਚਿਆਰਤਾ, ਭਰੋਸੇ, ਅਡੋਲ ਇਰਾਦੇ ਅਤੇ ਮਨੁੱਖੀ ਹੱਕਾਂ ਦੀ ਸੁਤੰਤਰਤਾ ਦਾ ਵਿਲੱਖਣ ਅਧਿਆਇ ਹੈ ਜੋ ਸਮੁੱਚੀ ਮਾਨਵ ਜਾਤੀ ਨੂੰ ਸਵੈਮਾਨ ਅਤੇ ਦਲੇਰੀ ਦੇ ਸਦਗੁਣਾਂ ਦਾ ਰਾਹਗੀਰ ਬਣਾਉਂਦਾ ਹੈ । ਸ੍ਰੀ ਗੁਰੂ ਤੇਗ ਬਹਾਦਰ ਜੀ, ਸਿੱਖਾਂ ਦੇ ਛੇਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਸੀ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਗੁਰਗੱਦੀ ਮਿਲਣ ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ ਕਰੀਬ 20 ਸਾਲ ਪ੍ਰਮਾਤਮਾ ਦੀ ਭਗਤੀ ਵਿੱਚ ਹੀ ਲੀਨ ਰਹੇ ਸੀ। ਇਤਿਹਾਸਕ ਪ੍ਰਮਾਣਾਂ ਮੁਤਾਬਕ ਗੁਰੂ ਸਾਹਿਬ ਅਜੇ 13 ਵਰ੍ਹਿਆਂ ਦੇ ਸਨ ਜਦੋਂ ਕਰਤਾਰਪੁਰ ਦੀ ਜੰਗ ਵਿਚ ਤੇਗ ਦੇ ਜੌਹਰ ਦਿਖਾ ਗੁਰੂ ਪਿਤਾ ਪਾਸੋਂ ਤੇਗ ਬਹਾਦਰ ਨਾਮ ਦੀ ਅਸੀਸ ਪ੍ਰਾਪਤ ਕੀਤੀ ।
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ 1 ਅਪ੍ਰੈਲ, 1621 (੧੬੨੧) ਈ. ਨੂੰ ਅੰਮ੍ਰਿਤਸਰ ਵਿਖੇ ਹੋਇਆ। ਬਚਪਨ ਵਿੱਚ ਉਨ੍ਹਾਂ ਦਾ ਨਾਮ ਤਿਆਗ ਮੱਲ ਸੀ। ਗੁਰੂ ਹਰਗੋਬਿੰਦ ਸਾਹਿਬ ਜੀ ਉਨ੍ਹਾਂ ਦੇ ਪਿਤਾ ਜੀ ਅਤੇ ਮਾਤਾ ਨਾਨਕੀ ਜੀ ਸਨ। 1634 ਈ. ‘ਚ ਸ੍ਰੀ ਗੁਰੂ ਤੇਗ ਬਹਾਦਰ ਦਾ ਵਿਆਹ ਭਾਈ ਲਾਲ ਚੰਦ ਦੀ ਸਪੁੱਤਰੀ, ਮਾਤਾ ਗੁਜਰੀ ਨਾਲ ਹੋਇਆ। ਵਿਆਹ ਦੇ 32 ਸਾਲਾਂ ਬਾਅਦ ਪੁੱਤਰ ਦੀ ਦਾਤ ਪ੍ਰਾਪਤ ਹੋਈ ਜਿਸ ਦਾ ਨਾਮ ਗੋਬਿੰਦ ਰਾਏ ਰੱਖਿਆ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤ ਨੂੰ ਦਿੱਤੀ ਵਧਾਈ
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤ ਨੂੰ ਵਧਾਈ ਦਿੰਦਿਆ ਟਵੀਟ ਕੀਤਾ ਕਿ, ‘ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਜਿਨ੍ਹਾਂ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ (ਚੱਕ ਨਾਨਕੀ) ਵਸਾਇਆ ਅਤੇ ਸਿੱਖੀ ਪ੍ਰਚਾਰ ਪ੍ਰਸਾਰ ਕੀਤਾ। ਗੁਰੂ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸਮੂਹ ਸੰਗਤ ਨੂੰ ਬਹੁਤ ਬਹੁਤ ਵਧਾਈ’।
ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਜਿਨ੍ਹਾਂ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ (ਚੱਕ ਨਾਨਕੀ) ਵਸਾਇਆ ਤੇ ਸਿੱਖੀ ਦਾ ਪ੍ਰਚਾਰ-ਪ੍ਰਸਾਰ ਕੀਤਾ…
ਗੁਰੂ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/H7tFLs4MsN
— Bhagwant Mann (@BhagwantMann) April 5, 2023



