ਚੰਡੀਗੜ੍ਹ (ਇੰਟ.)- ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਅੱਜ ਤੋਂ 9-30 ਵਜੇ ਤੋਂ ਸ਼ੁਰੂ ਹੋ ਰਿਹਾ ਹੈ। ਜਿਸ ਵਿਚ ਸ਼ਾਮਲ ਹੋਣ ਲਈ ਕਈ ਵਿਧਾਇਕ ਅਤੇ ਮੰਤਰੀਆਂ ਦਾ ਪਹੁੰਚਣਾ ਸ਼ੁਰੂ ਹੋ ਗਿਆ ਹੈ। ਇਹ ਇਜਲਾਸ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਬੇਸ਼ੱਕ ਵਿਸ਼ੇਸ਼ ਇਜਲਾਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਬਾਰੇ ਹੀ ਵਿਚਾਰ ਚਰਚਾ ਹੋਏਗੀ ਪਰ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਕਈ ਮੁੱਦਿਆਂ ਉੱਪਰ ਘੇਰਨ ਦੀ ਵੀ ਰਣਨੀਤੀ ਬਣਾਈ ਹੋਈ ਹੈ।
Read more- ਅਮਰੀਕਾ ਵਿਚ ਈਡਾ ਤੂਫਾਨ ਨੇ ਮਚਾਇਆ ਕਹਿਰ, ਤਕਰੀਬਨ 41 ਲੋਕਾਂ ਦੀ ਹੋਈ ਮੌਤ
ਹਾਸਲ ਜਾਣਕਾਰੀ ਮੁਤਾਬਕ ਇਜਲਾਸ ਦੀ ਸ਼ੁਰੂਆਤ ਵਿੱਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਮਗਰੋਂ ਸ਼੍ਰੀ ਗੁਰੂ ਤੇਗ ਬਹਾਦਰ ਦੇ ਜੀਵਨ, ਫਲਸਫੇ ਤੇ ਸਿੱਖਿਆਵਾਂ ਬਾਰੇ ਚਰਚਾ ਕੀਤੀ ਜਾਵੇਗੀ। ਉਧਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਇਜਲਾਸ ਵਿੱਚ ਆਪੋ-ਆਪਣੇ ਵਿਧਾਇਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ‘ਵ੍ਹਿਪ’ ਜਾਰੀ ਕੀਤਾ ਹੈ। ਵਿਸ਼ੇਸ਼ ਇਜਲਾਸ ਦੌਰਾਨ ਭਾਰਤ ਦੇ ਸਾਬਕਾ ਚੀਫ਼ ਜਸਟਿਸ ਜਗਦੀਸ਼ ਸਿੰਘ ਖੇਹਰ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪੋ-ਆਪਣੇ ਵਿਚਾਰ ਰੱਖਣਗੇ। ਵਿਸ਼ੇਸ਼ ਸੈਸ਼ਨ ਵਿਚ ਪੰਜਾਬ ਨਾਲ ਸਬੰਧਤ ਲੋਕ ਸਭਾ ਤੇ ਰਾਜ ਸਭਾ ਦੇ ਨੌਂ ਐਮਪੀ ਵੀ ਸ਼ਾਮਲ ਹੋਣਗੇ। ਉਧਰ ‘ਆਪ’ ਤੇ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦਾ ਐਲਾਨ ਕੀਤਾ ਹੋਇਆ ਹੈ। ਕਾਂਗਰਸ ਵੱਲੋਂ ਵਿਧਾਇਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਵ੍ਹਿੱਪ ਨੂੰ ਇਸੇ ਨਜ਼ਰੀਏ ਤੋਂ ਦੇਖਿਆ ਜਾ ਰਿਹਾ ਹੈ।


