PUNJAB ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਵਿਚਾਲੇ ਤਿੱਖੀ ਬਹਿਸ

ਚੰਡੀਗੜ੍ਹ : ਪੰਜਾਬ ਸਰਕਾਰ ਨੇ 16ਵੀਂ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ 1 ਅਪ੍ਰੈਲ ਯਾਨੀ ਅੱਜ ਨੂੰ ਬੁਲਾਇਆ ਗਿਆ।ਸੈਸ਼ਨ ਦੀ ਲਾਈਵ ਕਾਰਵਾਈ ਪੰਜਾਬ ਸਰਕਾਰ…

ਚੰਡੀਗੜ੍ਹ : ਪੰਜਾਬ ਸਰਕਾਰ ਨੇ 16ਵੀਂ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ 1 ਅਪ੍ਰੈਲ ਯਾਨੀ ਅੱਜ ਨੂੰ ਬੁਲਾਇਆ ਗਿਆ।ਸੈਸ਼ਨ ਦੀ ਲਾਈਵ ਕਾਰਵਾਈ ਪੰਜਾਬ ਸਰਕਾਰ ਅਤੇ ਸੀਐਮਓ ਦੇ ਫੇਸਬੁੱਕ, ਟਵਿੱਟਰ ਅਤੇ ਯੂਟਿਊਬ ਹੈਂਡਲ ‘ਤੇ ਉਪਲਬਧ ਹੋਵੇਗੀ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਉਸ ਵੇਲੇ ਹੰਗਾਮਾ ਹੋ ਗਿਆ।

Also Read: ਪੰਜਾਬ ਸਟੇਟ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ PSPCL ਤੇ PCTCL ਲਈ ਵਿੱਤੀ ਸਾਲ 2022-23 ਲਈ ਟੈਰਿਫ ਆਰਡਰ ਜਾਰੀ

ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਦੌਰਾਨ ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਨ ਲਈ ਮਤਾ ਪੇਸ਼ ਕੀਤਾ ਗਿਆ ਸੀ। ਇਸ ਮੌਕੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮਸਲੇ ਇਕੱਲੇ ਭਗਵੰਤ ਮਾਨ ਹੀ ਲੋਕ ਸਭਾ ‘ਚ ਚੁੱਕਦੇ ਰਹੇ ਹਨ, ਜਿਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਇਸ ‘ਤੇ ਇਤਰਾਜ਼ ਜ਼ਾਹਰ ਕੀਤਾ। ਉਨ੍ਹਾਂ ਨੇ ਕਿਹਾ ਕਿ ਸਿਰਫ ਭਗਵੰਤ ਮਾਨ ਹੀ ਨਹੀਂ, ਸਗੋਂ ਬਾਕੀ ਸੰਸਦ ਮੈਂਬਰ ਵੀ ਪੰਜਾਬ ਦੇ ਮਸਲੇ ਚੁੱਕਦੇ ਹਨ। ਇਸ ਤੋਂ ਬਾਅਦ ਸਦਨ ‘ਚ ਰੌਲਾ-ਰੱਪਾ ਸ਼ੁਰੂ ਹੋ ਗਿਆ ਤਾਂ ਹਰਪਾਲ ਚੀਮਾ ਨੇ ਉਨ੍ਹਾਂ ‘ਤੇ ਤੰਜ ਕੱਸਦਿਆਂ ਪੁੱਛਿਆ ਕਿ ਕਾਂਗਰਸ ਦਾ ਵਿਰੋਧੀ ਧਿਰ ਦਾ ਨੇਤਾ ਕੌਣ ਹੈ, ਉਸ ਨੂੰ ਅੱਗੇ ਲੈ ਕੇ ਆਓ। ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ‘ਤੇ ਤੰਜ ਕੱਸਦਿਆਂ ਕਿਹਾ ਕਿ ਕਾਂਗਰਸ ਨੇ ਪਿਛਲੇ ਸਾਢੇ 4 ਸਾਲਾਂ ਦੌਰਾਨ ਕੁੱਝ ਨਹੀਂ ਕੀਤਾ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਇਨ੍ਹਾਂ ਸਾਲਾਂ ਦੌਰਾਨ ਸਿਸਵਾਂ ਮਹਿਲ ਦੇ ਦਰਵਾਜ਼ੇ ਹੀ ਖੁੱਲ੍ਹਵਾ ਲੈਂਦੇ, ਇਹੀ ਬਹੁਤ ਸੀ।

Also Read: PUNJAB ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਕਈ ਮੁੱਦਿਆਂ ‘ਤੇ ਹੋ ਸਕਦੀ ਹੈ ਭਖਵੀਂ ਚਰਚਾ

Leave a Reply

Your email address will not be published. Required fields are marked *