ਗੁਰਦਾਸਪੁਰ-ਬਹਿਰਾਮਪੁਰ ਰੋਡ ‘ਤੇ ਤੇਜ਼ ਰਫ਼ਤਾਰ ਕਾਰ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ; ਯੂਨੀਅਨ ਪ੍ਰਧਾਨ ਅਤੇ ਸਵਾਰੀ ਜ਼ਖ਼ਮੀ

ਗੁਰਦਾਸਪੁਰ : ਗੁਰਦਾਸਪੁਰ-ਬਹਿਰਾਮਪੁਰ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਨੇ ਅੱਗੇ ਜਾ…

ਗੁਰਦਾਸਪੁਰ-ਬਹਿਰਾਮਪੁਰ ਰੋਡ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਨੇ ਅੱਗੇ

ਗੁਰਦਾਸਪੁਰ : ਗੁਰਦਾਸਪੁਰ-ਬਹਿਰਾਮਪੁਰ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਨੇ ਅੱਗੇ ਜਾ ਰਹੇ ਈ-ਰਿਕਸ਼ਾ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਈ-ਰਿਕਸ਼ਾ ਯੂਨੀਅਨ ਦੇ ਪ੍ਰਧਾਨ ਅਤੇ ਰਿਕਸ਼ਾ ਵਿੱਚ ਸਵਾਰ ਇੱਕ ਮਹਿਲਾ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ ਯੂਨੀਅਨ ਦੇ ਪ੍ਰਧਾਨ ਮਹਿਲਾ ਸਵਾਰੀ ਨੂੰ ਨਾਲ ਲੈ ਕੇ ਗੁਰਦਾਸਪੁਰ ਤੋਂ ਪਿੰਡ ਸਾਧੂ ਚੱਕ ਵੱਲ ਜਾ ਰਿਹਾ ਸੀ। ਰਸਤੇ ਵਿੱਚ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਈ-ਰਿਕਸ਼ਾ ਬੁਰੀ ਤਰ੍ਹਾਂ ਪਲਟ ਗਿਆ ਅਤੇ ਨੁਕਸਾਨਿਆ ਗਿਆ। ਇਸ ਹਾਦਸੇ ਵਿੱਚ ਈ-ਰਿਕਸ਼ਾ ਯੂਨੀਅਨ ਦੇ ਪ੍ਰਧਾਨ ਦੇ ਸਿਰ ਅਤੇ ਸਰੀਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਦਕਿ ਮਹਿਲਾ ਸਵਾਰੀ ਵੀ ਜ਼ਖ਼ਮੀ ਹੋ ਗਈ ਹੈ।

ਹਾਦਸੇ ਨੂੰ ਲੈ ਕੇ ਇੱਕ ਅਹਿਮ ਖੁਲਾਸਾ ਇਹ ਵੀ ਹੋਇਆ ਹੈ ਕਿ ਜਿਸ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰੀ ਹੈ, ਉਸ ਨੂੰ ਇੱਕ ਪੁਲਿਸ ਕਰਮਚਾਰੀ ਚਲਾ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਹਲਚਲ ਮੱਚ ਗਈ ਅਤੇ ਆਸ-ਪਾਸ ਦੇ ਲੋਕਾਂ ਨੇ ਜ਼ਖ਼ਮੀਆਂ ਦੀ ਮਦਦ ਕੀਤੀ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਬੰਧਤ ਥਾਣਾ ਸਦਰ ਦੀ ਪੁਲਿਸ ਤੁਰੰਤ ਹਰਕਤ ਵਿੱਚ ਆਈ। ਪੁਲਿਸ ਨੇ ਹਾਦਸੇ ਵਿੱਚ ਸ਼ਾਮਲ ਕਾਰ ਅਤੇ ਨੁਕਸਾਨੇ ਗਏ ਈ-ਰਿਕਸ਼ਾ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦਿਆਂ ਬਣਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 NHAI के नए कड़े नियम, हादसे के बाद 10 मिनट में पहुंचेगी एंबुलेंस, देरी पर लगेगा ₹10 हजार जुर्माना

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *