LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
sports news
rcb wins

IPL 2024 : ਰਾਇਲ ਚੈਲੰਜਰਜ਼ ਬੰਗਲੁਰੂ ਨੇ ਪੰਜਾਬ ਕਿੰਗਜ਼ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਟਾਟਾ ਆਈਪੀਐਲ 2024 ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ। ਵਿਰਾਟ ਕੋਹਲੀ ਦੀ ਸ਼ਾਨਦਾਰ ਤੇ ਦਿਨੇਸ਼ ਕਾਰਤਿਕ ਦੀ ਧਮਾਕੇਦਾਰ ਪਾਰੀ ਦੀ ਬਦੌਲਤ RCB ਨੇ ਜਿੱਤ ਦਾ ਪਰਚਮ ਲਹਿਰਾਇਆ। ਹਾਲਾਂਕਿ ਇਹ ਮੈਚ ਪੰਜਾਬ ਕਿੰਗਜ਼ ਦੀ ਪਕੜ ਵਿਚ ਮਜ਼ਬੂਤ ਹੁੰਦਾ ਨਜ਼ਰ ਆਉਂਦਾ ਜੇ ਉਹ ਆਪਣਾ ਸੁਨਹਿਰੀ ਮੌਕਾ ਕੈਸ਼ ਕਰ ਲੈਂਦੇ। 'ਕਿੰਗ ਕੋਹਲੀ' ਦਾ ਕੈਚ ਛੱਡਣ ਦਾ ਮਤਲਬ ਹੈ ਕਿ ਵਿਰੋਧੀ ਟੀਮ ਦੀਆਂ ਅੱਧੀਆਂ ਉਮੀਦਾਂ ਉੱਥੇ ਹੀ ਦੱਬੀਆਂ ਜਾਂਦੀਆਂ ਹਨ।ਸ਼ਿਖਰ ਧਵਨ ਦੀ ਟੀਮ ਨਾਲ ਵੀ ਅਜਿਹਾ ਹੀ ਹੋਇਆ। ਪਹਿਲੇ ਮੈਚ ਵਿੱਚ ਬੈਂਗਲੁਰੂ ਦੀ ਟੀਮ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ ਤੋਂ ਹਾਰ ਗਈ ਸੀ ਜਦਕਿ ਪੰਜਾਬ ਕਿੰਗਜ਼ ਨੇ ਦਿੱਲੀ ਕੈਪੀਟਲਜ਼ ਨੂੰ ਹਰਾਇਆ ਸੀ। ਪੰਜਾਬ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 177 ਦੌੜਾਂ ਦਾ ਟੀਚਾ ਦਿੱਤਾ ਸੀ। ਬੈਂਗਲੁਰੂ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਕਾਗਿਸੋ ਰਬਾਡਾ ਨੇ ਲਗਾਤਾਰ ਦੋ ਓਵਰਾਂ ਵਿੱਚ ਦੋ ਵਿਕਟਾਂ ਲਈਆਂ। ਪਹਿਲਾਂ ਕਪਤਾਨ ਫਾਫ ਡੂ ਪਲੇਸਿਸ ਅਤੇ ਫਿਰ ਕੈਮਰੂਨ ਗ੍ਰੀਨ 137 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਉਸ ਦੀਆਂ ਗੇਂਦਾਂ ਦਾ ਸ਼ਿਕਾਰ ਬਣੇ। ਪਾਵਰ ਪਲੇਅ 'ਚ ਦੋ ਵਿਕਟਾਂ 'ਤੇ 47 ਦੌੜਾਂ ਬਣਾਈਆਂ। ਸੈਮਕਰਨ ਦੇ ਪਹਿਲੇ ਓਵਰ ਦੀ ਦੂਜੀ ਗੇਂਦ ਉਤੇ ਜੇ ਜੌਨੀ ਬੇਅਰਸਟੋ ਪਹਿਲੀ ਸਲਿੱਪ 'ਤੇ ਵਿਰਾਟ ਕੋਹਲੀ ਦਾ ਕੈਚ ਫੜ ਲੈਂਦੇ ਤਾਂ ਮੈਚ ਪੰਜਾਬ ਦੇ ਕੰਟਰੋਲ 'ਚ ਹੁੰਦਾ। ਜਲਦੀ ਹੀ ਵਿਰਾਟ ਕੋਹਲੀ ਨੇ 31 ਗੇਂਦਾਂ ਵਿੱਚ ਟੀ-20 ਵਿੱਚ ਆਪਣਾ 100ਵਾਂ ਅਰਧ ਸੈਂਕੜਾ ਪੂਰਾ ਕਰ ਲਿਆ। ਇਕ ਸਮਾਂ ਇੰਝ ਲੱਗਿਆ ਕਿ ਚੇਜ਼ ਮਾਸਟਰ ਕੋਹਲੀ ਹੀ ਟੀਮ ਨੂੰ ਫਿਨਿਸ਼ ਲਾਈਨ ਤੱਕ ਲਿਜਾਣਗੇ  ਪਰ 16ਵੇਂ ਓਵਰ ਦੀ ਆਖਰੀ ਗੇਂਦ 'ਤੇ ਹਰਸ਼ਲ ਪਟੇਲ ਨੇ ਕੋਹਲੀ ਨੂੰ ਵਾਈਡ ਥਰਡ ਮੈਨ 'ਤੇ ਕੈਚ ਕਰਵਾ ਕੇ ਮੈਚ 'ਚ ਰੋਮਾਂਚ ਵਾਪਸ ਲਿਆਂਦਾ। ਕੋਹਲੀ ਨੇ 49 ਗੇਂਦਾਂ ਵਿੱਚ 77 ਦੌੜਾਂ ਦੀ ਪਾਰੀ ਖੇਡੀ, ਜਿਸ ਵਿੱਚ 11 ਚੌਕੇ ਅਤੇ ਦੋ ਛੱਕੇ ਸ਼ਾਮਲ ਸਨ। ਬੈਂਗਲੁਰੂ ਦੀ ਟੀਮ ਅੱਧ ਵਿਚਾਲੇ ਫਸਦੀ ਨਜ਼ਰ ਆਈ। ਆਖਰੀ 24 ਗੇਂਦਾਂ 'ਤੇ 47 ਦੌੜਾਂ ਬਣਾਉਣ ਦੀ ਸਥਿਤੀ ਆਈ ਪਰ ਇੰਪੈਕਟ ਖਿਡਾਰੀ ਮਹੀਪਾਲ ਲੋਮਰੋਰ ਅਤੇ ਫਿਨਿਸ਼ ਮਾਸਟਰ ਦਿਨੇਸ਼ ਕਾਰਤਿਕ ਨੇ ਚਿੰਨਾਸਵਾਮੀ ਸਟੇਡੀਅਮ ਵਿੱਚ ਪੰਜਾਬ ਦੇ ਸ਼ੇਰਾਂ ਨੂੰ ਪਸਤ ਕਰ ਦਿੱਤਾ। ਦੋਵਾਂ ਨੇ 18 ਗੇਂਦਾਂ 'ਤੇ 48 ਦੌੜਾਂ ਦੀ ਸਾਂਝੇਦਾਰੀ ਕੀਤੀ ਅਤੇ ਚਾਰ ਗੇਂਦਾਂ ਬਾਕੀ ਰਹਿੰਦਿਆਂ ਬੈਂਗਲੁਰੂ ਨੂੰ ਜਿੱਤ ਦਿਵਾਈ।...

ipl rahul 34

ਜੈਪੁਰ-ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦਾ ਚੌਥਾ ਮੈਚ ਲਖਨਊ ਸੁਪਰ ਜਾਇੰਟਸ ਤੇ ਰਾਜਸਥਾਨ ਰਾਇਲਸ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ 'ਚ ਅੱਜ ਦੁਪਹਿਰ 3.30 ਵਜੇ ਸ਼ੁਰੂ ਹੋਵੇਗਾ। ਭਾਰਤੀ ਬੱਲੇਬਾਜ਼ ਕੇਐੱਲ ਰਾਹੁਲ ਦੀ ਫਾਰਮ ਅਤੇ ਫਿਟਨੈੱਸ 'ਤੇ ਸਾਰਿਆਂ ਦੀਆਂ ਨਜ਼ਰਾਂ ਹੋਣਗੀਆਂ। ਰਾਹੁਲ ਸੱਟ ਕਾਰਨ ਇੰਗਲੈਂਡ ਖ਼ਿਲਾਫ਼ ਪਿਛਲੇ ਚਾਰ ਟੈਸਟ ਮੈਚਾਂ ਵਿੱਚ ਨਹੀਂ ਖੇਡ ਸਕੇ ਸਨ। ਉਹ ਬੱਲੇਬਾਜ਼ ਦੇ ਤੌਰ 'ਤੇ ਹੀ ਨਹੀਂ ਸਗੋਂ ਇਕ ਕੈਪਟਨ ਦੇ ਤੌਰ 'ਤੇ ਵੀ ਚੰਗਾ ਪ੍ਰਦਰਸ਼ਨ ਕਰਨਾ ਚਾਹੇਗਾ। ਪਿੱਚ ਰਿਪੋਰਟਜੈਪੁਰ ਦਾ ਮਾਨਸਿੰਘ ਸਟੇਡੀਅਮ ਆਪਣੀਆਂ ਚੰਗੀਆਂ ਪਿੱਚਾਂ ਅਤੇ ਬਿਜਲੀ ਜਿਹੀ ਤੇਜ਼ ਆਊਟਫੀਲਡ ਲਈ ਜਾਣਿਆ ਜਾਂਦਾ ਹੈ। ਜੇਕਰ ਐਤਵਾਰ ਦਾ ਮੈਚ ਹਾਈ ਸਕੋਰਿੰਗ ਰਿਹਾ ਤਾਂ ਮੈਚ ਰੋਮਾਂਚਕ ਹੋਵੇਗਾ ਕਿਉਂਕਿ ਕਿਉਂਕਿ ਦੋਵੇਂ ਟੀਮਾਂ ਕੋਲ ਮਜ਼ਬੂਤ​ਖਿਡਾਰੀ ਹਨ। ਪਹਿਲੀ ਪਾਰੀ ਵਿੱਚ ਔਸਤਨ 150 ਤੋਂ ਵੱਧ ਦੌੜਾਂ ਬਣਦੀਆਂ ਹਨ। ਹਾਲਾਂਕਿ ਜੈਪੁਰ ਦੀ ਪਿੱਚ ਦਿਨ ਦੇ ਸਮੇਂ ਸਪਿਨਰਾਂ ਦੇ ਪੱਖ ਵਿੱਚ ਰਹਿਣ ਦੀ ਸੰਭਾਵਨਾ ਹੈ ਅਤੇ ਟੀਚੇ ਦਾ ਪਿੱਛਾ ਕਰਨ ਵਾਲੀ ਟੀਮ ਨੂੰ ਇਸ ਮੁਕਾਬਲੇ ਵਿੱਚ ਫਾਇਦਾ ਹੋਵੇਗਾ। ਮੌਸਮ ਦੀ ਖੇਡਜੈਪੁਰ ਵਿੱਚ ਤਾਪਮਾਨ 21 ਡਿਗਰੀ ਸੈਲਸੀਅਸ ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਇਸ ਤੋਂ ਇਲਾਵਾ, ਦਿਨ ਦੌਰਾਨ ਹਵਾ ਦੀ ਔਸਤ ਗਤੀ ਲਗਭਗ 15 ਕਿਲੋਮੀਟਰ ਪ੍ਰਤੀ ਘੰਟਾ ਹੋਣ ਦੀ ਸੰਭਾਵਨਾ ਹੈ ਜਦੋਂ ਕਿ ਬੱਦਲ ਛਾਏ ਰਹਿਣ ਦਾ ਅਨੁਮਾਨ 38 ਫੀਸਦੀ ਹੈ। ਸੰਭਾਵਿਤ ਪਲੇਇੰਗ 11ਰਾਜਸਥਾਨ ਰਾਇਲਜ਼: ਜੋਸ ਬਟਲਰ, ਯਸ਼ਸਵੀ ਜਾਇਸਵਾਲ, ਸੰਜੂ ਸੈਮਸਨ (ਕਪਤਾਨ, ਵਿਕਟਕੀਪਰ), ਰਿਆਨ ਪਰਾਗ, ਸ਼ਿਮਰੋਨ ਹੇਟਮਾਇਰ, ਰੋਵਮੈਨ ਪਾਵੇਲ, ਧਰੁਵ ਜੁਰੇਲ, ਆਰ ਅਸ਼ਵਿਨ, ਯੁਜਵੇਂਦਰ ਚਾਹਲ, ਅਵੇਸ਼ ਖਾਨ, ਟ੍ਰੇਂਟ ਬੋਲਟ।ਲਖਨਊ ਸੁਪਰ ਜਾਇੰਟਸ: ਕਵਿੰਟਨ ਡੀ ਕਾਕ (ਵਿਕਟਕੀਪਰ), ਦੇਵਦੱਤ ਪਡਿਕੱਲ, ਦੀਪਕ ਹੁੱਡਾ, ਕੇਐੱਲ ਰਾਹੁਲ (ਕਪਤਾਨ), ਨਿਕੋਲਸ ਪੂਰਨ, ਆਯੂਸ਼ ਬਦੋਨੀ, ਮਾਰਕਸ ਸਟੋਇਨਿਸ, ਕਰੁਣਾਲ ਪੰਡਿਆ, ਨਵੀਨ-ਉਲ-ਹੱਕ, ਯਸ਼ ਠਾਕੁਰ, ਰਵੀ ਬਿਸ਼ਨੋਈ।

ipl gt

ਇੰਡੀਅਨ ਪ੍ਰੀਮੀਅਰ ਲੀਗ (IPL) 2024 ਦਾ ਪੰਜਵਾਂ ਮੈਚ ਪੰਜ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਤੇ ਇੱਕ ਵਾਰ ਦੀ ਜੇਤੂ ਗੁਜਰਾਤ ਟਾਈਟਨਜ਼ ਵਿਚਾਲੇ ਐਤਵਾਰ, 24 ਮਾਰਚ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਣ ਜਾ ਰਿਹਾ ਹੈ। ਆਈਪੀਐਲ 2024 ਵਿੱਚ ਦੋਵਾਂ ਟੀਮਾਂ ਦਾ ਇਹ ਪਹਿਲਾ ਮੈਚ ਹੈ। ਉਮੀਦ ਅਨੁਸਾਰ, ਦੋਵਾਂ ਪਾਸਿਆਂ ਤੋਂ ਕੁਝ ਸਟਾਰ ਨਾਵਾਂ ਦੇ ਬਾਵਜੂਦ, ਹਾਰਦਿਕ ਪਾਂਡਿਆ ਇਸ ਮੈਚ ਵਿੱਚ ਮੁੱਖ ਭੂਮਿਕਾ ਨਿਭਾਉਣਗੇ। ਨਵੇਂ ਕਪਤਾਨਾਂ ਨਾਲ ਦੋਵੇਂ ਟੀਮਾਂ ਟੂਰਨਾਮੈਂਟ 'ਚ ਜਿੱਤ ਨਾਲ ਸ਼ਾਨਦਾਰ ਸ਼ੁਰੂਆਤ ਕਰਨ ਦੀ ਉਮੀਦ ਕਰਨਗੀਆਂ। ਸ਼ੁਭਮਨ ਗਿੱਲ ਭਾਵੇਂ ਹਾਰਦਿਕ ਜਿੰਨਾ ਦਬਾਅ ਵਿੱਚ ਨਾ ਹੋਵੇ ਪਰ ਉਸ ਨੂੰ ਵੀ ਆਪਣੇ ਸਾਬਕਾ ਕਪਤਾਨ ਦੀਆਂ ਸਫਲਤਾ ਦੀਆਂ ਉਮੀਦਾਂ ਨਾਲ ਨਜਿੱਠਣਾ ਹੋਵੇਗਾ। ਸ਼ੁਭਮਨ ਗਿੱਲ ਕੋਲ ਲੀਡਰਸ਼ਿਪ ਦਾ ਤਜਰਬਾ ਬਹੁਤ ਘੱਟ ਹੈ। ਸ਼ੁਭਮਨ ਗਿੱਲ ਨੇ ਸਿਰਫ ਦੋ ਟੀ-20 ਮੈਚਾਂ ਵਿੱਚ ਆਪਣੇ ਸੂਬੇ ਪੰਜਾਬ ਦੀ ਅਗਵਾਈ ਕੀਤੀ ਹੈ। ਅਜਿਹੇ 'ਚ ਇਹ ਦੇਖਣਾ ਮਹੱਤਵਪੂਰਨ ਹੋਵੇਗਾ ਕਿ ਕੀ ਗੁਜਰਾਤ ਟਾਈਟਨਜ਼ ਦੇ ਸੈੱਟਅੱਪ 'ਚ ਕੋਈ ਹੋਰ ਉਭਰਦਾ ਕਪਤਾਨ ਉਡਾਣ ਭਰੇਗਾ?ਹਾਰਦਿਕ ਪਾਂਡਿਆ ਗੁਜਰਾਤ ਟਾਈਟਨਜ਼ ਲਈ ਵੱਡੀ ਚੁਣੌਤੀ ਸਾਬਿਤ ਹੋ ਸਕਦੇ ਹਨ। ਗੁਜਰਾਤ ਟਾਈਟਨਜ਼ ਨੇ ਉਨ੍ਹਾਂ ਦੀ ਜਗ੍ਹਾ ਅਜ਼ਮਤੁੱਲਾ ਉਮਰਜ਼ਈ ਨੂੰ ਲਿਆ ਹੈ। ਹਾਲਾਂਕਿ ਮੁਹੰਮਦ ਸ਼ਮੀ ਦੀ ਕਮੀ ਨੂੰ ਉਮੇਸ਼ ਯਾਦਵ ਪੂਰਾ ਕਰ ਸਕਣਗੇ ਇਹ ਵੇਖਣ ਵਾਲੀ ਗੱਲ ਹੋਵੇਗੀ। ਉਹ ਭਾਵੇਂ ਸ਼ਮੀ ਦੇ ਪੱਧਰ 'ਤੇ ਨਾ ਹੋਵੇ ਪਰ ਜਦੋਂ ਨਵੀਂ ਗੇਂਦ ਨੂੰ ਸਵਿੰਗ ਕਰਨ ਦੀ ਗੱਲ ਆਉਂਦੀ ਹੈ ਤਾਂ ਉਹ ਬੱਲੇਬਾਜ਼ਾਂ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਪਹਿਲੇ ਮੈਚ ਵਿੱਚ ਮੁੰਬਈ ਇੰਡੀਅਨਜ਼ ਲਈ ਮੱਧਕ੍ਰਮ ਦੇ ਕ੍ਰਿਸ਼ਮਈ ਬੱਲੇਬਾਜ਼ ਸੂਰਿਆਕੁਮਾਰ ਯਾਦਵ ਦਾ ਬਦਲ ਲੱਭਣਾ ਮੁਸ਼ਕਲ ਹੋਵੇਗਾ। ਪਿਛਲੇ ਸੀਜ਼ਨ 'ਚ ਉਸ ਨੇ ਵਿਰੋਧੀ ਟੀਮ ਖਿਲਾਫ ਮੁੰਬਈ ਇੰਡੀਅਨਜ਼ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਈ ਸੀ। ਵਿਸ਼ਨੂੰ ਵਿਨੋਦ ਮੁੰਬਈ ਇੰਡੀਅਨਜ਼ ਟੀਮ ਵਿੱਚ ਸੰਭਾਵਿਤ ਬਦਲ ਹਨ। ਜੇਕਰ ਇਹ ਉਸਦਾ ਦਿਨ ਹੈ ਤਾਂ ਉਹ ਲੰਬੇ ਸਮੇਂ ਤੱਕ ਗੇਂਦ ਨੂੰ ਹਿੱਟ ਕਰ ਸਕਦਾ ਹੈ। ਗੁਜਰਾਤ ਟਾਈਟਨਜ਼ ਦੀ ਸੰਭਾਵਿਤ ਪਲੇਇੰਗ ਇਲੈਵਨ : ਸ਼ੁਭਮਨ ਗਿੱਲ (ਕਪਤਾਨ), ਰਿਧੀਮਾਨ ਸਾਹਾ (ਵਿਕਟਕੀਪਰ), ਸਾਈ ਸੁਦਰਸ਼ਨ, ਵਿਜੇ ਸ਼ੰਕਰ, ਡੇਵਿਡ ਮਿਲਰ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਮੋਹਿਤ ਸ਼ਰਮਾ, ਨੂਰ ਅਹਿਮਦ, ਉਮੇਸ਼ ਯਾਦਵ, ਸਪੈਂਸਰ ਜਾਨਸਨ। ਪ੍ਰਭਾਵੀ ਖਿਡਾਰੀ : ਅਭਿਨਵ ਮਨੋਹਰ। ਮੁੰਬਈ ਇੰਡੀਅਨਜ਼ ਦੀ ਸੰਭਾਵਿਤ ਪਲੇਇੰਗ ਇਲੈਵਨ: ਰੋਹਿਤ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ, ਹਾਰਦਿਕ ਪਾਂਡਿਆ (ਕਪਤਾਨ), ਨੇਹਲ ਵਢੇਰਾ, ਟਿਮ ਡੇਵਿਡ, ਮੁਹੰਮਦ ਨਬੀ, ਗੇਰਾਲਡ ਕੋਏਟਜ਼ੀ, ਪੀਯੂਸ਼ ਚਾਵਲਾ, ਜਸਪ੍ਰੀਤ ਬੁਮਰਾਹ, ਆਕਾਸ਼ ਮਧਵਾਲ। ਪ੍ਰਭਾਵੀ ਖਿਡਾਰੀ: ਵਿਸ਼ਨੂੰ ਵਿਨੋਦ।

stadium

IPL 2024 ਦਾ ਦੂਸਰਾ ਮੈਚ 23 ਮਾਰਚ ਨੂੰ ਯਾਨੀ ਅੱਜ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ, ਪੰਜਾਬ ਕ੍ਰਿਕਟ ਐਸੋਸੀਏਸ਼ਨ ਇੰਟਰਨੈਸ਼ਨਲ ਸਟੇਡੀਅਮ (Maharaja Yadavindra Singh International Cricket Stadium) ਮੁੱਲਾਂਪੁਰ, ਮੋਹਾਲੀ ਵਿਖੇ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਕਾਰ ਖੇਡਿਆ ਜਾਵੇਗਾ। ਮੈਚ ਲਈ ਸਾਰੀਆਂ ਸ਼੍ਰੇਣੀਆਂ ਦੀਆਂ ਟਿਕਟਾਂ ਵਿਕ ਚੁੱਕੀਆਂ ਹਨ। ਪੰਜਾਬ ਕਿੰਗਜ਼ ਦੀ ਟੀਮ ਆਈਪੀਐਲ ਦੇ ਨਵੇਂ ਸੀਜ਼ਨ ਦੀ ਸ਼ੁਰੂਆਤ ਦਿੱਲੀ ਖ਼ਿਲਾਫ਼ ਮੈਚ ਨਾਲ ਕਰੇਗੀ। ਮੈਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। ਦੋਵਾਂ ਟੀਮਾਂ ਦੇ ਇਨ੍ਹਾਂ ਖਿਡਾਰੀਆਂ ਦੇ ਖੇਡਣ ਦੀ ਉਮੀਦ (ਪਲੇਇੰਗ ਇਲੈਵਨ) -ਦਿੱਲੀ ਕੈਪੀਟਲਜ਼ ਪਲੇਇੰਗ ਇਲੈਵਨ ਰਿਸ਼ਭ ਪੰਤ (ਕਪਤਾਨ), ਪ੍ਰਿਥਵੀ ਸ਼ਾਹ, ਡੇਵਿਡ ਵਾਰਨਰ, ਮਿਸ਼ੇਲ ਮਾਰਸ਼, ਹੈਰੀ ਬਰੂਕ, ਕੁਮਾਰ ਕੁਸ਼ਾਗਰਾ (ਕੀਪਰ), ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਕੇਸ਼ ਕੁਮਾਰ, ਖਲੀਲ ਅਹਿਮਦ ਅਤੇ ਐਨਰਿਕ ਨੋਰਟੀਆ। -ਪੰਜਾਬ ਕਿੰਗਜ਼ (ਪੰਜਾਬ ਕਿੰਗਜ਼ ਪਲੇਇੰਗ ਇਲੈਵਨ) ਸ਼ਿਖਰ ਧਵਨ (ਕਪਤਾਨ), ਪ੍ਰਭਸਿਮਰਨ ਸਿੰਘ, ਜੌਨੀ ਬੇਅਰਸਟੋ, ਅਥਰਵ ਟੇਡੇ, ਲਿਆਮ ਲਿਵਿੰਗਸਟਨ, ਜਿਤੇਸ਼ ਸ਼ਰਮਾ (ਕੀਪਰ), ਸੈਮ ਕੁਰਾਨ, ਹਰਸ਼ਲ ਪਟੇਲ, ਕਾਗਿਸੋ ਰਬਾਡਾ, ਰਾਹੁਲ ਚਾਹਰ ਅਤੇ ਅਰਸ਼ਦੀਪ ਸਿੰਘ। ਪੁਲਿਸ ਨੇ ਰੂਟ ਪਲਾਨ ਜਾਰੀ ਕੀਤਾਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਨੇ ਮੁੱਲਾਂਪੁਰ ਵਿੱਚ ਹੋਣ ਵਾਲੇ ਆਈਪੀਐਲ ਮੈਚ ਲਈ ਰੂਟ ਪਲਾਨ ਜਾਰੀ ਕਰ ਦਿੱਤਾ ਹੈ। ਇਸ ਰੂਟ ਪਲਾਨ ਅਨੁਸਾਰ ਓਮੈਕਸ ਸਿਟੀ, ਕੁਰਾਲੀ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਕੁਰਾਲੀ ਤੱਕ ਟਰੈਫਿਕ ਲਈ ਰੂਟ ਡਾਇਵਰਟ ਕੀਤੇ ਗਏ ਹਨ।ਪੁਲਿਸ ਅਨੁਸਾਰ ਕੁਰਾਲੀ ਤੋਂ ਆਉਣ ਵਾਲੀ ਟਰੈਫਿਕ ਨੂੰ ਬੂਥਗੜ੍ਹ, ਸਿਸਵਾਂ ਟੀ ਪੁਆਇੰਟ ਅਤੇ ਚੰਡੀਗੜ੍ਹ ਬੈਰੀਅਰ ਰਾਹੀਂ ਚੰਡੀਗੜ੍ਹ ਆਉਣਾ ਪਵੇਗਾ। ਮੁੱਲਾਂਪੁਰ ਦੇ ਨਵੇਂ ਸਟੇਡੀਅਮ ਵਿੱਚ ਮੈਚ ਦੇਖਣ ਆਉਣ ਵਾਲਿਆਂ ਲਈ ਦੋ ਥਾਵਾਂ ’ਤੇ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਪੁਲੀਸ ਨੇ ਚੰਡੀਗੜ੍ਹ ਤੋਂ ਸਟੇਡੀਅਮ ਨੂੰ ਜਾਂਦੀ ਸੜਕ ’ਤੇ ਪੁਲ ਦੇ ਖੱਬੇ ਪਾਸੇ ਗੇਟ ਨੰਬਰ 1, 1ਏ, 1ਸੀ, 2 ਅਤੇ 4 ’ਤੇ ਪਾਰਕਿੰਗ ਦੇ ਪ੍ਰਬੰਧ ਕੀਤੇ ਹਨ।ਇਸੇ ਤਰ੍ਹਾਂ ਸਟੇਡੀਅਮ ਦੇ ਗੇਟ ਨੰਬਰ 7, 11 ਅਤੇ 12 ਲਈ ਚੰਡੀਗੜ੍ਹ ਤੋਂ ਬੈਰੀਅਰ ਵੱਲ ਓਮੈਕਸ ਲਾਈਟ ਪੁਆਇੰਟ ਨੇੜੇ ਖੱਬੇ ਪਾਸੇ ਪਾਰਕਿੰਗ ਬਣਾਈ ਗਈ ਹੈ।...

csk dhoni new

ਨਵੀਂ ਦਿੱਲੀ : ਅੱਜ ਸ਼ੁੱਕਰਵਾਰ ਨੂੰ IPL 2024 ਸ਼ੁਰੂ ਹੋਣ ਜਾ ਰਿਹਾ ਹੈ। IPL ਦਾ 17ਵਾਂ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ ਨੇ ਇੱਕ ਵੱਡਾ ਫੈਸਲਾ ਲਿਆ ਹੈ। ਮਹਿੰਦਰ ਸਿੰਘ ਧੋਨੀ ਹੁਣ ਸੀਐਸਕੇ ਦੀ ਕਪਤਾਨੀ ਨਹੀਂ ਕਰਨਗੇ। CSK ਨੇ ਟੀਮ ਦਾ ਕਪਤਾਨ ਬਦਲ ਦਿੱਤਾ ਹੈ। ਧੋਨੀ ਦੀ ਥਾਂ ਸਲਾਮੀ ਬੱਲੇਬਾਜ਼ ਰੁਤੂਰਾਜ ਗਾਇਕਵਾੜ CSK ਦੀ ਕਪਤਾਨੀ ਕਰਨਗੇ। ਇੰਡੀਅਨ ਪ੍ਰੀਮੀਅਰ ਲੀਗ 2024 ਦੇ ਸ਼ੁਰੂਆਤੀ ਮੈਚ ਤੋਂ ਇਕ ਦਿਨ ਪਹਿਲਾਂ ਵੀਰਵਾਰ 21 ਮਾਰਚ ਨੂੰ ਚੇਨਈ ਸੁਪਰ ਕਿੰਗਜ਼ ਨੇ ਰੁਤੁਰਾਜ ਗਾਇਕਵਾੜ ਨੂੰ ਟੀਮ ਦਾ ਨਵਾਂ ਕਪਤਾਨ ਨਿਯੁਕਤ ਕੀਤਾ ਹੈ। ਨੌਜਵਾਨ ਸਲਾਮੀ ਬੱਲੇਬਾਜ਼ ਗਾਇਕਵਾੜ 22 ਮਾਰਚ ਨੂੰ ਰਾਇਲ ਚੈਲੰਜਰਜ਼ ਬੈਂਗਲੁਰੂ ਖਿਲਾਫ ਹੋਣ ਵਾਲੇ ਮੈਚ ਨਾਲ ਮਹਿੰਦਰ ਸਿੰਘ ਧੋਨੀ ਦੀ ਥਾਂ ਚੇਨਈ ਫਰੈਂਚਾਇਜ਼ੀ ਦੀ ਕਮਾਨ ਸੰਭਾਲਣਗੇ। ਰੁਤੂਰਾਜ ਗਾਇਕਵਾੜ ਸਾਲ 2020 ਵਿੱਚ ਚੇਨਈ ਸੁਪਰ ਕਿੰਗਜ਼ ਦਾ ਹਿੱਸਾ ਬਣਿਆ। ਟੀਮ ਵਿਚ ਸ਼ਾਮਲ ਹੁੰਦੇ ਹੀ ਉਹ ਕੋਰੋਨਾ ਦਾ ਸ਼ਿਕਾਰ ਹੋ ਗਿਆ। ਆਈਪੀਐਲ ਵਿੱਚ ਉਨ੍ਹਾਂ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਪਰ ਇਸ ਤੋਂ ਬਾਅਦ ਜਦੋਂ ਉਹ ਆਪਣੀ ਫਾਰਮ ‘ਚ ਆਇਆ ਤਾਂ ਚੇਨਈ ਸੁਪਰ ਕਿੰਗਜ਼ ‘ਚ ਉਨ੍ਹਾਂ ਦੀ ਜਗ੍ਹਾ ਪੱਕੀ ਹੋ ਗਈ। ਰੁਤੂਰਾਜ ਸਿਰਫ਼ ਚਾਰ ਸਾਲ ਦੇ ਅੰਦਰ ਹੀ ਟੀਮ ਦਾ ਕਪਤਾਨ ਬਣ ਗਿਆ ਹੈ। ਪਿਛਲੇ ਸੀਜ਼ਨ ਤੋਂ ਰੁਤੁਰਾਜ ਨੂੰ ਚੇਨਈ ਸੁਪਰ ਕਿੰਗਜ਼ ਦੇ ਭਵਿੱਖੀ ਕਪਤਾਨ ਵਜੋਂ ਦੇਖਿਆ ਜਾ ਰਿਹਾ ਸੀ। ਇੱਕ ਸਾਲ ਬਾਅਦ, ਇਹ ਸੰਭਾਵਨਾ ਹੁਣ ਪੂਰੀ ਤਰ੍ਹਾਂ ਹਕੀਕਤ ਵਿੱਚ ਬਦਲ ਗਈ ਹੈ। ਧੋਨੀ ਨੇ ਸਾਲ 2022 ਵਿਚ ਸੀਜ਼ਨ ਦੀ ਸ਼ੁਰੂਆਤ ‘ਚ ਕਪਤਾਨੀ ਛੱਡਣ ਦਾ ਐਲਾਨ ਵੀ ਕੀਤਾ ਸੀ। ਉਨ੍ਹਾਂ ਦੀ ਜਗ੍ਹਾ ਟੀਮ ਦੀ ਕਮਾਨ ਰਵਿੰਦਰ ਜਡੇਜਾ ਨੂੰ ਸੌਂਪੀ ਗਈ। ਜਡੇਜਾ ਦੀ ਕਪਤਾਨੀ ‘ਚ ਟੀਮ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਅਤੇ ਉਨ੍ਹਾਂ ਦੀ ਸੱਟ ਤੋਂ ਬਾਅਦ ਧੋਨੀ ਨੂੰ ਵਾਪਸੀ ਕਰਨੀ ਪਈ। ਇਸ ਤੋਂ ਬਾਅਦ ਧੋਨੀ ਟੀਮ ਦੇ ਕਪਤਾਨ ਬਣੇ ਰਹੇ ਅਤੇ ਉਨ੍ਹਾਂ ਨੇ ਸਾਲ 2023 ਵਿੱਚ ਟੀਮ ਨੂੰ ਪੰਜਵੀਂ ਵਾਰ ਆਈਪੀਐਲ ਦਾ ਚੈਂਪੀਅਨ ਬਣਾਇਆ। ਧੋਨੀ ਪਿਛਲੇ ਸੀਜ਼ਨ ਵਿੱਚ ਗੋਡੇ ਦੀ ਸੱਟ ਦੇ ਬਾਵਜੂਦ ਲਗਾਤਾਰ ਖੇਡਿਆ। ਭਾਵੇਂ ਬੱਲੇਬਾਜ਼ੀ ਦੇ ਤੌਰ ਉਤੇ ਉਨ੍ਹਾਂ ਦਾ ਪ੍ਰਦਰਸ਼ਨ ਕੁਝ ਖਾਸ ਨਹੀਂ ਰਿਹਾ ਪਰ ਫਿਰ ਵੀ ਉਨ੍ਹਾਂ ਦੀ ਅਗਵਾਈ ਵਿਚ ਟੀਮ ਪਿਛਲਾ ਸੀਜ਼ਨ ਜਿੱਤ ਚੁੱਕੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਰੁਤੂਰਾਜ ਦੀ ਕਪਤਾਨੀ ਵਿਚ CSK ਇਸ ਸੀਜ਼ਨ ਵਿਚ ਸਫਰ ਕਿਵੇਂ ਦਾ ਰਹੇਗਾ।  

jukitgrd52369

ਚੰਡੀਗੜ੍ਹ: 6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਲਖੰਭ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 3 ਜਨਵਰੀ ਨੂੰ ਸਵੇਰੇ 11 ਵਜੇ ਸੈਫਰਨ ਪਬਲਿਕ ਸਕੂਲ ਫਗਵਾੜਾ (ਕਪੂਰਥਲਾ) ਵਿਖੇ ਲਏ ਜਾ ਰਹੇ ਹਨ।ਇਸੇ ਤਰ੍ਹਾਂ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਸਵੇਰੇ 11 ਵਜੇ ਸਪੋਰਟਸ ਕੰਪਲੈਕਸ ਸੈਕਟਰ 63 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਏ ਜਾ ਰਹੇ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। 

ipl52369

IPL Auction 2024 : ਆਈਪੀਐਲ 2024 ਨਿਲਾਮੀ ਲਈ ਦੁਬਈ ਵਿਚ ਸਟੇਜ ਤਿਆਰ ਕੀਤੀ ਗਈ ਹੈ। ਬੀਸੀਸੀਆਈ ਨੇ ਆਈਪੀਐਲ ਦੇ 17ਵੇਂ ਸੀਜ਼ਨ ਲਈ ਖਿਡਾਰੀਆਂ ਦੀ ਨਿਲਾਮੀ ਲਈ 333 ਖਿਡਾਰੀਆਂ ਨੂੰ ਸ਼ਾਰਟਲਿਸਟ ਕੀਤਾ ਹੈ। ਇਸ ਵਾਰ ਨਿਲਾਮੀ ਵਿਚ ਵੱਧ ਤੋਂ ਵੱਧ 77 ਖਿਡਾਰੀਆਂ ਦੀ ਬੋਲੀ ਹੋ ਸਕਦੀ ਹੈ। ਇਨ੍ਹਾਂ ਵਿਚ 214 ਭਾਰਤੀ ਅਤੇ 119 ਵਿਦੇਸ਼ੀ ਖਿਡਾਰੀ ਹੋਣਗੇ। 2 ਖਿਡਾਰੀ ਐਸੋਸੀਏਟ ਟੀਮ ਦੇ ਹਨ। 116 ਖਿਡਾਰੀ ਕੈਪਡ ਹਨ ਅਤੇ 215 ਅਨਕੈਪਡ ਹਨ। ਇਸ ਤੋਂ ਪਹਿਲਾਂ ਨਿਲਾਮੀ ਲਈ 1166 ਖਿਡਾਰੀਆਂ ਨੇ ਆਪਣੇ ਨਾਂ ਦਰਜ ਕਰਵਾਏ ਸਨ।  ਆਈਪੀਐਲ ਨਿਲਾਮੀ (ਆਈਪੀਐਲ 2024 ਨਿਲਾਮੀ) 19 ਦਸੰਬਰ ਨੂੰ ਦੁਬਈ ਦੇ ਕੋਕਾ ਕੋਲਾ ਅਰੇਨਾ ਵਿਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2:30 ਵਜੇ ਸ਼ੁਰੂ ਹੋਵੇਗੀ। ਨਿਲਾਮੀ ਵਿਚ ਸਭ ਤੋਂ ਵੱਧ ਆਧਾਰ ਕੀਮਤ 2 ਕਰੋੜ ਰੁਪਏ ਹੈ। ਇਸ ਬਰੈਕਟ ਵਿਚ ਆਸਟਰੇਲੀਆ ਦੇ ਵਿਸ਼ਵ ਚੈਂਪੀਅਨ ਕਪਤਾਨ ਪੈਟ ਕਮਿੰਸ ਅਤੇ ਟ੍ਰੈਵਿਸ ਹੈੱਡ ਸਮੇਤ 23 ਖਿਡਾਰੀ ਸ਼ਾਮਲ ਹਨ।

dainyal5623000

ਨਵੀਂ ਦਿੱਲੀ:  ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਮੰਗਲਵਾਰ ਨੂੰ ਟਰਾਂਸਜੈਂਡਰ ਕ੍ਰਿਕਟਰਾਂ 'ਤੇ ਪਾਬੰਦੀ ਲਗਾ ਦਿੱਤੀ, ਜਿਸ ਤੋਂ ਬਾਅਦ ਕੈਨੇਡੀਅਨ ਕ੍ਰਿਕਟਰ ਡੇਨੀਅਲ ਮੈਕਗੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਲੜਾਈ ਜਾਰੀ ਰਹੇਗੀ- ਡੇਨੀਅਲ ਅੰਤਰਰਾਸ਼ਟਰੀ ਕ੍ਰਿਕਟ 'ਚ ਨਜ਼ਰ ਆਉਣ ਵਾਲੇ ਪਹਿਲੇ ਟਰਾਂਸਜੈਂਡਰ ਮੈਕਗੀ ਨੇ ਕ੍ਰਿਕਟ ਦੀ ਸਰਵਉੱਚ ਸੰਸਥਾ ਤੋਂ ਨਿਰਾਸ਼ਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਲੜਾਈ ਜਾਰੀ ਰਹੇਗੀ।ਡੇਨੀਅਲ ਮੈਕਗੀ ਨੇ ਸੋਸ਼ਲ ਮੀਡੀਆ 'ਤੇ ਇਕ ਭਾਵੁਕ ਪੋਸਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਇਲਾਵਾ ਕੋਈ ਆਪਸ਼ਨ ਨਹੀਂ ਹੈ ਕਿਉਂਕਿ ਆਈਸੀਸੀ ਨੇ ਮੰਗਲਵਾਰ ਨੂੰ ਨਵੇਂ ਫੈਸਲੇ ਦਾ ਐਲਾਨ ਕੀਤਾ ਹੈ। ਡੇਨੀਅਲ ਮੈਕਗੀ  ਨੇ ਕਿਹਾ ਹੈ ਕਿ ਮੇਰਾ ਕ੍ਰਿਕਟ ਕਰੀਅਰ ਖਤਮ ਹੋ ਗਿਆ ਹੈ। ਜਿਵੇਂ ਹੀ ਇਹ ਸ਼ੁਰੂ ਹੋਇਆ, ਇਸ ਨੂੰ ਖਤਮ ਕਰਨਾ ਪਿਆ ਹੈ। ਮੇਰੇ ਸਫ਼ਰ ਵਿੱਚ ਮੇਰਾ ਸਾਥ ਦੇਣ ਵਾਲੇ ਸਾਰਿਆਂ ਦਾ ਧੰਨਵਾਦ। ਮੇਰੇ ਸਾਥੀਆਂ, ਮੇਰੇ ਵਿਰੋਧੀਆਂ, ਕ੍ਰਿਕਟ ਭਾਈਚਾਰੇ ਅਤੇ ਮੇਰੇ ਸਪਾਂਸਰਾਂ ਦਾ ਧੰਨਵਾਦ।  

gyh85369

ਹਾਂਗਜ਼ੂ: ਉੱਗਣ ਵਾਲੇ ਉੱਗ ਪੈਂਦੇ ਪਾੜ ਕੇ ਸੀਨਾ ਪੱਥਰਾਂ ਦਾ...ਮਿਹਨਤ ਕਰਨ ਵਾਲਿਆ ਲਈ ਕੋਈ ਬਹਾਨਾ ਨਹੀ ਹੁੰਦਾ ਹੈ। ਏਸ਼ੀਅਨ ਖੇਡਾਂ ਵਿੱਚ ਤੀਰਅੰਦਾਜ ਸ਼ੀਤਲ ਦੇਵੀ ਨੇ ਦੇਸ਼ ਲਈ ਸੋਨੇ ਦਾ ਤਗਮਾ ਜਿੱਤਿਆ ਹੈ ਅਤੇ ਇਹ ਇਕੋ ਸੈਸ਼ਨ ਵਿੱਚ ਦੋ ਸੋਨ ਤਗ਼ਮੇ ਜਿੱਤਣ ਵਾਲੀ ਪਹਿਲੀ ਭਾਰੀ ਮਹਿਲਾ ਹੈ। ਜੰਮੂ-ਕਸ਼ਮੀਰ ਦੀ ਰਹਿਣ ਵਾਲੀ 16 ਸਾਲਾ ਸ਼ੀਤਲ ਆਪਣੇ ਪੈਰਾਂ ਨਾਲ ਤੀਰ ਮਾਰਦੀ ਹੈ। ਇਸ ਤੋਂ ਪਹਿਲਾਂ ਉਸ ਨੇ ਕੰਪਾਊਂਡ ਮਿਕਸਡ ਵਰਗ ਵਿੱਚ ਸੋਨ ਅਤੇ ਮਹਿਲਾ ਡਬਲਜ਼ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਕਿਸ਼ਤਵਾੜ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਇੱਕ ਫੌਜੀ ਕੈਂਪ ਵਿੱਚ ਮਿਲੀ ਸ਼ੀਤਲ ਨੂੰ ਭਾਰਤੀ ਫੌਜ ਨੇ ਬਚਪਨ ਵਿੱਚ ਗੋਦ ਲਿਆ ਸੀ। ਜੁਲਾਈ ਵਿੱਚ, ਉਸਨੇ ਪੈਰਾ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਸਿੰਗਾਪੁਰ ਦੀ ਅਲੀਮ ਨੂਰ ਐਸ ਨੂੰ 144.142 ਦੇ ਸਕੋਰ ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਅੰਕੁਰ ਧਾਮਾ ਇਸ ਹਫ਼ਤੇ ਇੱਕੋ ਸੈਸ਼ਨ ਵਿੱਚ ਦੋ ਸੋਨ ਤਗ਼ਮੇ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਭਾਰਤ ਨੇ ਹੁਣ ਤੱਕ 94 ਤਗਮੇ ਜਿੱਤੇ ਹਨ ਜਿਸ ਵਿੱਚ ਬੈਡਮਿੰਟਨ ਖਿਡਾਰੀਆਂ ਨੇ ਨੌਂ ਤਗਮੇ ਜਿੱਤੇ ਹਨ। ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿਣ ਵਾਲੇ ਦੇਸ਼ ਦੇ ਮਸ਼ਹੂਰ ਉਦਯੋਗਪਤੀ ਆਨੰਦ ਮਹਿੰਦਰਾ ਨੇ ਇਕ ਵਾਰ ਫਿਰ ਦਿਲ ਜਿੱਤਣ ਵਾਲਾ ਕੰਮ ਕੀਤਾ ਹੈ। ਆਨੰਦ ਮਹਿੰਦਰਾ ਨੇ ਏਸ਼ੀਆਈ ਪੈਰਾ ਖੇਡਾਂ ਵਿੱਚ ਦੋ ਸੋਨ ਤਗਮੇ ਜਿੱਤਣ ਵਾਲੀ ਬਾਂਹ ਰਹਿਤ ਤੀਰਅੰਦਾਜ਼ ਸ਼ੀਤਲ ਦੇਵੀ ਲਈ ਵਿਸ਼ੇਸ਼ ਤੋਹਫੇ ਦਾ ਐਲਾਨ ਕੀਤਾ ਹੈ। ਆਨੰਦ ਮਹਿੰਦਰਾ ਨੇ ਆਪਣੇ ਐਕਸ ਅਕਾਊਂਟ (ਪਹਿਲਾਂ ਟਵਿੱਟਰ) 'ਤੇ ਸ਼ੀਤਲ ਦੇਵੀ ਦੀ ਵੀਡੀਓ ਸ਼ੇਅਰ ਕਰਦੇ ਹੋਏ ਸਭ ਤੋਂ ਪਹਿਲਾਂ ਦਿਲ ਨੂੰ ਛੂਹ ਲੈਣ ਵਾਲੀ ਗੱਲ ਲਿਖੀ। ਬਾਅਦ ਵਿੱਚ, ਸ਼ੀਤਲ ਦੇਵੀ ਦੀ ਅਪਾਹਜਤਾ ਨੂੰ ਦੇਖਦੇ ਹੋਏ, ਉਸਨੇ ਆਪਣੀ ਕੰਪਨੀ ਨੂੰ ਉਸਦੇ ਲਈ ਇੱਕ ਵਿਸ਼ੇਸ਼ ਕਾਰ ਬਣਾਉਣ ਦਾ ਵਾਅਦਾ ਵੀ ਕੀਤਾ।  ਆਨੰਦ ਮਹਿੰਦਰਾ ਨੇ ਪੋਸਟ ਕੀਤਾ, 'ਮੈਂ ਆਪਣੀ ਜ਼ਿੰਦਗੀ 'ਚ ਕਦੇ ਵੀ ਛੋਟੀਆਂ-ਛੋਟੀਆਂ ਸਮੱਸਿਆਵਾਂ ਦੀ ਸ਼ਿਕਾਇਤ ਨਹੀਂ ਕਰਾਂਗਾ। ਸ਼ੀਤਲ ਦੇਵੀ ਤੁਸੀਂ ਸਾਡੇ ਸਾਰਿਆਂ ਲਈ ਅਧਿਆਪਕ ਹੋ। ਕਿਰਪਾ ਕਰਕੇ ਸਾਡੀ ਰੇਂਜ ਵਿੱਚੋਂ ਕੋਈ ਵੀ ਕਾਰ ਚੁਣੋ ਅਤੇ ਅਸੀਂ ਇਸਨੂੰ ਤੁਹਾਡੀ ਵਰਤੋਂ ਦੇ ਅਨੁਸਾਰ ਅਨੁਕੂਲਿਤ ਕਰਾਂਗੇ ਅਤੇ ਇਸਨੂੰ ਤੋਹਫ਼ੇ ਵਿੱਚ ਦੇਵਾਂਗੇ। ਲੋਕ ਆਨੰਦ ਮਹਿੰਦਰਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ। ਇਸ ਨੂੰ ਭਾਰਤੀ ਪੈਰਾ ਖੇਡਾਂ ਲਈ ਇੱਕ ਵੱਡੀ ਪ੍ਰਾਪਤੀ ਕਿਹਾ ਜਾ ਰਿਹਾ ਹੈ।    

sport89653

ਚੰਡੀਗੜ੍ਹ: ਪੰਜਾਬ ਦੇ ਉਭਰਦੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਅਗਲੇ ਸਾਲ ਪੈਰਿਸ ਵਿਖੇ ਹੋਣ ਵਾਲੇ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਲਿਆ। ਅਰਜੁਨ ਨੇ ਅੱਜ ਦੱਖਣੀ ਕੋਰੀਆ ਵਿਖੇ ਚੱਲ ਰਹੀ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿੱਚ 10 ਮੀਟਰ ਏਅਰ ਰਾਈਫ਼ਲ ਦੇ ਟੀਮ ਵਰਗ ਵਿੱਚ ਸੋਨੇ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤ ਕੇ ਇਹ ਪ੍ਰਾਪਤੀ ਹਾਸਲ ਕੀਤੀ।   ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਬਬੂਟਾ ਨੂੰ ਇਸ ਪ੍ਰਾਪਤੀ ਲਈ ਮੁਬਾਰਕਾਬਾਦ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ ਪੈਰਿਸ ਓਲੰਪਿਕਸ ਦਾ ਕੋਟਾ ਹਾਸਲ ਕਰਨ ਵਾਲੇ 10 ਭਾਰਤੀ ਨਿਸ਼ਾਨੇਬਾਜ਼ਾਂ ਵਿੱਚ ਅਰਜੁਨ ਬਬੂਟਾ ਤੀਜਾ ਪੰਜਾਬੀ ਹੈ। ਇਸ ਤੋਂ ਪਹਿਲਾਂ ਸਿਫ਼ਤ ਕੌਰ ਸਮਰਾ ਤੇ ਰਾਜੇਸ਼ਵਰੀ ਕੁਮਾਰੀ ਨੇ ਓਲੰਪਿਕਸ ਲਈ ਕੁਆਲੀਫਾਈ ਕੀਤਾ ਹੈ। ਭਾਰਤੀ ਹਾਕੀ ਟੀਮ ਵੀ ਏਸ਼ਿਆਈ ਖੇਡਾਂ ਦਾ ਸੋਨ ਤਮਗ਼ਾ ਜਿੱਤ ਕੇ ਸਿੱਧਾ ਕੁਆਲੀਫਾਈ ਹੋ ਗਈ ਹੈ ਜਿਸ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਣੇ 10 ਪੰਜਾਬੀ ਖਿਡਾਰੀ ਹਨ।   ਮੀਤ ਹੇਅਰ ਨੇ ਮੁਹਾਲੀ ਰਹਿੰਦੇ ਜਲਾਲਾਬਾਦ ਦਾ ਜੰਮਪਲ ਅਰਜੁਨ ਬਬੂਟਾ ਨੂੰ ਅਗਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਛੋਟੀ ਉਮਰ ਦੇ ਇਸ ਨਿਸ਼ਾਨੇਬਾਜ਼ ਨੇ ਪਿਛਲੇ ਸਾਲ ਵਿਸ਼ਵ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਓਲੰਪਿਕ ਖੇਡਾਂ ਲਈ ਕੁਆਲੀਫ਼ਾਈ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਤਿਆਰੀ ਲਈ ਸੂਬਾ ਸਰਕਾਰ 15 ਲੱਖ ਰੁਪਏ ਪ੍ਰਤੀ ਖਿਡਾਰੀ ਦੇਵੇਗੀ।

spot78961

Asian Para Games 2023: ਏਸ਼ੀਆਈ ਪੈਰਾ ਖੇਡਾਂ 2023 ਵਿੱਚ ਭਾਰਤ ਦਾ ਸੋਨ ਤਮਗਾ ਸ਼ੁੱਕਰਵਾਰ ਨੂੰ ਵੀ ਜਾਰੀ ਰਿਹਾ ਜਦੋਂ ਪੈਰਾ-ਸ਼ਟਲਰ ਪ੍ਰਮੋਦ ਭਗਤ ਨੇ ਚੀਨ ਦੇ ਹਾਂਗਜ਼ੂ ਵਿੱਚ ਖੇਡ ਤਮਾਸ਼ੇ ਵਿੱਚ ਭਾਰਤ ਲਈ 21ਵਾਂ ਸੋਨ ਤਮਗਾ ਜਿੱਤਿਆ। ਪੁਰਸ਼ਾਂ ਦੇ SL3 ਵਰਗ ਦੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਭਗਤ ਨੇ ਆਪਣੇ ਦੇਸ਼ ਦੇ ਖਿਡਾਰੀ ਨਿਤੇਸ਼ ਕੁਮਾਰ ਨੂੰ 22-20, 18-21, 21-19 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ। ਨਿਤੇਸ਼ ਕੁਮਾਰ ਦੇ ਸ਼ਲਾਘਾਯੋਗ ਪ੍ਰਦਰਸ਼ਨ ਨੇ ਉਸ ਨੂੰ ਚਾਂਦੀ ਦਾ ਤਮਗਾ ਦਿਵਾਇਆ। ਇਸ ਤੋਂ ਪਹਿਲਾਂ ਅੱਜ ਪੈਰਾ ਐਥਲੀਟ ਰਮਨ ਸ਼ਰਮਾ ਨੇ ਪੁਰਸ਼ਾਂ ਦੀ 1500 ਮੀਟਰ ਟੀ 38 ਈਵੈਂਟ ਵਿੱਚ ਫਾਈਨਲ ਦੌੜ 4:20.80 ਮਿੰਟ ਵਿੱਚ ਪੂਰੀ ਕਰਕੇ ਸੋਨ ਤਗ਼ਮਾ ਜਿੱਤਣ ਲਈ ਨਵਾਂ ਏਸ਼ਿਆਈ ਅਤੇ ਖੇਡਾਂ ਦਾ ਰਿਕਾਰਡ ਬਣਾਇਆ। ਤੀਰਅੰਦਾਜ਼ ਸ਼ੀਤਲ ਦੇਵੀ ਨੇ ਵੀ ਮਹਿਲਾ ਵਿਅਕਤੀਗਤ ਕੰਪਾਊਂਡ ਓਪਨ ਈਵੈਂਟ ਵਿੱਚ ਸਿੰਗਾਪੁਰ ਦੀ ਅਲੀਮ ਨੂਰ ਸਹਾਹਿਦਾਹ ਨੂੰ 144-142 ਨਾਲ ਹਰਾ ਕੇ ਖੇਡ ਮੁਕਾਬਲੇ ਵਿੱਚ ਆਪਣਾ ਤੀਜਾ ਸੋਨ ਤਗ਼ਮਾ ਜਿੱਤਿਆ। ਵੀਰਵਾਰ ਨੂੰ, ਭਾਰਤੀ ਪੈਰਾ-ਐਥਲੀਟਾਂ ਨੇ ਇਤਿਹਾਸ ਰਚਿਆ ਕਿਉਂਕਿ ਰਾਸ਼ਟਰ ਨੇ ਏਸ਼ੀਅਨ ਪੈਰਾ ਖੇਡਾਂ ਵਿੱਚ ਆਪਣੀ ਹੁਣ ਤੱਕ ਦੀ ਸਭ ਤੋਂ ਉੱਚੀ ਤਗਮਾ ਸੂਚੀ ਦਰਜ ਕੀਤੀ, 2018 ਦੇ ਸੰਸਕਰਨ ਦੇ ਕੁੱਲ 72 ਤਗਮੇ ਜਿੱਤੇ। 2023 ਦੇ ਸੰਸਕਰਣ ਵਿੱਚ, ਭਾਰਤ ਨੇ ਹੁਣ ਤੱਕ 80 ਤੋਂ ਵੱਧ ਤਗਮੇ ਜਿੱਤੇ ਹਨ ਅਤੇ ਚੀਨ ਦੇ ਹਾਂਗਜ਼ੂ ਵਿੱਚ ਹੋਏ ਸ਼ੋਅਪੀਸ ਈਵੈਂਟ ਵਿੱਚ ਮਜ਼ਬੂਤ ਹੋ ਰਿਹਾ ਹੈ।

hyu85693

Murugesan Thulasimathi Wins Gold Medal: ਮੁਰੁਗੇਸਨ ਤੁਲਾਸੀਮਾਥੀ ਨੇ 27 ਅਕਤੂਬਰ ਨੂੰ ਏਸ਼ੀਆਈ ਪੈਰਾ ਖੇਡਾਂ 2023 ਵਿੱਚ ਮਹਿਲਾ ਸਿੰਗਲਜ਼ SU5 ਵਰਗ ਦੇ ਬੈਡਮਿੰਟਨ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ। ਉਸਨੇ ਚੀਨ ਦੀ ਯਾਂਗ ਕਿਊਜ਼ੀਆ ਨੂੰ 2-0 (21-19, 21-19) ਨਾਲ ਹਰਾ ਕੇ ਪੇਸ਼ਕਸ਼ 'ਤੇ ਚੋਟੀ ਦਾ ਇਨਾਮ ਜਿੱਤਿਆ। ਹਾਂਗਜ਼ੂ ਵਿੱਚ ਭਾਰਤੀ ਐਥਲੀਟਾਂ ਦਾ ਚਮਕਣਾ ਜਾਰੀ ਹੈ, ਦੇਸ਼ ਪਹਿਲਾਂ ਹੀ ਇੱਕ ਦਿਨ ਪਹਿਲਾਂ ਹੀ ਆਪਣੀ ਸਰਵੋਤਮ ਤਗਮਾ ਸੂਚੀ ਨੂੰ ਪਿੱਛੇ ਛੱਡ ਚੁੱਕਾ ਹੈ। MURUGESAN THULASIMATHI IS THE ASIAN PARA GAMES CHAMPIONMurugesan defeated home favourite Yang Qiuxia ...

sports5869

Asian Para Games 2023:  ਏਸ਼ੀਅਨ ਪੈਰਾ ਖੇਡਾਂ ਵਿੱਚ ਤਗਮਿਆਂ ਦੀ ਬਰਸਾਤ ਹੋ ਰਹੀ ਹੈ। ਭਾਰਤੀ ਟੀਮ ਲਈ ਮੈਡਲਾਂ ਦੀ ਬਾਰਿਸ਼ ਹੋ ਰਹੀ ਹੈ। ਪੈਰਾ-ਐਥਲੀਟ ਅੰਕੁਰ ਧਾਮਾ ਨੇ ਪੁਰਸ਼ਾਂ ਦੇ 1500 ਮੀਟਰ ਟੀ-11 ਈਵੈਂਟ ਵਿੱਚ ਭਾਰਤ ਨੂੰ ਆਪਣਾ 12ਵਾਂ ਸੋਨ ਤਮਗਾ ਦਿਵਾਇਆ। ਭਾਰਤ ਇਸ ਸਮੇਂ 12 ਸੋਨ, 16 ਚਾਂਦੀ ਅਤੇ 20 ਕਾਂਸੀ ਸਮੇਤ 48 ਤਗਮਿਆਂ ਨਾਲ ਛੇਵੇਂ ਸਥਾਨ 'ਤੇ ਹੈ। ਧਾਮਾ ਨੇ ਪੁਰਸ਼ਾਂ ਦੀ 5000 ਮੀਟਰ ਟੀ-11 ਫਾਈਨਲ ਵਿੱਚ ਸੋਨ ਤਗ਼ਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਸੀ। ਅੰਕੁਰ ਨੇ 16:37.29 ਮਿੰਟ ਦੇ ਸਮੇਂ ਨਾਲ ਸੋਨ ਤਗਮਾ ਜਿੱਤਿਆ। ਚਾਂਦੀ ਦਾ ਤਗਮਾ ਕਿਰਗਿਸਤਾਨ ਦੇ ਅਬਦੁਵਾਲੀ ਨੇ 17:18.74 ਮਿੰਟ ਦੇ ਸਮੇਂ ਨਾਲ ਜਿੱਤਿਆ। ਮੌਜੂਦਾ ਪੈਰਾਲੰਪਿਕ ਚੈਂਪੀਅਨ ਸੁਮਿਤ ਅੰਤਿਲ ਨੇ ਬੁੱਧਵਾਰ ਨੂੰ ਇੱਥੇ ਹਾਂਗਜ਼ੂ ਏਸ਼ਿਆਈ ਪੈਰਾ ਖੇਡਾਂ ਵਿੱਚ ਐਫ64 ਜੈਵਲਿਨ ਥਰੋਅ ਮੁਕਾਬਲੇ ਵਿੱਚ ਨਵਾਂ ਵਿਸ਼ਵ ਰਿਕਾਰਡ ਬਣਾਇਆ ਅਤੇ ਸੋਨ ਤਗ਼ਮਾ ਜਿੱਤਿਆ। 25 ਸਾਲਾ ਸੁਮਿਤ ਨੇ 73.29 ਮੀਟਰ ਦੀ ਕੋਸ਼ਿਸ਼ ਨਾਲ ਸੋਨ ਤਗਮਾ ਜਿੱਤਿਆ। ਉਸਨੇ 70.83 ਮੀਟਰ ਦੇ ਆਪਣੇ ਵਿਸ਼ਵ ਰਿਕਾਰਡ ਵਿੱਚ ਸੁਧਾਰ ਕੀਤਾ ਜੋ ਉਸਨੇ ਇਸ ਸਾਲ ਪੈਰਿਸ ਵਿੱਚ ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤਣ ਸਮੇਂ ਬਣਾਇਆ ਸੀ। ਇਸੇ ਈਵੈਂਟ ਵਿੱਚ ਇੱਕ ਹੋਰ ਭਾਰਤੀ ਪੁਸ਼ਪੇਂਦਰ ਸਿੰਘ ਨੇ 60.06 ਮੀਟਰ ਦੀ ਕੋਸ਼ਿਸ਼ ਨਾਲ ਕਾਂਸੀ ਦਾ ਤਗ਼ਮਾ ਜਿੱਤਿਆ।

jyt85639

ICC World Cup 2023: ਚੇਪੌਕ ਦੇ ਐੱਮਏ ਚਿਦੰਬਰਮ ਸਟੇਡੀਅਮ 'ਚ ਸੋਮਵਾਰ ਨੂੰ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਡਿਊਟੀ 'ਤੇ ਮੌਜੂਦ ਇਕ ਪੁਲਸ ਅਧਿਕਾਰੀ ਨੇ ਕੁਝ ਕ੍ਰਿਕਟ ਪ੍ਰਸ਼ੰਸਕਾਂ ਨੂੰ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਮੈਚ ਦੇਖਣ ਲਈ ਭਾਰਤੀ ਝੰਡੇ ਲੈ ਕੇ ਜਾਣ ਤੋਂ ਰੋਕ ਦਿੱਤਾ। ਜਿਵੇਂ ਹੀ ਕੁਝ ਪ੍ਰਸ਼ੰਸਕਾਂ ਨੇ ਮੈਚ ਦੇਖਣ ਲਈ ਸਟੇਡੀਅਮ ਵਿੱਚ ਭਾਰਤੀ ਝੰਡੇ ਲੈ ਕੇ ਜਾਣ ਦੀ ਕੋਸ਼ਿਸ਼ ਕੀਤੀ ਜਿਸ ਵਿੱਚ ਪਾਕਿਸਤਾਨ ਨੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ, ਇੱਕ ਪੁਲਿਸ ਸਬ-ਇੰਸਪੈਕਟਰ ਨੇ ਉਨ੍ਹਾਂ ਨੂੰ ਰੋਕ ਦਿੱਤਾ। ਜਲਦੀ ਹੀ ਖ਼ਬਰ ਫੈਲ ਗਈ ਕਿ ਪੁਲਿਸ ਨੇ ਪ੍ਰਸ਼ੰਸਕਾਂ ਨੂੰ ਰਾਸ਼ਟਰੀ ਤਿਰੰਗਾ ਲੈ ਜਾਣ ਤੋਂ ਰੋਕ ਦਿੱਤਾ। ਹਾਲਾਂਕਿ, ਸੰਪਰਕ ਕਰਨ 'ਤੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਭਾਰਤੀ ਝੰਡਾ ਲੈ ਕੇ ਜਾਣ 'ਤੇ ਕੋਈ ਪਾਬੰਦੀ ਨਹੀਂ ਹੈ। “ਇਸਦੀ ਇਜਾਜ਼ਤ ਹੈ,” ਉਸਨੇ ਪੀਟੀਆਈ ਨੂੰ ਦੱਸਿਆ। ਇੱਕ ਅਧਿਕਾਰੀ ਨੇ ਆਪਣੀ ਨਿੱਜੀ ਹੈਸੀਅਤ ਵਿੱਚ ਕੰਮ ਕੀਤਾ ਹੈ ਅਤੇ ਇਸ ਘਟਨਾ ਦੀ ਵਿਭਾਗੀ ਜਾਂਚ ਚੱਲ ਰਹੀ ਹੈ।'' ਉਨ੍ਹਾਂ ਦਾਅਵਾ ਕੀਤਾ ਕਿ ਇਹ ਇੱਕ ਵੱਖਰੀ ਘਟਨਾ ਸੀ ਅਤੇ ਪੁਲਿਸ ਨੇ ਕਿਸੇ ਨੂੰ ਝੰਡਾ ਚੁੱਕਣ ਤੋਂ ਨਹੀਂ ਰੋਕਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਟੇਡੀਅਮ ਦੇ ਅੰਦਰ ਭਾਰਤ, ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਝੰਡੇ ਲਗਾਉਣ ਦੀ ਇਜਾਜ਼ਤ ਹੈ। ਭਾਜਪਾ ਨੇ ਡੀਐਮਕੇ ਅਤੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਕੇ ਅੰਨਾਮਲਾਈ ਨੇ ਝੰਡਾ ਚੁੱਕਣ ਦੀ ਇਜਾਜ਼ਤ ਦੇਣ ਤੋਂ ਕਥਿਤ ਤੌਰ 'ਤੇ ਇਨਕਾਰ ਕਰਨ ਲਈ ਪੁਲਿਸ 'ਤੇ ਹਮਲਾ ਕੀਤਾ। ਭਾਜਪਾ ਨੇਤਾ ਕੇ ਅੰਨਾਮਾਲਾਈ ਨੇ ਟਵਿੱਟਰ 'ਤੇ ਪੁੱਛਿਆ, "ਸਟੇਡੀਅਮ ਦੇ ਬਾਹਰ ਪੁਲਿਸ ਨੇ ਪ੍ਰਸ਼ੰਸਕਾਂ ਨੂੰ ਚੇਪੌਕ ਵਿੱਚ ਅੱਜ ਦੇ ਮੈਚ ਵਿੱਚ ਭਾਰਤੀ ਝੰਡਾ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਟੀਐਨਸੀਏ ਨੂੰ ਇਹ ਅਧਿਕਾਰ ਕਿਸ ਨੇ ਦਿੱਤਾ?" ਉਸਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਅੱਗੇ ਲਿਖਿਆ, "ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਤਿਰੰਗੇ ਦੀ ਪਵਿੱਤਰਤਾ ਦਾ ਅਪਮਾਨ ਕਰਨ ਲਈ ਇਸ ਭ੍ਰਿਸ਼ਟ ਡੀਐਮਕੇ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰੋ।"...

k23

Navratri Sixth Day: . इन दिनों मां दुर्गा का महापर्व शारदीय नवरात्रि  चल रहे है. आज नवरात्रि के छठवें दिन देवी मां के कात्यायनी स्वरूप की विशेष रूप से पूजा अर्चना की जाती है.  ऋषि कात्यायन के यहां जन्म लेने के कारण देवी मां को कात्यायनी के नाम से जाना जाता है. मां दुर्गा का ये स्वरूप अत्यन्त ही दिव्य हैं. इनका रंग सोने के समान चमकीला है, तो इनकी चार भुजाओं में से ऊपरी बायें हाथ में तलवार और नीचले बायें हाथ में कमल का फूल है. जबकि इनका ऊपर वाला दायां हाथ अभय मुद्रा में है और नीचे का दायां हाथ वरदमुद्रा में है. हिंदू धर्म की मान्यता के अनुसार मां कात्यायनी की उपासना से व्यक्ति को किसी प्रकार का भय या डर नहीं रहता है और उसे किसी प्रकार की स्वास्थ्य संबंधी परेशानी का सामना भी नहीं करना पड़ता है.मां कात्यायनी का  दिव्य और भव्य स्वरुप की हैं. इनकी चार भुजाओं में से दाहिने तरफ का ऊपरवाला हाथ अभय मुद्रा में और नीचे वाला हाथ वर मुद्रा में स्थित है. बाएं हाथ में ऊपर कर हाथ में तलवार और निचले हाथ में कमल है. इनका भी वाहन सिंह है. छठे दिन साधक के मन आज्ञा चक्र में स्थित होता है. उसमें अनंत शक्तियों का संचार होता है. वह अब माता का दिव्य रूप देख सकता है. भक्त को सारे सुख प्राप्त होते हैं. दुख दारिद्र्य और पापों का नाश हो जाता है. मां कात्यायनी का ब्रजमंडल अधिष्ठात्री रूप भगवान श्री कृष्ण को पति रूप में पाने के लिए ब्रज की गोपियों ने कालिन्दी यमुना के तट पर मां कात्यायनी की पूजा की थी. इसलिए देवी मां को ब्रजमंडल की अधिष्ठात्री देवी के रूप में भी पूजा जाता है.देवी मां की उपासना उन लोगों के लिए बेहद ही लाभकारी है, जो बहुत समय से अपने लिये या अपने बच्चों के लिये शादी का रिश्ता ढूंढ रहे हैं. लेकिन उन्हें कोई अच्छा रिश्ता नहीं मिल पा रहा है. अगर आप भी इस तरह की समस्याओं से परेशान हैं, तो आज मां कात्यायनी की उपासना करके आपको लाभ जरूर उठाना चाहिए. मां कात्यायनी की पूजा विधिधार्मिक ग्रंथों के अनुसार मां कात्यायनी की पूजा करने के लिए जो विधि-विधान बताए गएं हैं. सबसे पहले प्रातः काल उठकर स्नान करें और उसके बाद स्वच्छ वस्त्र धारण कर लें. उसके बाद आप पूजा करने का संकल्प लें. अपने पूजा घर में मां की चौकी बनाएं और इसके बाद मां कात्यायनी की प्रतिमा को वहां विराजित करें.  इसके बाद आप पूजा घर में गंगा जल लेकर चारों और छिड़काव कर दें. देवी मां को पीले रंग प्रिय हैं, तो पूजा में विशेष रूप से आप उनको पीले पुष्प चढ़ाएं, मां को धूप,अक्षत, पान, सुपारी,रोली और कुमकुम आदि वस्तुएं श्रद्धा से भेंट करें। उसके बाद मां कात्यायनी की आरती करें और उनकी प्रतिमा के सामने उन्हें दंडवत प्रणाम करें.  इस विधि से पूजा करें और मां की असीम कृपा पाएं. ...

kuyj56984

ਦੱਖਣੀ ਅਫ਼ਰੀਕਾ: ਦੱਖਣੀ ਅਫ਼ਰੀਕਾ ਨੇ 17 ਅਕਤੂਬਰ ਨੂੰ ਧਰਮਸ਼ਾਲਾ ਵਿੱਚ ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਵਿੱਚ ਨੀਦਰਲੈਂਡ ਨਾਲ ਖੇਡਿਆ। ਦੱਖਣੀ ਅਫ਼ਰੀਕਾ ਇਹ ਮੈਚ 38 ਦੌੜਾਂ ਨਾਲ ਹਾਰ ਗਿਆ ਅਤੇ ਨੀਦਰਲੈਂਡ ਨੇ ਮੁਕਾਬਲੇ ਵਿੱਚ ਆਪਣੀ ਪਹਿਲੀ ਜਿੱਤ ਹਾਸਲ ਕੀਤੀ। ਦੱਖਣੀ ਅਫਰੀਕਾ ਦੀ ਟੀਮ ਕੇਸ਼ਵ ਮਹਾਰਾਜ ਅਤੇ ਲੁੰਗੀ ਐਨਗਿਡੀ ਨੇ ਆਖਰੀ ਵਿਕਟ ਲਈ 41 ਦੌੜਾਂ ਦੀ ਸਾਂਝੇਦਾਰੀ ਦੇ ਬਾਵਜੂਦ 207 ਦੌੜਾਂ 'ਤੇ ਆਊਟ ਹੋ ਗਈ। ਇਸ ਦੌਰਾਨ ਕੇਸ਼ਵ ਮਹਾਰਾਜ ਦੇ ਬੱਲੇ 'ਚ 'ਓਮ' ਦਾ ਨਿਸ਼ਾਨ ਦੇਖਿਆ ਗਿਆ ਅਤੇ ਉਨ੍ਹਾਂ ਦੇ ਬੱਲੇ ਦੀ ਤਸਵੀਰ ਕੁਝ ਹੀ ਸਮੇਂ 'ਚ ਪ੍ਰਸ਼ੰਸਕਾਂ 'ਚ ਵਾਇਰਲ ਹੋ ਗਈ। Meet South Africa cricketer keshav maharaj.The bat that Keshav uses has the sacred word Om...

sports2536

ਨਵੀਂ ਦਿੱਲੀ: ਕ੍ਰਿਕਟ ਨੂੰ ਲਾਸ ਏਂਜਲਸ ਵਿੱਚ 2028 ਖੇਡਾਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਕਰਨ ਲਈ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਨੇ ਮਨਜ਼ੂਰੀ ਦੇ ਦਿੱਤੀ ਗਈ ਹੈ, ਇਸਦਾ ਸ਼ੁੱਕਰਵਾਰ ਨੂੰ ਐਲਾਨ ਕੀਤਾ ਗਿਆ। ਆਈਓਸੀ ਦੇ ਪ੍ਰਧਾਨ ਥਾਮਸ ਬਾਕ ਨੇ ਮੁੰਬਈ ਵਿੱਚ ਕਾਰਜਕਾਰੀ ਬੋਰਡ ਦੀ ਮੀਟਿੰਗ ਦੇ ਦੂਜੇ ਦਿਨ ਤੋਂ ਬਾਅਦ ਕਿਹਾ ਕਿ ਅਧਿਕਾਰੀਆਂ ਨੇ ਬੇਸਬਾਲ/ਸਾਫਟਬਾਲ, ਫਲੈਗ ਫੁੱਟਬਾਲ ਦੇ ਨਾਲ-ਨਾਲ ਕ੍ਰਿਕਟ ਨੂੰ ਪੰਜ ਨਵੀਆਂ ਖੇਡਾਂ ਵਿੱਚੋਂ ਇੱਕ ਵਜੋਂ ਸ਼ਾਮਲ ਕਰਨ ਲਈ ਸਹਿਮਤੀ ਦਿੱਤੀ ਹੈ। ਭਾਰਤ ਵਿੱਚ ਇੱਕ ਵਿਆਪਕ ਅਪੀਲ ਅਤੇ ਪ੍ਰਸ਼ੰਸਕ ਕ੍ਰਿਕਟ ਨੂੰ ਬਹੁਤ ਪਸੰਦ ਕਰਦੇ ਹਨ। ਦੱਸ ਦੇਈਏ ਕਿ ਕ੍ਰਿਕਟ ਨੂੰ ਪਹਿਲੀ ਵਾਰ 1900 ਦੀਆਂ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਸੀ। ਹੁਣ ਇੱਕ ਵਾਰ ਫਿਰ ਕ੍ਰਿਕਟ ਨੂੰ ਓਲੰਪਿਕ ਵਿੱਚ ਸ਼ਾਮਲ ਕੀਤਾ ਗਿਆ ਹੈ। ਆਈਓਸੀ ਦੇ ਪ੍ਰਧਾਨ ਥਾਮਸ ਬਾਕ ਨੇ ਮੁੰਬਈ ਵਿੱਚ ਕਾਰਜਕਾਰੀ ਬੋਰਡ ਦੀ ਮੀਟਿੰਗ ਦੇ ਦੂਜੇ ਦਿਨ ਤੋਂ ਬਾਅਦ ਬੋਲਦਿਆਂ ਕਿਹਾ ਕਿ ਅਧਿਕਾਰੀਆਂ ਨੇ ਟੀ-20 ਕ੍ਰਿਕਟ ਲਈ ਐਲਏ ਪ੍ਰਬੰਧਕਾਂ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ - ਖੇਡ ਦਾ ਸਭ ਤੋਂ ਛੋਟਾ ਸਥਾਪਤ ਅੰਤਰਰਾਸ਼ਟਰੀ ਫਾਰਮੈਟ - ਬੇਸਬਾਲ ਦੇ ਨਾਲ ਪੰਜ ਨਵੀਆਂ ਖੇਡਾਂ ਵਿੱਚੋਂ ਇੱਕ ਵਜੋਂ ਸ਼ਾਮਲ ਕੀਤਾ ਜਾਵੇਗਾ। /ਸਾਫਟਬਾਲ, ਫਲੈਗ ਫੁੱਟਬਾਲ (ਗੈਰ-ਸੰਪਰਕ ਅਮਰੀਕੀ ਫੁੱਟਬਾਲ), ਸਕੁਐਸ਼ ਅਤੇ ਲੈਕਰੋਸ। ਪਰ ਸਾਰੀਆਂ ਨਵੀਆਂ ਖੇਡਾਂ ਨੂੰ ਅਜੇ ਵੀ 2028 ਖੇਡਾਂ ਵਿੱਚ ਸਥਾਨ ਪ੍ਰਾਪਤ ਕਰਨ ਤੋਂ ਪਹਿਲਾਂ 16 ਅਕਤੂਬਰ ਨੂੰ ਹੋਣ ਵਾਲੀ ਬੈਲਟ ਵਿੱਚ ਆਈਓਸੀ ਮੈਂਬਰਸ਼ਿਪ ਦੁਆਰਾ ਵੋਟ ਪਾਉਣ ਦੀ ਜ਼ਰੂਰਤ ਹੋਏਗੀ।

hocky025698

Asian Games, Indian Hockey Team: ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਸ਼ੁੱਕਰਵਾਰ (6 ਅਕਤੂਬਰ) ਨੂੰ ਖੇਡੇ ਗਏ ਫਾਈਨਲ ਮੈਚ ਵਿੱਚ ਭਾਰਤ ਨੇ ਮੌਜੂਦਾ ਚੈਂਪੀਅਨ ਜਾਪਾਨ ਨੂੰ 5-1 ਨਾਲ ਹਰਾਇਆ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ ਸਭ ਤੋਂ ਵੱਧ ਦੋ ਗੋਲ ਕੀਤੇ। ਜਦੋਂ ਕਿ ਮਨਪ੍ਰੀਤ ਸਿੰਘ, ਅਭਿਸ਼ੇਕ ਅਤੇ ਅਮਿਤ ਰੋਹੀਦਾਸ ਨੇ ਇੱਕ-ਇੱਕ ਗੋਲ ਕੀਤਾ। ਜਾਪਾਨ ਲਈ ਇਕਮਾਤਰ ਗੋਲ ਸੇਰੇਨ ਤਨਾਕਾ ਨੇ ਕੀਤਾ। ਇਸ ਜਿੱਤ ਨਾਲ ਭਾਰਤੀ ਹਾਕੀ ਟੀਮ ਨੇ ਅਗਲੇ ਸਾਲ ਹੋਣ ਵਾਲੇ ਪੈਰਿਸ ਓਲੰਪਿਕ ਦੀ ਟਿਕਟ ਪੱਕੀ ਕਰ ਲਈ ਹੈ। ਪੈਰਿਸ ਓਲੰਪਿਕ 26 ਜੁਲਾਈ ਤੋਂ 11 ਅਗਸਤ ਤੱਕ ਖੇਡੇ ਜਾਣਗੇ।

cmlo20369

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਭਾਰਤੀ ਦਲ ਵਿੱਚ ਸ਼ਾਮਲ ਪੰਜਾਬੀ ਖਿਡਾਰੀਆਂ ਵੱਲੋਂ ਪੰਜ ਸੋਨ ਤਗਮੇ ਜਿੱਤਣ ਲਈ ਵਧਾਈ ਦਿੱਤੀ। ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਿਡਾਰੀ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਖੇਡਾਂ ਵਿੱਚ ਤੇਜਿੰਦਰ ਪਾਲ ਸਿੰਘ ਤੂਰ ਅਤੇ ਜ਼ੋਰਾਵਰ ਸਿੰਘ ਸੰਧੂ ਨੇ ਸੋਨੇ ਦੇ ਤਗਮੇ ਜਿੱਤੇ, ਜਦੋਂ ਕਿ ਹਰਮਿਲਨ ਬੈਂਸ ਅਤੇ ਰਾਜੇਸ਼ਵਰੀ ਕੁਮਾਰੀ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੇ 13 ਖਿਡਾਰੀਆਂ ਨੇ ਪੰਜ ਸੋਨੇ, ਚਾਰ ਚਾਂਦੀ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤੇ ਹਨ। ਉਨ੍ਹਾਂ ਕਿਹਾ ਕਿ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਪੰਜਾਬੀ ਖਿਡਾਰੀਆਂ ਨੇ ਪੰਜ ਸੋਨ ਤਗਮੇ ਜਿੱਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਅੰਤ ਨਹੀਂ ਹੈ ਕਿਉਂਕਿ ਇਨ੍ਹਾਂ ਮੁਕਾਬਲਿਆਂ ਵਿੱਚ ਸੂਬੇ ਦੇ ਕਈ ਹੋਰ ਖਿਡਾਰੀ ਵੀ ਹਿੱਸਾ ਲੈ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਖਿਡਾਰੀ ਦੇਸ਼ ਦਾ ਨਾਮ ਹੋਰ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਨਕਦ ਇਨਾਮਾਂ ਅਤੇ ਹੋਰ ਸਹੂਲਤਾਂ ਨਾਲ ਉਤਸ਼ਾਹਿਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

sport1236589

Asian Games 2023:  ਹਾਂਗਜ਼ੂ, ਚੀਨ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ ਛੇਵੇਂ ਦਿਨ ਨੂੰ ਭਾਰਤ ਲਈ ਬਲਾਕਬਸਟਰ ਸਵੇਰ ਕਿਹਾ ਜਾ ਸਕਦਾ ਹੈ, ਨੌਜਵਾਨ ਭਾਰਤੀ ਨਿਸ਼ਾਨੇਬਾਜ਼ਾਂ - ਪਲਕ ਗੁਲੀਆ ਅਤੇ ਈਸ਼ਾ ਸਿੰਘ ਨੇ ਔਰਤਾਂ ਦੇ 10 ਮੀਟਰ ਏਅਰ ਪਿਸਟਲ ਵਿਅਕਤੀਗਤ ਮੁਕਾਬਲੇ ਵਿੱਚ ਕ੍ਰਮਵਾਰ ਸੋਨ ਅਤੇ ਚਾਂਦੀ ਦੇ ਤਗਮੇ ਜਿੱਤੇ।  Another medal in Shooting at the Asian Games! Congratulations to Divya Thadigol, Esha Singh and Palak on winning a Silver Medal in the 10m Air Pistol Women's team event. Best wishes to them for their future endeavours. Their success will motivate several upcoming sportspersons. pic.twitter.com/clQrQMgbpE — Narendra Modi (@narendramodi) September 29, 2023   17 ਸਾਲਾ ਪਲਕ, ਜਿਸ ਨੇ ਜਕਾਰਤਾ ਏਸ਼ੀਆਡ...