ਨਵੀਂ ਦਿੱਲੀ- ਆਈ. ਪੀ. ਐੱਲ. 2022 ਦਾ ਦੂਜਾ ਮੈਚ ਅੱਜ ਮੁੰਬਈ ਤੇ ਦਿੱਲੀ ਦਰਮਿਆਨ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਦਿੱਲੀ ਨੇ ਮੁੰਬਈ ਇੰਡੀਅਨਜ਼ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਮੁੰਬਈ ਦੀ ਟੀਮ ਨੇ ਆਪਣੀ ਪਾਰੀ ਦੇ ਦੌਰਾਨ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 177 ਦੌੜਾਂ ਬਣਾਈਆਂ। ਇਸ ਤਰ੍ਹਾਂ ਮੁੰਬਈ ਨੇ ਦਿੱਲੀ ਨੂੰ ਜਿੱਤ ਲਈ 178 ਦੌੜਾਂ ਦਾ ਟੀਚਾ ਦਿੱਤਾ ਹੈ। ਈਸ਼ਾਨ ਕਿਸ਼ਨ ਨੇ ਮੈਚ 'ਚ ਅਜੇਤੂ ਰਹਿੰਦੇ ਹੋਏ ਸ਼ਾਨਦਾਰ ਪਾਰੀ ਖੇਡ 11 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 81 ਦੌੜਾਂ ਬਣਾਈਆਂ। ਰੋਹਿਤ ਸ਼ਰਮਾ ਨੇ 4 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 41 ਦੌੜਾਂ ਦੀ ਪਾਰੀ ਖੇਡੀ। ਦਿੱਲੀ ਵਲੋਂ ਖ਼ਲੀਲ ਅਹਿਮਦ ਨੇ 2 ਤੇ ਕੁਲਦੀਪ ਯਾਦਵ ਨੇ 3 ਵਿਕਟਾਂ ਝਟਕਾਈਆਂ।
Also Read: ਇਮਰਾਨ ਖਾਨ ਨੂੰ ਰੈਲੀ ਤੋਂ ਪਹਿਲਾਂ ਝਟਕਾ, ਕੈਬਨਿਟ ਮੰਤਰੀ ਸ਼ਹਿਨਾਜ਼ ਬੁਗਤੀ ਨੇ ਦਿੱਤਾ ਅਸਤੀਫਾ
ਟੀਚੇ ਦਾ ਪਿੱਛਾ ਕਰਨ ਆਈ ਦਿੱਲੀ ਦੀ ਟੀਮ ਨੇ 18.2 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 179 ਦੌੜਾਂ ਬਣਾਈਆਂ ਤੇ 4 ਵਿਕਟਾਂ ਨਾਲ ਮੈਚ ਆਪਣੇ ਨਾਂ ਕਰ ਲਿਆ। ਦਿੱਲੀ ਲਈ ਆਖ਼ਰੀ ਓਵਰਾਂ 'ਚ ਲਲਿਤ ਯਾਦਵ ਤੇ ਅਕਸ਼ਰ ਪਟੇਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਮੈਚ ਜੇਤੂ ਪਾਰੀਆਂ ਖੇਡੀਆਂ। ਲਲਿਤ 48 ਦੌੜਾਂ ਤੇ ਅਕਸ਼ਰ ਪਟੇਲ 38 ਦੌੜਾਂ ਬਣਾ ਅਜੇਤੂ ਰਹੇ। ਮੁੰਬਈ ਵਲੋਂ ਬਾਸਿਲ ਥੰਪੀ ਨੇ 3, ਮੁਰੂਗਨ ਅਸ਼ਵਿਨ ਨੇ 2 ਤੇ ਟਾਈਮਲ ਮਿਲਸ ਨੇ 1 ਵਿਕਟ ਲਈ। ਟੀਚੇ ਦਾ ਪਿੱਛਾ ਕਰਨ ਆਈ ਦਿੱਲੀ ਦੀ ਪਹਿਲੀ ਵਿਕਟ ਟਿਮ ਸਿਫਰਟ ਦੇ ਤੌਰ 'ਤੇ ਡਿੱਗੀ। ਸਿਫਰਟ 21 ਦੌੜਾਂ ਦੇ ਨਿੱਜੀ ਸਕੋਰ 'ਤੇ ਮੁਰੂਗਨ ਅਸ਼ਵਿਨ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਏ।
Also Read: ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਇਕੋ ਪਰਿਵਾਰ ਦੇ 5 ਜੀਆਂ ਦੀ ਮੌਤ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Gold-Silver price Today: सोना-चांदी की कीमतें में बढ़ोतरी जारी; जानें आज क्या है 22 कैरेट गोल्ड का रेट
Chandigarh News: पांच या उससे अधिक चालान बकाया होने पर ड्राइविंग लाइसेंस होगा रद्द! पढ़े पूरी खबर
Mahakumbh 2025: प्रयागराज महाकुंभ मेले में मुफ्त इलाज; सैकड़ों हार्ट अटैक के मरीजों की बची जान