LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੋਹਲੀ ਦੀ ਧੀ ਨੂੰ ਧਮਕੀ ਦੇਣ ਵਾਲਾ ਵਿਅਕਤੀ ਹੈਦਰਾਬਾਦ ਤੋਂ ਗ੍ਰਿਫਤਾਰ, ਸਾਫਟਵੇਅਰ ਇੰਜੀਨੀਅਰ ਹੈ ਦੋਸ਼ੀ

10n virat

ਨਵੀਂ ਦਿੱਲੀ- ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਬੇਟੀ ਨਾਲ ਬਲਾਤਕਾਰ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। 23 ਸਾਲਾ ਰਾਮਨਾਗੇਸ਼ ਸ਼੍ਰੀਨਿਵਾਸ ਅਗੁਬਾਥਨੀ ਨੂੰ ਮੁੰਬਈ ਪੁਲਿਸ ਦੇ ਸਾਈਬਰ ਸੈੱਲ ਨੇ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਅਗੁਬਾਥਨੀ ਪੇਸ਼ੇ ਤੋਂ ਸਾਫਟਵੇਅਰ ਇੰਜੀਨੀਅਰ ਹੈ।

Also Read: ਰੈਸਲਰ ਨਿਸ਼ਾ ਦੀ ਗੋਲੀ ਮਾਰ ਕੇ ਹੱਤਿਆ, ਭਰਾ ਨੇ ਵੀ ਤੋੜਿਆ ਦਮ, ਮਾਂ ਗੰਭੀਰ ਜ਼ਖਮੀ

ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਹੁਣ ਅਗੁਬਾਥਨੀ ਨੂੰ ਮੁੰਬਈ ਲਿਆ ਰਹੀ ਹੈ। ਉਸਨੇ ਆਈਆਈਟੀ ਹੈਦਰਾਬਾਦ ਤੋਂ ਬੀਟੈੱਕ ਕੀਤੀ ਹੈ। ਦੱਸ ਦੇਈਏ ਕਿ ਆਈਸੀਸੀ ਟੀ-20 ਵਿਸ਼ਵ ਕੱਪ 'ਚ ਟੀਮ ਇੰਡੀਆ ਦੀ ਪਾਕਿਸਤਾਨ ਹੱਥੋਂ ਹਾਰ ਤੋਂ ਬਾਅਦ ਕਪਤਾਨ ਵਿਰਾਟ ਕੋਹਲੀ ਨੂੰ ਆਨਲਾਈਨ ਟ੍ਰੋਲ ਕੀਤਾ ਗਿਆ ਸੀ। ਉਸ ਦੀ 9 ਮਹੀਨੇ ਦੀ ਬੇਟੀ ਨੂੰ ਵੀ ਧਮਕੀ ਦਿੱਤੀ ਗਈ ਸੀ। ਇਸ 'ਤੇ ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਨੋਟਿਸ ਵੀ ਜਾਰੀ ਕੀਤਾ ਸੀ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਟਵੀਟ ਕੀਤਾ ਸੀ ਕਿ ਜਿਸ ਤਰ੍ਹਾਂ 9 ਮਹੀਨੇ ਦੀ ਬੱਚੀ ਨੂੰ ਟਵਿਟਰ 'ਤੇ ਧਮਕੀਆਂ ਮਿਲ ਰਹੀਆਂ ਹਨ, ਉਹ ਸੱਚਮੁੱਚ ਸ਼ਰਮਨਾਕ ਹੈ।

Also Read: ਪੰਜਾਬ CM ਚੰਨੀ ਦੀ ਅਗਵਾਈ 'ਚ ਵਜ਼ਾਰਤ ਦੀ ਅਹਿਮ ਮੀਟਿੰਗ ਜਾਰੀ, BSF ਮੁੱਦੇ 'ਤੇ ਵਿਚਾਰ ਚਰਚਾ

ਪਾਕਿਸਤਾਨ ਤੋਂ ਮਿਲੀ ਹਾਰ ਤੋਂ ਬਾਅਦ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਵੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਟ੍ਰੋਲ ਕੀਤਾ ਗਿਆ। ਉਨ੍ਹਾਂ ਨੂੰ ਉਸ ਦੇ ਧਰਮ ਲਈ ਟ੍ਰੋਲ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਨਿਊਜ਼ੀਲੈਂਡ ਖਿਲਾਫ ਮਿਲੀ ਹਾਰ ਤੋਂ ਬਾਅਦ ਵਿਰਾਟ ਕੋਹਲੀ ਅਤੇ ਲਗਭਗ ਪੂਰੀ ਟੀਮ ਇੰਡੀਆ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਗਿਆ। ਇਹ ਪਹਿਲੀ ਵਾਰ ਨਹੀਂ ਸੀ। ਇਸ ਤੋਂ ਪਹਿਲਾਂ ਮਹਿੰਦਰ ਸਿੰਘ ਧੋਨੀ ਦੀ ਧੀ ਨੂੰ ਵੀ ਆਈਪੀਐਲ 2020 ਦੌਰਾਨ ਚੇਨਈ ਸੁਪਰ ਕਿੰਗਜ਼ ਦੇ ਖ਼ਰਾਬ ਪ੍ਰਦਰਸ਼ਨ ਅਤੇ ਪਲੇਆਫ ਤੋਂ ਬਾਹਰ ਹੋਣ ਦੌਰਾਨ ਅਜਿਹੀਆਂ ਧਮਕੀਆਂ ਮਿਲੀਆਂ ਸਨ।

Also Read: AG ਤੋਂ ਬਾਅਦ ਹੁਣ ਐਡੀਸ਼ਨਲ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਵੀ ਦਿੱਤਾ ਅਸਤੀਫਾ

In The Market