LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਓਲੰਪਿਕ ਮੈਡਲ ਜੇਤੂ ਸੁਸ਼ੀਲ ਕੁਮਾਰ ਦੀਆਂ ਵਧੀਆ ਮੁਸ਼ਕਲਾਂ, ਕਤਲ ਦੇ ਮਾਮਲੇ 'ਚ ਆਗਾਮੀ ਜ਼ਮਾਨਤ ਪਟੀਸ਼ਨ ਕੀਤੀ ਦਾਇਰ

wrestler

ਨਵੀਂ ਦਿੱਲੀ- ਕਤਲ ਦੇ ਮਾਮਲੇ ਵਿਚ ਓਲੰਪਿਕ ਮੈਡਲ ਜੇਤੂ ਸੁਸ਼ੀਲ ਕੁਮਾਰ ਨੇ ਆਗਾਮੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਰੋਹਿਨੀ ਦੀ ਅਦਾਲਤ ਵਿਚ ਅੱਜ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਸੁਸ਼ੀਲ ਕੁਮਾਰ ਛਤਰਸਾਲ ਸਟੇਡੀਅਮ ਵਿਚ 23 ਸਾਲਾ ਸਾਗਰ ਰਾਣਾ ਦੇ ਕਤਲ ਦੇ ਮਾਮਲੇ ਦਾ ਆਰੋਪ ਹੈ। ਸੁਸ਼ੀਲ ਕੁਮਾਰ ਅਤੇ ਹੋਰਾਂ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ।

 

ਸੂਤਰਾਂ ਦੇ ਮੁਤਾਬਿਕ ਉਹ ਵੀ ਖ਼ਬਰਾਂ ਵੇਖਣ ਨੂੰ ਮਿਲੀਆਂ ਹਨ ਸੁਸ਼ੀਲ ਕੁਮਾਰ  ਅਗਲੇ ਦੋ ਦਿਨ ਤੱਕ ਦਿੱਲੀ NCR ਦੀ ਕਿਸੇ ਵੀ ਅਦਾਲਤ ਵਿੱਚ ਆਤਮ ਸਮਰਪਣ ਕਰ ਸਕਦਾ ਹੈ। ਸੁਸ਼ੀਲ ਤਰਫੋਂ ਮਾਡਲ ਥਾਣੇ ਦੇ ਪੁਲਿਸ ਮੁਲਾਜ਼ਮ ਨੂੰ ਵੀ ਵਟਸਐਪ ਤੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸ ਦਈਏ ਕਿ ਦਿੱਲੀ ਪੁਲਿਸ ਨੇ ਪਹਿਲਵਾਨ ਸੁਸ਼ੀਲ ਕੁਮਾਰ ਅਤੇ ਉਸ ਦੇ ਫਰਾਰ ਸਾਥੀਆਂ ‘ਤੇ ਇਨਾਮ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਪੁਲਿਸ ਬੀਤੇ ਦਿਨੀ ਨੂੰ ਅਜੇ 'ਤੇ 50 ਹਜ਼ਾਰ ਜਦੋਂ ਕਿ ਸੁਸ਼ੀਲ ਕੁਮਾਰ 'ਤੇ ਇੱਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਇਸ ਦੇ ਦੂਜੇ ਪਾਸੇ ਸੁਸ਼ੀਲ ਪਹਿਲਵਾਨ ਦੀ ਕਈ ਗੈਂਗਸਟਰਾਂ ਨਾਲ ਮਿਲੀਭੁਗਤ ਸਾਹਮਣੇ ਆ ਗਈ ਹੈ।

ਦਿੱਲੀ ਪੁਲਿਸ ਦੀ ਜਾਂਚ ਵਿੱਚ ਇਹ ਵੀ ,ਸਾਹਮਣੇ ਆਈ ਹੈ ਕਿ ਗੈਂਗਸਟਰਾਂ ਦੇ ਗਰੁੱਪ ਗੁੰਡਾਗਰਦੀ ਲਈ ਛਤਰਸਾਲ ਸਟੇਡੀਅਮ ਵਿੱਚ ਆਉਂਦੇ ਸੀ। ਇਸ ਦੇ ਨਾਲ ਹੀ ਦਿੱਲੀ ਪੁਲਿਸ ਦੀਆਂ ਕਈ ਟੀਮਾਂ ਨੇ ਐਤਵਾਰ ਨੂੰ ਸੋਨੀਪਤ, ਪਾਣੀਪਤ, ਝੱਜਰ ਅਤੇ ਗੁਰੂਗ੍ਰਾਮ ਸਮੇਤ ਕਈ ਥਾਂਵਾਂ 'ਤੇ ਛਾਪੇਮਾਰੀ ਕੀਤੀ, ਪਰ ਸੁਸ਼ੀਲ ਬਾਰੇ ਕੋਈ ਸੁਰਾਗ ਨਹੀਂ ਮਿਲਿਆ।

 

 

In The Market