LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰਾਹੁਲ ਦ੍ਰਾਵਿੜ ਬਣੇ ਟੀਮ ਇੰਡੀਆ ਦੇ ਨਵੇਂ ਕੋਚ, ਟੀ-20 ਵਿਸ਼ਵ ਕੱਪ ਵਿਚਾਲੇ BCCI ਦਾ ਵੱਡਾ ਐਲਾਨ

4n2

ਨਵੀਂ ਦਿੱਲੀ- ਟੀ-20 ਵਿਸ਼ਵ ਕੱਪ ਵਿਚਾਲੇ ਬੀਸੀਸੀਆਈ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਸਾਬਕਾ ਕ੍ਰਿਕਟਰ ਰਾਹੁਲ ਦ੍ਰਾਵਿੜ ਨੂੰ ਟੀਮ ਇੰਡੀਆ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ। ਬੀਸੀਸੀਆਈ ਨੇ ਬੁੱਧਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

Also Read: ਐਕਸਾਈਜ਼ ਡਿਊਟੀ 'ਚ ਕਟੌਤੀ ਤੋਂ ਬਾਅਦ ਜਾਣੋ ਕਿੰਨੇ ਘਟੇ ਪੈਟਰੋਲ ਡੀਜ਼ਲ ਦੇ ਰੇਟ

ਟੀ-20 ਵਿਸ਼ਵ ਕੱਪ ਤੋਂ ਬਾਅਦ ਮੌਜੂਦਾ ਕੋਚ ਰਵੀ ਸ਼ਾਸਤਰੀ ਦਾ ਕਾਰਜਕਾਲ ਖਤਮ ਹੋ ਜਾਵੇਗਾ, ਉਨ੍ਹਾਂ ਦੇ ਸਹਿਯੋਗੀ ਸਟਾਫ ਦਾ ਕਾਰਜਕਾਲ ਵੀ ਖਤਮ ਹੋ ਜਾਵੇਗਾ। ਅਜਿਹੇ 'ਚ ਰਾਹੁਲ ਦ੍ਰਾਵਿੜ ਟੀ-20 ਵਿਸ਼ਵ ਕੱਪ ਤੋਂ ਤੁਰੰਤ ਬਾਅਦ ਨਿਊਜ਼ੀਲੈਂਡ ਖਿਲਾਫ ਹੋਣ ਵਾਲੀ ਘਰੇਲੂ ਸੀਰੀਜ਼ 'ਚ ਟੀਮ ਇੰਡੀਆ ਦੇ ਮੁੱਖ ਕੋਚ ਹੋਣਗੇ।

Also Read: ਬਰਨਾਲਾ ਜੇਲ 'ਚ ਵਾਪਰੀ ਘਟਨਾ ਦੇ ਸਬੰਧ 'ਚ ਡਿਪਟੀ CM ਵਲੋਂ ਜਾਂਚ ਦੇ ਹੁਕਮ ਜਾਰੀ

ਬੀਸੀਸੀਆਈ ਲੰਬੇ ਸਮੇਂ ਤੋਂ ਰਾਹੁਲ ਦ੍ਰਾਵਿੜ ਨਾਲ ਗੱਲਬਾਤ ਕਰ ਰਹੇ ਸਨ, ਪਰ ਰਾਹੁਲ ਨੇ ਪਹਿਲਾਂ ਇਹ ਅਹੁਦਾ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਕੁਝ ਸਮਾਂ ਪਹਿਲਾਂ UAE 'ਚ ਹੋਈ ਬੈਠਕ ਤੋਂ ਬਾਅਦ ਰਾਹੁਲ ਦ੍ਰਾਵਿੜ ਨੇ ਮੁੱਖ ਕੋਚ ਦੇ ਅਹੁਦੇ ਲਈ ਅਪਲਾਈ ਕੀਤਾ ਸੀ ਅਤੇ ਹੁਣ ਉਨ੍ਹਾਂ ਨੂੰ ਟੀਮ ਇੰਡੀਆ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ।
 
ਰਾਹੁਲ ਦ੍ਰਾਵਿੜ ਨੇ ਟੀਮ ਇੰਡੀਆ ਦਾ ਕੋਚ ਬਣਨ ਤੋਂ ਬਾਅਦ ਬਿਆਨ ਜਾਰੀ ਕੀਤਾ ਹੈ। ਰਾਹੁਲ ਦ੍ਰਾਵਿੜ ਦੀ ਤਰਫੋਂ ਕਿਹਾ ਗਿਆ ਹੈ ਕਿ ਟੀਮ ਇੰਡੀਆ ਦਾ ਕੋਚ ਬਣਨਾ ਬਹੁਤ ਮਾਣ ਵਾਲੀ ਗੱਲ ਹੈ। ਰਵੀ ਸ਼ਾਸਤਰੀ ਦੀ ਅਗਵਾਈ 'ਚ ਟੀਮ ਇੰਡੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜਿਸ ਨੂੰ ਮੈਂ ਅੱਗੇ ਵਧਾਉਣ ਦੀ ਕੋਸ਼ਿਸ਼ ਕਰਾਂਗਾ। ਮੈਂ ਭਾਰਤ ਏ, ਅੰਡਰ-19 ਅਤੇ ਐਨਸੀਏ ਵਿੱਚ ਕਈ ਖਿਡਾਰੀਆਂ ਨਾਲ ਕੰਮ ਕੀਤਾ ਹੈ, ਇਸ ਲਈ ਉਨ੍ਹਾਂ ਨਾਲ ਕੰਮ ਕਰਨਾ ਮਜ਼ੇਦਾਰ ਹੋਵੇਗਾ। ਅਗਲੇ ਦੋ ਸਾਲਾਂ ਵਿੱਚ ਵੱਡੇ ਈਵੈਂਟ ਹਨ, ਸਾਰੇ ਖਿਡਾਰੀਆਂ ਅਤੇ ਸਹਿਯੋਗੀ ਸਟਾਫ਼ ਨਾਲ ਮਿਲ ਕੇ ਟੀਚਾ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ।

Also Read: ਵਿਵਾਦਾਂ 'ਚ ਬਰਨਾਲਾ ਜੇਲ, ਕੁੱਟਮਾਰ ਤੋਂ ਬਾਅਦ ਕੈਦੀ ਦੀ ਪਿੱਠ 'ਤੇ ਲਿਖਿਆ 'ਅੱਤਵਾਦੀ'

ਰਾਹੁਲ ਦ੍ਰਾਵਿੜ ਦਾ ਕ੍ਰਿਕਟ ਕਰੀਅਰ:
ਕੁੱਲ ਟੈਸਟ: 164, 13288 ਦੌੜਾਂ, 36 ਸੈਂਕੜੇ, 52.31 ਔਸਤ
ਕੁੱਲ ਵਨਡੇ: 344, 10889 ਦੌੜਾਂ, 12 ਸੈਂਕੜੇ, 39.16 ਔਸਤ

ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਰਾਹੁਲ ਦ੍ਰਾਵਿੜ ਕਈ ਤਰ੍ਹਾਂ ਦੀਆਂ ਭੂਮਿਕਾਵਾਂ ਵਿੱਚ ਨਜ਼ਰ ਆਏ ਹਨ। ਉਹ ਰਾਜਸਥਾਨ ਰਾਇਲਜ਼ ਨਾਲ ਬਤੌਰ ਖਿਡਾਰੀ, ਫਿਰ ਕੋਚ ਵਜੋਂ ਜੁੜਿਆ ਹੋਇਆ ਸੀ। ਲੰਬੇ ਸਮੇਂ ਤੱਕ ਉਸਨੇ ਇੰਡੀਆ-ਏ, ਐਨਸੀਏ ਨਾਲ ਕੰਮ ਕੀਤਾ। ਹਾਲ ਹੀ 'ਚ ਜਦੋਂ ਟੀਮ ਇੰਡੀਆ ਨੇ ਸ਼੍ਰੀਲੰਕਾ ਦਾ ਦੌਰਾ ਕੀਤਾ ਸੀ ਤਾਂ ਰਾਹੁਲ ਦ੍ਰਾਵਿੜ ਟੀਮ ਇੰਡੀਆ ਨਾਲ ਬਤੌਰ ਕੋਚ ਜੁੜੇ ਸਨ।

In The Market