LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਸ਼ੀਲ ਕੁਮਾਰ ਦੀਆਂ ਵਧੀਆਂ ਮੁਸ਼ਕਿਲਾਂ, 4 ਦਿਨ ਲਈ ਵਧਾਈ ਗਈ ਪੁਲਿਸ ਰਿਮਾਂਡ

sudil kumar rem and

ਨਵੀਂ ਦਿੱਲੀ: ਦੋ ਵਾਰ ਦੇ ਓਲੰਪੀਅਨ ਅਤੇ ਪਹਿਲਵਾਨ (Sushil Kumar) ਸੁਸ਼ੀਲ ਕੁਮਾਰ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਦਿੱਲੀ ਪੁਲਿਸ ਵੱਲੋਂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਰੋਹਿਣੀ ਕੋਰਟ ਵਿਚ ਪੇਸ਼ ਕੀਤਾ ਗਿਆ। ਇਸ ਦੇ ਚਲਦੇ 23 ਸਾਲਾ ਸਾਗਰ ਦੀ ਹੱਤਿਆ ਦੇ ਮਾਮਲੇ 'ਚ ਦਿੱਲੀ ਅਦਾਲਤ ਨੇ ਪਹਿਲਵਾਨ ਸੁਸ਼ੀਲ ਕੁਮਾਰ ਦੇ ਪੁਲਿਸ ਰਿਮਾਂਡ 'ਚ ਵਾਧਾ ਕੀਤਾ ਹੈ। ਸੁਸ਼ੀਲ ਕੁਮਾਰ ਦੇ ਪੁਲਿਸ ਰਿਮਾਂਡ ਵਿੱਚ 4 ਦਿਨਾਂ ਦਾ ਵਾਧਾ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ, ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਬਿੰਦਰ ਉਰਫ ਵਿਜੇਂਦਰ ਸਿੰਘ ਨੂੰ 23 ਸਾਲ ਦੇ ਸਾਗਰ ਰਾਣਾ ਕਤਲ ਮਾਮਲੇ ਵਿੱਚ ਦਿੱਲੀ ਦੇ ਟਿਕਰੀ ਸਰਹੱਦ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਬਿੰਦਰ, ਜੋ ਇਸ ਮਾਮਲੇ ਵਿੱਚ ਗ੍ਰਿਫਤਾਰ ਹੋਣ ਵਾਲਾ ਨੌਵਾਂ ਮੁਲਜ਼ਮ ਹੈ, ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਇਹ ਕਬੂਲ ਕੀਤਾ ਹੈ ਕਿ ਉਹ ਨਾ ਸਿਰਫ ਅਪਰਾਧ ਵਾਲੀ ਥਾਂ 'ਤੇ ਮੌਜੂਦ ਸੀ, ਸਗੋਂ ਸੁਸ਼ੀਲ ਕੁਮਾਰ ਦੇ ਇਸ਼ਾਰੇ 'ਤੇ ਰਾਣਾ ਸਮੇਤ ਕੁਝ ਪਹਿਲਵਾਨਾਂ ਨੂੰ ਵੀ ਕੁੱਟਿਆ ਸੀ। ਫਿਲਹਾਲ ਉਸ ਨੂੰ ਰੋਹਿਨੀ ਕੋਰਟ ਵਿਚ ਪੇਸ਼ ਕੀਤਾ ਜਾ ਰਿਹਾ ਹੈ, ਜਿਥੇ ਪੁਲਿਸ ਨੂੰ ਇਸ ਘਟਨਾ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਉਸ ਦੀ ਹਿਰਾਸਤ ਦੀ ਮੰਗ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਸ਼ੀਲ ਕੁਮਾਰ ਨੂੰ ਦਿੱਲੀ ਦੀ ਰੋਹਿਨੀ ਅਦਾਲਤ ਨੇ 6 ਦਿਨਾਂ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਸੀ। ਸੁਸ਼ੀਲ ਦੇ ਸਾਥੀ ਅਜੇ ਨੂੰ ਵੀ ਅਦਾਲਤ ਨੇ 6 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ। ਪਹਿਲਵਾਨ ਸੁਸ਼ੀਲ ਕੁਮਾਰ 'ਤੇ ਇਲਜ਼ਾਮ ਹੈ ਕਿ ਸੁਸ਼ੀਲ ਕੁਮਾਰ ਅਤੇ ਉਸ ਦੇ ਕੁਝ ਹੋਰ ਪਹਿਲਵਾਨਾਂ ਨੇ 4 ਮਈ ਦੀ ਰਾਤ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਕੰਪਲੈਕਸ ਵਿਖੇ ਕਥਿਤ ਤੌਰ 'ਤੇ ਪਹਿਲਵਾਨ ਸਾਗਰ ਰਾਣਾ ਨੂੰ ਕੁੱਟਿਆ ਸੀ, ਜਿਸ ਵਿਚ ਮਗਰੋਂ ਉਸ ਦੀ ਮੌਤ ਹੋ ਗਈ ਸੀ। ਇਸ ਦੌਰਾਨ ਸਾਗਰ ਦੇ ਦੋਸਤ ਸੋਨੂੰ ਅਤੇ ਅਮਿਤ ਕੁਮਾਰ ਜ਼ਖ਼ਮੀ ਹੋ ਗਏ ਸਨ।

ਇਹ ਵੀ ਪੜ੍ਹੋ- ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ- 29-31 ਮਈ ਤੱਕ ਵੀਕੈਂਡ ਕੋਵਿਡ ਕਰਫਿਊ ਕੀਤਾ ਲਾਗੂ

In The Market