LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਹਿੰਦਰ ਸਿੰਘ ਧੋਨੀ ਦੇ ਟਵਿੱਟਰ ਤੋਂ ਬਲੂ ਟਿੱਕ ਹਟਾਉਣ ਦੀ ਖਬਰ ਵਾਇਰਲ

dhonii

ਮੁੰਬਈ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਦੀ ਟਵਿੱਟਰ ਤੋਂ ਬਲੂ ਟਿੱਕ ਹਟਾ ਦੇਣ ਦੀ ਖਬਰ ਵਾਇਰਲ ਹੋ ਰਹੀ ਹੈ। ਅਜਿਹਾ ਕਿਹਾ ਜਾ ਰਿਹਾ ਹੈ ਕਿ ਧੋਨੀ ਦਾ ਟਵਿੱਟਰ (Twitter) 'ਤੇ ਘੱਟ ਸਰਗਰਮ ਹਨ, ਇਸ ਲਈ ਟਵਿੱਟਰ ਨੇ ਉਨ੍ਹਾਂ ਦੇ ਅਕਾਊਂਟ ਤੋਂ ਬਲੂ ਟਿੱਕ ਹਟਾ ਦਿੱਤੀ ਹੈ। ਦੂਜੇ ਪਾਸੇ ਦੱਸ ਦੇਈਏ ਕਿ (MS Dhoni)ਧੋਨੀ ਦੇ ਟਵਿੱਟਰ 'ਤੇ ਕਰੀਬ 8.2 ਮਿਲੀਅਨ ਫੌਲੋਅਰਸ ਹਨ। 

Read This:  ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਸਿੱਧੂ, ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ

ਮਿਲੀ ਜਾਣਕਾਰੀ ਦੇ ਮੁਤਾਬਿਕ 8 ਜਨਵਰੀ ਨੂੰ ਉਸਨੇ ਆਖਰੀ ਟਵੀਟ ਕੀਤਾ ਸੀ ਪਰ ਜੇਕਰ ਧੋਨੀ ਦਾ ਟਵਿੱਟਰ ਵੇਖਿਆ ਜਾਵੇ ਤਾਂ ਉਸ ਵਿਚ ਬਲੂ ਟਿੱਕ ਹਟਾ ਅਜੇ ਵੀ ਵਿਖਾਈ ਦੇ ਰਿਹਾ ਹੈ।   

ਹਾਲਾਂਕਿ, ਉਹ ਇੰਸਟਾਗ੍ਰਾਮ 'ਤੇ ਐਕਟਿਵ ਰਹਿੰਦਾ ਹੈ। ਇਸ ਦੇ ਨਾਲ ਹੀ 8 ਜਨਵਰੀ ਤੋਂ ਪਹਿਲਾਂ ਉਨ੍ਹਾਂ ਨੇ ਸਤੰਬਰ 2020 ਵਿੱਚ ਟਵੀਟ ਕੀਤਾ ਸੀ। ਅਜਿਹੀ ਸਥਿਤੀ ਵਿੱਚ ਮੰਨਿਆ ਜਾ ਰਿਹਾ ਹੈ ਕਿ ਬਹੁਤ ਜ਼ਿਆਦਾ ਐਕਟਿਵ ਨਾ ਹੋਣ ਦੇ ਕਾਰਨ ਟਵਿੱਟਰ ਨੇ ਐਮਐਸ ਧੋਨੀ ਦੀ ਬਲੂ ਟਿੱਕ ਨੂੰ ਹਟਾ ਦਿੱਤਾ ਹੈ ਪਰ ਇਹ ਨਿਸ਼ਚਤ ਰੂਪ ਤੋਂ ਉਸ ਦੇ ਪ੍ਰਸ਼ੰਸਕਾਂ ਨੂੰ ਝਟਕਾ ਦਿੱਤਾ ਹੈ।

ਐਮਐਸ ਧੋਨੀ ਦੁਨੀਆ ਦੇ ਸਭ ਤੋਂ ਸਫਲ ਕਪਤਾਨਾਂ ਵਿੱਚ ਗਿਣੇ ਜਾਂਦੇ ਹਨ। ਧੋਨੀ (MS Dhoni)ਵਿਸ਼ਵ ਦੇ ਇਕਲੌਤੇ ਕਪਤਾਨ ਹਨ ਜਿਨ੍ਹਾਂ ਨੇ ਆਈਸੀਸੀ ਦੀਆਂ ਤਿੰਨੋਂ ਟਰਾਫੀਆਂ ਜਿੱਤੀਆਂ ਹਨ। ਉਨ੍ਹਾਂ ਨੇ 2007 ਵਿੱਚ ਟੀ -20 ਵਿਸ਼ਵ ਕੱਪ, 2011 ਵਿੱਚ ਇੱਕ ਦਿਨਾ ਵਿਸ਼ਵ ਕੱਪ ਅਤੇ 2013 ਵਿੱਚ ਚੈਂਪੀਅਨਜ਼ ਟਰਾਫੀ ਜਿੱਤੀ। 

read more- ਜੰਤਰ-ਮੰਤਰ ਪੁੱਜੇ ਰਾਹੁਲ ਗਾਂਧੀ ਸਮੇਤ ਹੋਰ ਵਿਰੋਧੀ ਧਿਰ ਦੇ ਨੇਤਾ, ਕਿਸਾਨਾਂ ਦੇ ਪ੍ਰਦਰਸ਼ਨ ਵਿਚ ਹੋਏ ਸ਼ਾਮਲ

 

In The Market