LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਬਕਾ ਭਾਰਤੀ ਕ੍ਰਿਕਟਰ ਨੇ ਸ਼ਰਾਬ ਦੇ ਨਸ਼ੇ 'ਚ ਕਾਰ ਨੂੰ ਮਾਰੀ ਟੱਕਰ, ਮੁੰਬਈ ਪੁਲਿਸ ਵਲੋਂ ਗ੍ਰਿਫਤਾਰ

28f kambli

ਨਵੀਂ ਦਿੱਲੀ- ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਵਿਨੋਦ ਕਾਂਬਲੀ 'ਤੇ ਇਕ ਕਾਰ ਨੂੰ ਟੱਕਰ ਮਾਰਨ ਦਾ ਦੋਸ਼ ਸੀ ਅਤੇ ਉਹ ਸ਼ਰਾਬ ਦੇ ਨਸ਼ੇ 'ਚ ਵੀ ਸੀ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਬਾਂਦਰਾ ਪੁਲਿਸ ਨੇ ਇਸ ਮਾਮਲੇ 'ਚ ਰਿਪੋਰਟ ਦਰਜ ਕਰ ਲਈ ਹੈ ਅਤੇ ਮੁੰਬਈ ਪੁਲਿਸ ਵਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਕਾਂਬਲੀ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ।

Also Read: ਰੂਸੀ ਹਮਲਿਆਂ 'ਚ 14 ਬੱਚਿਆਂ ਸਣੇ 352 ਯੂਕਰੇਨੀ ਨਾਗਰਿਕਾਂ ਦੀ ਮੌਤ, 1600 ਤੋਂ ਵਧੇਰੇ ਜ਼ਖਮੀ

ਵਿਨੋਦ ਕਾਂਬਲੀ ਨੂੰ ਐਤਵਾਰ ਨੂੰ ਮੁੰਬਈ ਪੁਲਿਸ ਨੇ ਲਾਪਰਵਾਹੀ ਨਾਲ ਗੱਡੀ ਚਲਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਬਾਂਦਰਾ ਪੁਲਿਸ ਨੇ ਕੁਝ ਸਮੇਂ ਬਾਅਦ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ। ਵਿਨੋਦ ਕਾਂਬਲੀ 'ਤੇ ਬਾਂਦਰਾ 'ਚ ਆਪਣੀ ਸੁਸਾਇਟੀ ਦੇ ਗੇਟ 'ਤੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਉਸ ਨੂੰ ਟੱਕਰ ਮਾਰਨ ਦਾ ਦੋਸ਼ ਹੈ। ਏਐੱਨਆਈ ਮੁਤਾਬਕ ਬਾਂਦਰਾ ਪੁਲਿਸ ਨੇ ਕਿਹਾ ਹੈ ਕਿ ਉਹ ਸ਼ਰਾਬ ਦੇ ਨਸ਼ੇ ਵਿੱਚ ਸਨ।

Also Read: PM ਮੋਦੀ ਦੀ ਐਮਰਜੈਂਸੀ ਬੈਠਕ, ਵਿਦਿਆਰਥੀਆਂ ਦੀ ਮਦਦ ਲਈ ਯੂਕਰੇਨ ਦੇ ਗੁਆਂਢੀ ਦੇਸ਼ਾਂ 'ਚ ਜਾਣਗੇ 4 ਕੇਂਦਰੀ ਮੰਤਰੀ

ਵਿਨੋਦ ਕਾਂਬਲੀ ਨੂੰ ਮੁੰਬਈ ਪੁਲਿਸ ਨੇ ਆਈਪੀਸੀ ਦੀ ਧਾਰਾ 279 (ਲਾਪਰਵਾਹੀ ਨਾਲ ਡਰਾਈਵਿੰਗ), 336 (ਦੂਜਿਆਂ ਦੀ ਜਾਨ ਨੂੰ ਖ਼ਤਰੇ ਵਿੱਚ ਪਾਉਣਾ) ਅਤੇ 427 (ਨੁਕਸਾਨ ਪਹੁੰਚਾਉਣ ਵਾਲਾ ਕੰਮ) ਦੇ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕੀਤਾ ਸੀ। ਇਹ ਸਾਰੀਆਂ ਧਾਰਾਵਾਂ ਜ਼ਮਾਨਤਯੋਗ ਸ਼੍ਰੇਣੀ ਵਿੱਚ ਆਉਂਦੀਆਂ ਹਨ, ਇਸ ਲਈ ਉਸ ਨੂੰ ਗ੍ਰਿਫ਼ਤਾਰੀ ਮਗਰੋਂ ਥਾਣੇ ਵਿੱਚੋਂ ਜ਼ਮਾਨਤ ਮਿਲ ਗਈ ਸੀ।

Also Read: ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨਾਲ ਕੁੱਟ-ਮਾਰ, ਰਾਹੁਲ ਗਾਂਧੀ ਨੇ ਤੁਰੰਤ ਮਦਦ ਦੀ ਕੀਤੀ ਅਪੀਲ

ਦੇਸ਼ ਲਈ 17 ਟੈਸਟ ਅਤੇ 104 ਵਨਡੇਅ ਅੰਤਰਰਾਸ਼ਟਰੀ ਮੈਚ ਖੇਡ ਚੁੱਕੇ ਵਿਨੋਦ ਕਾਂਬਲੀ ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਦੇ ਬਹੁਤ ਚੰਗੇ ਦੋਸਤ ਹਨ। ਵਿਨੋਦ ਕਾਂਬਲੀ ਨੇ 1993 ਤੋਂ 2000 ਤੱਕ ਭਾਰਤੀ ਟੀਮ ਲਈ ਅੰਤਰਰਾਸ਼ਟਰੀ ਕ੍ਰਿਕਟ ਖੇਡੀ।

In The Market