ਨਵੀਂ ਦਿੱਲੀ: ਕਤਲ ਦੇ ਮਾਮਲੇ (Murder case )ਵਿਚ ਓਲੰਪਿਕ ਮੈਡਲ ਜੇਤੂ ਸੁਸ਼ੀਲ ਕੁਮਾਰ (Sushil Kumar) ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਸੁਸ਼ੀਲ ਕੁਮਾਰ (Wrestler Sushil Kumar)'ਤੇ ਪੁਲਿਸ ਨੇ ਇੱਕ ਲੱਖ ਦਾ ਇਨਾਮ ਰੱਖਿਆ ਸੀ। ਸੁਸ਼ੀਲ ਤੋਂ ਇਲਾਵਾ ਉਸ ਦੇ ਸਾਥੀ ਅਜੇ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
(Delhi Police) ਦਿੱਲੀ ਪੁਲਿਸ ਨੇ ਜਾਣਕਾਰੀ ਦਿੱਤੀ, “ਇੰਸਪੈਕਟਰ ਸ਼ਿਵਕੁਮਾਰ, ਇੰਸਪੈਕਟਰ ਕਰਮਬੀਰ ਅਤੇ ਏਸੀਪੀ ਅਤਰ ਸਿੰਘ ਦੀ ਅਗਵਾਈ ਵਾਲੀ (Special Cell)ਵਿਸ਼ੇਸ਼ ਸੈੱਲ ਨੇ ਸੁਸ਼ੀਲ ਕੁਮਾਰ ਅਤੇ ਅਜੈ ਨੂੰ ਦਿੱਲੀ ਦੇ ਮੁੰਡਕਾ ਤੋਂ ਗ੍ਰਿਫ਼ਤਾਰ ਕੀਤਾ ਹੈ।” ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਦੀ ਰੋਹਿਨੀ ਅਦਾਲਤ ਨੇ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।
Wrestler Sushil Kumar has been arrested by a team of Special Cell, says Neeraj Thakur, Special CP-Special Cell pic.twitter.com/cIbyulgsbk
— ANI (@ANI) May 23, 2021
ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਫਰਾਰ ਸੁਸ਼ੀਲ ਕੁਮਾਰ ਨਾਲ ਸਬੰਧਤ ਜਾਣਕਾਰੀ ਦੇਣ ਲਈ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਸੁਸ਼ੀਲ ਦੇ ਨਾਲ ਫਰਾਰ ਚੱਲ ਰਹੇ ਅਜੈ 'ਤੇ ਵੀ ਪੁਲਿਸ ਨੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਹੋਇਆ ਹੈ। ਪੁਲਿਸ ਨੇ ਦੋਵਾਂ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ।
ਕੀ ਹੈ ਮਾਮਲਾ?
ਇਲਜ਼ਾਮ ਹੈ ਕਿ ਸੁਸ਼ੀਲ ਕੁਮਾਰ ਅਤੇ ਕੁਝ ਹੋਰ ਪਹਿਲਵਾਨਾਂ ਨੇ 4 ਮਈ ਦੀ ਰਾਤ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਕੰਪਲੈਕਸ ਵਿਖੇ ਕਥਿਤ ਤੌਰ 'ਤੇ ਪਹਿਲਵਾਨ ਸਾਗਰ ਰਾਣਾ ਨੂੰ ਕੁੱਟਿਆ ਸੀ, ਜਿਸ ਵਿਚ ਮਗਰੋਂ ਉਸ ਦੀ ਮੌਤ ਹੋ ਗਈ। ਇਸ ਦੌਰਾਨ ਸਾਗਰ ਦੇ ਦੋਸਤ ਸੋਨੂੰ ਅਤੇ ਅਮਿਤ ਕੁਮਾਰ ਜ਼ਖ਼ਮੀ ਹੋ ਗਏ।
ਦਿੱਲੀ ਪੁਲਿਸ ਦੀ ਜਾਂਚ ਵਿੱਚ ਇਹ ਵੀ ,ਸਾਹਮਣੇ ਆਈ ਹੈ ਕਿ ਗੈਂਗਸਟਰਾਂ ਦੇ ਗਰੁੱਪ ਗੁੰਡਾਗਰਦੀ ਲਈ ਛਤਰਸਾਲ ਸਟੇਡੀਅਮ ਵਿੱਚ ਆਉਂਦੇ ਸੀ। ਇਸ ਦੇ ਨਾਲ ਹੀ ਦਿੱਲੀ ਪੁਲਿਸ ਦੀਆਂ ਕਈ ਟੀਮਾਂ ਨੇ ਐਤਵਾਰ ਨੂੰ ਸੋਨੀਪਤ, ਪਾਣੀਪਤ, ਝੱਜਰ ਅਤੇ ਗੁਰੂਗ੍ਰਾਮ ਸਮੇਤ ਕਈ ਥਾਂਵਾਂ 'ਤੇ ਛਾਪੇਮਾਰੀ ਕੀਤੀ, ਪਰ ਸੁਸ਼ੀਲ ਬਾਰੇ ਕੋਈ ਸੁਰਾਗ ਨਹੀਂ ਮਿਲਿਆ।
ਇੱਥੇ ਪੜੋ ਹੋਰ ਖ਼ਬਰਾਂ: ਮਾਮਲੇ ਦਾ ਨਬੇੜਾ ਕਰਨ ਗਏ ਪੁਲਿਸ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ, 3 ਮੁਲਾਜ਼ਮ ਜ਼ਖ਼ਮੀ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट