LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਬਕਾ ਸਟਾਰ ਕ੍ਰਿਕਟਰ Yuvraj Singh ਬਣੇ ਪਿਤਾ, ਪਤਨੀ ਹੇਜ਼ਲ ਨੇ ਬੇਟੇ ਨੂੰ ਦਿੱਤਾ ਜਨਮ

26j yuvraj

ਨਵੀਂ ਦਿੱਲੀ : ਭਾਰਤ ਦੇ ਸਾਬਕਾ ਆਲਰਾਊਂਡਰ ਯੁਵਰਾਜ ਸਿੰਘ (Yuvraj Singh) ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਯੁਵਰਾਜ ਦੀ ਪਤਨੀ ਹੇਜ਼ਲ ਕੀਚ (Hazel Keech) ਨੇ ਮੰਗਲਵਾਰ ਨੂੰ ਬੇਟੇ ਨੂੰ ਜਨਮ ਦਿੱਤਾ। ਇਸ ਦੀ ਜਾਣਕਾਰੀ ਖੁਦ ਯੁਵਰਾਜ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਹਾਲ ਹੀ 'ਚ ਯੁਵਰਾਜ ਸਿੰਘ ਨੇ ਟਵਿਟਰ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਯੁਵਰਾਜ ਨੇ ਆਪਣੀ ਪੋਸਟ ਵਿੱਚ ਲਿਖਿਆ, “ਸਾਡੇ ਸਾਰੇ ਪ੍ਰਸ਼ੰਸਕਾਂ, ਪਰਿਵਾਰ ਅਤੇ ਦੋਸਤਾਂ ਲਈ, ਸਾਨੂੰ ਇਹ ਸਾਂਝਾ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅੱਜ ਪ੍ਰਮਾਤਮਾ ਨੇ ਸਾਨੂੰ ਬੇਟੇ ਦੀ ਬਖਸ਼ਿਸ਼ ਕੀਤੀ ਹੈ। ਸਾਨੂੰ ਇਹ ਅਸੀਸ ਦੇਣ ਲਈ ਅਸੀਂ ਪ੍ਰਮਾਤਮਾ ਦਾ ਧੰਨਵਾਦ ਕਰਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੀ ਗੋਪਨੀਯਤਾ ਦਾ ਸਤਿਕਾਰ ਕਰੋ ਕਿਉਂਕਿ ਅਸੀਂ ਇਸ ਛੋਟੇ ਬੱਚੇ ਦਾ ਸੰਸਾਰ ਵਿੱਚ ਸਵਾਗਤ ਕਰਦੇ ਹਾਂ। ਲਵ, ਹੇਜ਼ਲ ਅਤੇ ਯੁਵਰਾਜ। 

 


ਤੁਹਾਨੂੰ ਦੱਸ ਦੇਈਏ ਕਿ 12 ਨਵੰਬਰ 2015 ਨੂੰ ਹੇਜ਼ਲ ਅਤੇ ਯੁਵਰਾਜ (Hazel and Yuvraj) ਦੀ ਮੰਗਣੀ ਹੋਈ ਸੀ। ਇਸ ਤੋਂ ਬਾਅਦ 30 ਨਵੰਬਰ 2016 ਨੂੰ ਦੋਹਾਂ ਨੇ ਵਿਆਹ ਕਰਵਾ ਲਿਆ। ਹੇਜ਼ਲ ਕੀਚ (Hazel Keech) ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇਸ਼ਤਿਹਾਰਬਾਜ਼ੀ ਨਾਲ ਕੀਤੀ ਸੀ। ਉਹ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਫਿਲਮ 'ਬਾਡੀਗਾਰਡ' ਵਿੱਚ ਦੂਜੀ ਲੀਡ ਅਦਾਕਾਰਾ ਵਜੋਂ ਨਜ਼ਰ ਆਈ ਸੀ।

Also Read : 73ਵਾਂ ਗਣਤੰਤਰ ਦਿਵਸ : ਝਾਕੀਆਂ 'ਚ ਦੇਖਣ ਨੂੰ ਮਿਲਿਆ ਆਜ਼ਾਦੀ ਦੇ ਸੰਘਰਸ਼ 'ਚ ਪੰਜਾਬ ਦਾ ਯੋਗਦਾਨ

ਯੁਵਰਾਜ ਸਿੰਘ ਨੂੰ ਇਸ ਤੋਂ ਪਹਿਲਾਂ ਟੀ-20 ਵਿਸ਼ਵ ਕੱਪ (2007) ਅਤੇ ਵਨਡੇ ਵਿਸ਼ਵ ਕੱਪ (2011) ਦੀ ਟੀਮ 'ਚ ਸ਼ਾਮਲ ਕੀਤਾ ਗਿਆ ਸੀ। ਯੁਵੀ ਨੇ ਟੀ-20 ਵਿਸ਼ਵ ਕੱਪ 'ਚ ਇੰਗਲੈਂਡ ਖਿਲਾਫ 14 ਗੇਂਦਾਂ 'ਚ 58 ਦੌੜਾਂ ਦੀ ਪਾਰੀ ਖੇਡੀ ਸੀ। ਇਸ ਤੋਂ ਬਾਅਦ ਯੁਵੀ ਨੇ ਸੈਮੀਫਾਈਨਲ 'ਚ ਆਸਟ੍ਰੇਲੀਆ ਖਿਲਾਫ 30 ਗੇਂਦਾਂ 'ਚ 70 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਯੁਵੀ ਨੂੰ ਵਨਡੇ ਵਿਸ਼ਵ ਕੱਪ 2011 ਵਿੱਚ ਪਲੇਅਰ ਆਫ ਦਿ ਟੂਰਨਾਮੈਂਟ ਚੁਣਿਆ ਗਿਆ।

In The Market