LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਫ੍ਰੀਸਟਾਈਲ ਰੇਸਲਿੰਗ: ਪਹਿਲਵਾਨ ਸੁਮਿਤ ਮਲਿਕ ਡੋਪ ਟੈਸਟ ’ਚੋਂ ਫੇਲ੍ਹ

sumit mlki

ਨਵੀਂ ਦਿੱਲੀ: ਟੋਕਿਓ ਓਲੰਪਿਕ ਖੇਡਾਂ ਵਿਚ ਫ੍ਰੀਸਟਾਈਲ ਵਿਚ ਤਗਮਾ ਜਿੱਤਣ ਦੀ ਭਾਰਤ ਦੀਆਂ ਉਮੀਦਾਂ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਇਸ ਵਾਰ ਭਾਰਤੀ ਪਹਿਲਵਾਨ (Sumit Malik) ਸੁਮਿਤ ਮਲਿਕ ਨੂੰ ਬੁਲਗਾਰੀਆ ’ਚ ਕੁਆਲੀਫਾਇਰ ਦੌਰਾਨ (dope test) ਡੋਪ ਟੈਸਟ ’ਚ ਫੇਲ੍ਹ ਹੋ ਗਿਆ ਹੈ। ਡੋਪ ਟੈਸਟ ’ਚ ਫੇਲ੍ਹ ਹੋਣ ਕਰਕੇ ਆਰਜ਼ੀ ਤੌਰ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਲਗਾਤਾਰ ਦੂਸਰਾ ਓਲੰਪਿਕ ਹੈ ਜਦੋਂ ਖੇਡਾਂ ਸ਼ੁਰੂ ਹੋਣ ਤੋਂ ਕੁਝ ਦਿਨ ਪਹਿਲਾਂ (dope test) ਡੋਪ ਟੈਸਟ ਫੇਲ੍ਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ-  ਇਨ੍ਹਾਂ ਸੂਬਿਆਂ ਵਿਚ ਜਲਦ ਬਾਰਿਸ਼ ਹੋਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ ਦਾ ਹਾਲ

ਸੁਮਿਤ ਮਲਿਕ ਡੋਪ ਟੈਸਟ ਫੇਲ੍ਹ ਹੋਣ ਕਾਰਨ ਟੋਕਿਓ ਓਲੰਪਿਕ ਵਿਚ ਹਿੱਸਾ ਨਹੀਂ ਲੈਣਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 2016 ਰੀਓ ਓਲੰਪਿਕ ਤੋਂ ਕੁਝ ਹਫ਼ਤੇ ਪਹਿਲਾਂ ਨਰਸਿੰਘ ਪੰਚਮ ਯਾਦਵ ਵੀ ਡੋਪ ਟੈਸਟ ’ਚੋਂ ਫੇਲ੍ਹ ਹੋ ਗਿਆ ਸੀ। ਰਾਸ਼ਟਰਮੰਡਲ ਖੇਡਾਂ (2018) ਦੇ ਸੋਨ ਤਗਮਾ ਜੇਤੂ ਮਲਿਕ ਨੇ 125 ਕਿਲੋ ਵਰਗ ’ਚ ਟੋਕੀਓ ਓਲੰਪਿਕ ਲਈ ਕੁਆਲੀਫਾਈ ਕੀਤਾ ਸੀ ਪਰ ਡੋਪ ਟੈਸਟ ’ਚੋਂ ਫੇਲ੍ਹ ਹੋਣ ਤੋਂ ਬਾਅਦ 23 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਓਲੰਪਿਕ ’ਚ ਹਿੱਸਾ ਲੈਣ ਦਾ ਉਸ ਦਾ ਸੁਫ਼ਨਾ ਲਗਪਗ ਟੁੱਟ ਗਿਆ ਜਾਪਦਾ ਹੈ। 

ਇਹ ਵੀ ਪੜ੍ਹੋ- ਮੁੱਖ ਮੰਤਰੀ ਕੇਜਰੀਵਾਲ ਨੇ ਲਾਕਡਾਊਨ 'ਤੇ ਦਿੱਤੀ ਵੱਡੀ ਰਾਹਤ, ਖੁਲ੍ਹਣਗੇ ਬਾਜ਼ਾਰ

In The Market