LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਿਲਖਾ ਸਿੰਘ ਤੇ ਪਤਨੀ ਦੀ ਹਾਲਤ ਵਿਚ ਆਇਆ ਥੋੜਾ ਸੁਧਾਰ, ਪਰਿਵਾਰ ਨੇ ਅਫ਼ਵਾਹਾਂ ਦਾ ਕੀਤਾ ਖੰਡਨ

milkha isngh 3

ਚੰਡੀਗੜ੍ਹ: ਮਹਾਨ ਐਥਲੀਟ ‘ਫ਼ਲਾਇੰਗ ਸਿੱਖ’ (Milkha Singh)ਮਿਲਖਾ ਸਿੰਘ ਨੂੰ ਲੈ ਕੇ ਰਾਹਤ ਭਰੀ ਖ਼ਬਰ ਮਿਲੀ ਹੈ। ਇਸ ਦੇ ਚਲਦੇ ਕਿਹਾ ਜਾ ਰਿਹਾ ਹੈ ਕਿ ਹੁਣ ਮਿਲਖਾ ਸਿੰਘ ਦੀ ਹਾਲਤ ਲਗਾਤਾਰ ਸਥਿਰ ਹੈ। ਇਸ ਬਾਰੇ ਜਾਣਕਾਰੀ ਹਸਪਤਾਲ ਵੱਲੋਂ ਜਾਰੀ ਕੀਤੀ ਗਈ ਹੈ।  (Milkha Singh)ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਹੁਰਾਂ ਦੀ ਹਾਲਤ ਵੀ ਸਥਿਰ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਸਨਿੱਚਰਵਾਰ ਸ਼ਾਮੀਂ  (Milkha Singh)ਮਿਲਖਾ ਸਿੰਘ ਬਾਰੇ ਸੋਸ਼ਲ ਮੀਡੀਆ ਉੱਤੇ ਅਫ਼ਵਾਹਾਂ ਦਾ ਦੌਰ ਚੱਲ ਗਿਆ ਸੀ।

 

ਪੀਜੀਆਈ ਦੇ ਡਾਇਰੈਕਟਰ ਡਾ: ਜਗਤ ਰਾਮ ਨੇ ਬੁਲੇਟਿਨ ਵਿਚ ਕਿਹਾ ਹੈ ਕਿ  (Milkha Singh)ਮਿਲਖਾ ਸਿੰਘ ਬਿਹਤਰ ਮਹਿਸੂਸ ਕਰ ਰਿਹਾ ਹੈ ਅਤੇ ਉਸ ਦਾ ਆਕਸੀਜਨ ਦਾ ਪੱਧਰ ਹੁਣ ਠੀਕ ਹੈ। ਦੱਸ ਦੇਈਏ ਕਿ ਸ਼ਨੀਵਾਰ ਸਵੇਰੇ ਉਨ੍ਹਾਂ ਦੀ ਮੌਤ ਦੀਆਂ ਅਫਵਾਹਾਂ ਫੈਲੀਆਂ ਸਨ, ਪਰ ਪੀਜੀਆਈ ਤੋਂ ਉਸੇ ਸਮੇਂ ਇਕ ਬੁਲੇਟਿਨ ਜਾਰੀ ਕਰਕੇ ਦੱਸਿਆ ਗਿਆ ਕਿ ਉਹ ਪੂਰੀ ਤਰ੍ਹਾਂ ਠੀਕ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਉਹ ਹਾਲੇ ਵੀ ਆਕਸੀਜਨ ’ਤੇ ਹਨ। 

ਇਹ ਵੀ ਪੜ੍ਹੋ: ਘੱਲੂਘਾਰਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਦੀਪ ਸਿੱਧੂ, ਦਿੱਤਾ ਵੱਡਾ ਬਿਆਨ

ਮਿਲਖਾ ਸਿੰਘ ਤੇ ਉਨ੍ਹਾਂ ਦੀ ਪਤਨੀ ਦਾ ਚੰਡੀਗੜ੍ਹ ਦੇ ਵੱਖੋ-ਵੱਖਰੇ ਹਸਪਤਾਲਾਂ ’ਚ ਇਲਾਜ ਚੱਲ ਰਿਹਾ ਹੈ। ਮਿਲਖਾ ਸਿੰਘ ਦਾ ਪਰਿਵਾਰ ਅਜਿਹੀਆਂ ਅਫ਼ਵਾਹਾਂ ਤੋਂ ਡਾਢਾ ਦੁਖੀ ਹੈ ਕਿ ‘ਇਹ ਮਹਾਨ ਅਥਲੀਟ ਕੋਰੋਨਾ ਆਪਣੀ ਜ਼ਿੰਦਗੀ ਦੀ ਦੌੜ ਹਾਰ ਗਿਆ ਹੈ।’ ਮਿਲਖਾ ਸਿੰਘ ਦੇ ਪਰਿਵਾਰ ਨੇ ਇੱਕ ਬਿਆਨ ਜਾਰੀ ਕਰ ਕੇ ਅਫ਼ਵਾਹਾਂ ਦਾ ਖੰਡਨ ਕੀਤਾ ਹੈ।

In The Market