ਨਵੀਂ ਦਿੱਲੀ (ਇੰਟ.)- ਦੋ ਵਾਰ ਦੇ ਓਲੰਪੀਅਨ ਅਤੇ ਪਹਿਲਵਾਨ ਸੁਸ਼ੀਲ ਕੁਮਾਰ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਦਿੱਲੀ ਪੁਲਸ ਵਲੋਂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਥੋੜ੍ਹੀ ਹੀ ਦੇਰ ਵਿਚ ਰੋਹਿਣੀ ਕੋਰਟ ਵਿਚ ਪੇਸ਼ ਕੀਤਾ ਜਾਵੇਗਾ, ਜਿੱਥੇ ਉਸ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਜਾ ਸਕਦੀ ਹੈ। ਸੁਸ਼ੀਲ ਕੁਮਾਰ ਪਹਿਲਾਂ ਵੀ ਪੁਲਸ ਰਿਮਾਂਡ 'ਤੇ ਹੈ, ਜਦੋਂ ਕਿ ਉਸ ਦੀ ਰਿਮਾਂਡ ਦੀ ਮਿਆਦ ਖਤਮ ਹੋਣ ਵਾਲੀ ਹੈ ਅਤੇ ਹੋਰ ਪੁੱਛਗਿੱਛ ਲਈ ਦਿੱਲੀ ਪੁਲਿਸ ਵਲੋਂ ਉਸ ਦੇ ਹੋਰ ਰਿਮਾਂਡ ਦੀ ਅਦਾਲਤ ਕੋਲੋਂ ਮੰਗ ਕਰ ਸਕਦੀ ਹੈ।
ਇਹ ਵੀ ਪੜ੍ਹੋ- ਸੋਨੂੰ ਸੂਦ ਦੇ ਦੁੱਧ ਵਾਲੇ ਨੇ ਕਿਹਾ ਮੈਂ ਪ੍ਰੈਸ਼ਰ ਨਹੀਂ ਝੱਲ ਸਕਦਾ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਬਿੰਦਰ ਉਰਫ ਵਿਜੇਂਦਰ ਸਿੰਘ ਨੂੰ 23 ਸਾਲ ਦੇ ਸਾਗਰ ਰਾਣਾ ਕਤਲ ਮਾਮਲੇ ਵਿੱਚ ਦਿੱਲੀ ਦੇ ਟਿਕਰੀ ਸਰਹੱਦ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਬਿੰਦਰ, ਜੋ ਇਸ ਮਾਮਲੇ ਵਿੱਚ ਗ੍ਰਿਫਤਾਰ ਹੋਣ ਵਾਲਾ ਨੌਵਾਂ ਮੁਲਜ਼ਮ ਹੈ, ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਇਹ ਕਬੂਲ ਕੀਤਾ ਹੈ ਕਿ ਉਹ ਨਾ ਸਿਰਫ ਅਪਰਾਧ ਵਾਲੀ ਥਾਂ 'ਤੇ ਮੌਜੂਦ ਸੀ, ਸਗੋਂ ਸੁਸ਼ੀਲ ਕੁਮਾਰ ਦੇ ਇਸ਼ਾਰੇ 'ਤੇ ਰਾਣਾ ਸਮੇਤ ਕੁਝ ਪਹਿਲਵਾਨਾਂ ਨੂੰ ਵੀ ਕੁੱਟਿਆ ਸੀ। ਫਿਲਹਾਲ ਉਸ ਨੂੰ ਰੋਹਿਨੀ ਕੋਰਟ ਵਿਚ ਪੇਸ਼ ਕੀਤਾ ਜਾ ਰਿਹਾ ਹੈ, ਜਿਥੇ ਪੁਲਿਸ ਨੂੰ ਇਸ ਘਟਨਾ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਉਸ ਦੀ ਹਿਰਾਸਤ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਮਲੇਸ਼ੀਆ ਵਿਚ ਲੱਗਾ ਪੂਰਨ ਲਾਕਡਾਊਨ, ਰੋਜ਼ਾਨਾ ਆ ਰਹੇ ਸਨ ਇੰਨੇ ਮਾਮਲੇ
Wrestler Sushil Kumar to be presented in Rohini court shortly in the 23-year-old Sagar Rana's murder case at Chhatrasal Stadium. pic.twitter.com/maj16gSl93
— ANI (@ANI) May 29, 2021
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਸ਼ੀਲ ਕੁਮਾਰ ਨੂੰ ਦਿੱਲੀ ਦੀ ਰੋਹਿਨੀ ਅਦਾਲਤ ਨੇ 6 ਦਿਨਾਂ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਸੀ। ਸੁਸ਼ੀਲ ਦੇ ਸਾਥੀ ਅਜੇ ਨੂੰ ਵੀ ਅਦਾਲਤ ਨੇ 6 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ। ਪਹਿਲਵਾਨ ਸੁਸ਼ੀਲ ਕੁਮਾਰ 'ਤੇ ਇਲਜ਼ਾਮ ਹੈ ਕਿ ਸੁਸ਼ੀਲ ਕੁਮਾਰ ਅਤੇ ਉਸ ਦੇ ਕੁਝ ਹੋਰ ਪਹਿਲਵਾਨਾਂ ਨੇ 4 ਮਈ ਦੀ ਰਾਤ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਕੰਪਲੈਕਸ ਵਿਖੇ ਕਥਿਤ ਤੌਰ 'ਤੇ ਪਹਿਲਵਾਨ ਸਾਗਰ ਰਾਣਾ ਨੂੰ ਕੁੱਟਿਆ ਸੀ, ਜਿਸ ਵਿਚ ਮਗਰੋਂ ਉਸ ਦੀ ਮੌਤ ਹੋ ਗਈ ਸੀ। ਇਸ ਦੌਰਾਨ ਸਾਗਰ ਦੇ ਦੋਸਤ ਸੋਨੂੰ ਅਤੇ ਅਮਿਤ ਕੁਮਾਰ ਜ਼ਖ਼ਮੀ ਹੋ ਗਏ ਸਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर