LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਟੋਕੀਓ ਓਲੰਪਿਕਸ : ਭਾਰਤੀ ਹਾਕੀ ਖਿਡਾਰੀਆਂ ਦੇ ਘਰਾਂ ਵਿਚ ਖੁਸ਼ੀ ਦਾ ਮਾਹੌਲ, ਭੰਗੜੇ ਪਾ ਕੇ ਮਨਾਈ ਜਾ ਰਹੀ ਖੁਸ਼ੀ

hockey 2

ਜਲੰਧਰ (ਬਿਊਰੋ)- ਭਾਰਤੀ ਹਾਕੀ ਟੀਮ (Indian hockey team) ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ (Shamsher Singh) ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ (Wagah Border) 'ਚ ਖ਼ੁਸ਼ੀਆਂ ਦਾ ਮਾਹੌਲ ਅਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਲੋਕਾਂ ਵਲੋਂ ਲੱਡੂ ਵੰਡੇ ਜਾ ਰਹੇ ਹਨ। ਭੰਗੜੇ ਪਾਏ ਜਾ ਰਹੇ ਹਨ। ਢੋਲ ਦੀ ਥਾਪ 'ਤੇ ਭਾਰਤੀ ਹਾਕੀ ਟੀਮ ਦੀ ਇਸ ਜਿੱਤ 'ਤੇ ਨੱਚ ਕੇ ਖੁਸ਼ੀ ਮਨਾਈ ਜਾ ਰਹੀ ਹੈ। ਜਲੰਧਰ ਵਿਚ ਵੀ ਇਸੇ ਤਰ੍ਹਾਂ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ।

read more- ਭਾਰਤ ਨੇ ਜਰਮਨੀ ਨੂੰ 5-4 ਨਾਲ ਹਰਾਇਆ, 41 ਸਾਲ ਬਾਅਦ ਓਲੰਪਿਕ ਵਿਚ ਜਿੱਤਿਆ ਤਮਗਾ

ਇਸ ਦੇ ਨਾਲ-ਨਾਲ ਗੁਰਦਾਸਪੁਰ ਵਿਚ ਅਤੇ ਅੰਮ੍ਰਿਤਸਰ ਵਿਖੇ ਵੀ ਭਾਰਤੀ ਹਾਕੀ ਟੀਮ ਵਿਚ ਖੇਡ ਰਹੇ ਖਿਡਾਰੀਆਂ ਦੇ ਪਰਿਵਾਰਕ ਮੈਂਬਰਾਂ ਦੇ ਘਰਾਂ ਵਿਚ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਟਵੀਟ ਕਰ ਕੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਗਈ। ਮਨਜਿੰਦਰ ਸਿੰਘ ਸਿਰਸਾ ਵਲੋਂ ਵੀ ਟਵੀਟ ਕਰਕੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਗਈ ਹੈ।

Tokyo Olympics 2020: India mens' hockey team form guide - Strength,  weaknesses, recent results | Olympics - Hindustan Times

read more- ਭਾਰਤੀ ਟੀਮ ਦੀ ਇਸ ਜਿੱਤ 'ਤੇ ਰਾਸ਼ਟਰਪਤੀ ਕੋਵਿਦ, ਪੀ.ਐੱਮ. ਮੋਦੀ ਤੇ ਕੈਪਟਨ ਵਲੋਂ ਦਿੱਤੀ ਗਈ ਵਧਾਈ

ਤੁਹਾਨੂੰ ਦੱਸ ਦਈਏ ਕਿ ਟੋਕੀਓ ਉਲੰਪਿਕ ਖੇਡਾਂ ਵਿਚ ਅੱਜ ਖੇਡੇ ਗਏ ਪੁਰਸ਼ਾਂ ਦੇ ਇੱਕ ਬੇਹੱਦ ਅਹਿਮ ਮੈਚ ਵਿਚ ਭਾਰਤ ਨੇ ਜਰਮਨੀ ਨੂੰ ਹਰਾਕੇ ਕਾਂਸੀ ਦਾ ਤਗਮਾ ਜਿੱਤ ਲਿਆ। ਇਸ ਮੈਚ ਵਿਚ ਭਾਰਤ ਨੇ ਜਰਮਨੀ ਤੋਂ ਪਛੜਨ ਦੇ ਬਾਵਜੂਦ 5-4 ਨਾਲ ਹਰਾ ਦਿੱਤਾ। 1980 ਦੀ ਮਾਸਕੋ ਉਲੰਪਿਕ ਵਿਚ ਸੋਨ ਤਗਮੇ ਤੋਂ ਬਾਅਦ ਭਾਰਤ ਹਾਕੀ ਟੀਮ ਨੇ ਪਹਿਲੀ ਵਾਰ ਕੋਈ ਤਗਮਾ ਜਿੱਤਿਆ ਹੈ।

In The Market