ਟਾਂਡਾ ਵਿਖੇ ਸ਼ਾਨਦਾਰ ਡਰੋਨ ਸ਼ੋਅ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਟਾਂਡਾ :  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਡਰੋਨ ਸ਼ੋਅਜ਼ ਦੀ ਲੜੀ ਤਹਿਤ ਮੰਗਲਵਾਰ…

ਟਾਂਡਾ :  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਡਰੋਨ ਸ਼ੋਅਜ਼ ਦੀ ਲੜੀ ਤਹਿਤ ਮੰਗਲਵਾਰ ਸ਼ਾਮ ਨੂੰ ਟਾਂਡਾ ਵਿਖੇ ਇੱਕ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਿਆ। ਇੱਥੇ 500 ਡਰੋਨਾਂ ਨੇ ਅਸਮਾਨ ਨੂੰ ਰੌਸ਼ਨ ਕਰਦਿਆਂ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ, ਸੱਚੀ-ਸੁੱਚੀ ਕਿਰਤ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਨੂੰ ਬਹੁਤ ਹੀ ਖ਼ੂਬਸੂਰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਇਸ ਵਿਲੱਖਣ ਏਰੀਅਲ ਸ਼ੋਅ ਰਾਹੀਂ ਤਕਨਾਲੋਜੀ ਅਤੇ ਅਧਿਆਤਮਿਕਤਾ ਦੇ ਇਸ ਅਦਭੁਤ ਸੁਮੇਲ ਦਾ ਡਰੋਨਾਂ ਰਾਹੀਂ ਭਾਵੁਕ ਹੋ ਕੇ ਆਨੰਦ ਮਾਣਿਆ।

ਮਨੁੱਖੀ ਸਨਮਾਨ ਅਤੇ ਬਰਾਬਰੀ ਦਾ ਸੰਦੇਸ਼

ਇਸ ਸ਼ੋਅ ਦੌਰਾਨ ਡਰੋਨਾਂ ਦੇ ਜ਼ਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ ਬਹੁਤ ਬਰੀਕੀ ਨਾਲ ਉਜਾਗਰ ਕੀਤਾ ਗਿਆ। ਮੌਜੂਦ ਸੰਗਤ ਅਤੇ ਸੰਤ ਮਹਾਂਪੁਰਸ਼ਾਂ ਨੇ ਇਸ ਪੇਸ਼ਕਾਰੀ ਨੂੰ ਨਵੀਂ ਪੀੜ੍ਹੀ ਲਈ ਬੇਹੱਦ ਲਾਹੇਵੰਦ ਕਰਾਰ ਦਿੱਤਾ, ਜਿਸ ਨਾਲ ਲੋਕਾਂ ਨੂੰ ਗੁਰੂ ਜੀ ਵੱਲੋਂ ਦਰਸਾਏ ਗਏ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਮਿਲਦੀ ਹੈ।

ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਨਾਲ ਜੋੜਨ ਦਾ ਉਪਰਾਲਾ

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਾ ਸਾਲ ਵੱਖ-ਵੱਖ ਸਮਾਗਮ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਅਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਉਣਾ ਹੈ। ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਉੱਥੇ ਮੌਜੂਦ ਸੰਤ ਮਹਾਂਪੁਰਸ਼ਾਂ ਨੇ ਕਿਹਾ ਕਿ ਇਹ ਡਰੋਨ ਸ਼ੋਅ ਗੁਰੂ ਜੀ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨ ਦਾ ਇੱਕ ਨਿਵੇਕਲਾ ਅਤੇ ਆਧੁਨਿਕ ਤਰੀਕਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

यमुनानगर में 35वें दिन भी कर्मचारियों की हड़ताल जारी, सरकार की बर्खास्तगी की धमकी बेअसर

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *