ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ

ਚੰਡੀਗੜ੍ਹ, 7 ਅਪ੍ਰੈਲ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇਕ ਅਹਿਮ ਹਮਦਰਦੀ-ਭਰਪੂਰ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ…

श्री गुरु तेग बहादुर जी का 350वाँ शहीदी वर्ष: पी.एस.ई.बी. द्वारा 2010 से बोर्ड परीक्षाओं में असफल रहे विद्यार्थियों के लिए “विशेष मौका

ਚੰਡੀਗੜ੍ਹ, 7 ਅਪ੍ਰੈਲ:

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇਕ ਅਹਿਮ ਹਮਦਰਦੀ-ਭਰਪੂਰ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਉਨ੍ਹਾਂ ਵਿਦਿਆਰਥੀਆਂ ਲਈ ਯਕਮੁਸ਼ਤ “ਵਿਸ਼ੇਸ਼ ਮੌਕਾ” (ਮਰਸੀ ਚਾਂਸ) ਦੇਣ ਜਾ ਰਿਹਾ ਹੈ, ਜੋ 10ਵੀਂ ਜਾਂ 12ਵੀਂ ਬੋਰਡ ਪ੍ਰੀਖਿਆ ਪਾਸ ਨਹੀਂ ਸਨ ਕਰ ਸਕੇ।

ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ।

ਇਸ ਪਹਿਲਕਦਮੀ ਲਈ ਯੋਗਤਾ ਅਤੇ ਦਾਇਰੇ ਬਾਰੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਹ ਸਾਰੇ ਵਿਦਿਆਰਥੀ, ਜੋ ਮਾਰਚ 2010 ਤੋਂ ਹੁਣ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਿਸੇ ਵੀ ਪ੍ਰੀਖਿਆ ਵਿੱਚ ਬੈਠੇ ਹਨ ਅਤੇ ਪਾਸ ਨਹੀਂ ਸਨ ਹੋਏ, ਉਹ ਵਿਸ਼ੇਸ਼ ਮੌਕੇ (ਮਰਸੀ ਚਾਂਸ) ਲਈ ਯੋਗ ਹੋਣਗੇ। ਇਸ ਮੌਕੇ ਦਾ ਲਾਭ ਉਹ ਵਿਦਿਆਰਥੀ ਲੈ ਸਕਦੇ ਹਨ, ਜਿਨ੍ਹਾਂ ਨੇ ਘੱਟੋ-ਘੱਟ ਇੱਕ ਵਿਸ਼ਾ ਪਾਸ ਕੀਤਾ ਹੈ। ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਹ ਵਿਸ਼ੇਸ਼ ਸਹੂਲਤ ਉਨ੍ਹਾਂ ਨੂੰ ਆਪਣਾ ਬੋਰਡ ਸਰਟੀਫਿਕੇਸ਼ਨ ਪ੍ਰਾਪਤ ਕਰਨ ਦਾ ਅੰਤਮ ਰਸਤਾ ਪ੍ਰਦਾਨ ਕਰੇਗੀ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 27 ਅਪ੍ਰੈਲ, 2026 ਨੂੰ ਸ਼ੁਰੂ ਹੋਵੇਗੀ ਅਤੇ ਵਿਸ਼ੇਸ਼ ਪ੍ਰੀਖਿਆਵਾਂ 15 ਜੁਲਾਈ, 2026 ਤੋਂ ਹੋਣਗੀਆਂ। ਉਨ੍ਹਾਂ ਕਿਹਾ ਕਿ ਵਿਸਤਾਰਥ ਨਿਰਦੇਸ਼, ਵਿਸ਼ਾ-ਵਾਰ ਸਿਲੇਬਸ ਅਤੇ ਅਪਲਾਈ ਕਰਨ ਲਈ ਲਿੰਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਉਪਲਬਧ ਹੋਵੇਗਾ।

ਇਸ ਪਹਿਲਕਦਮੀ ਨੂੰ ਨੌਵੇਂ ਗੁਰੂ ਸਾਹਿਬ ਜੀ ਦੀ ਪਵਿੱਤਰ ਅਤੇ ਸਦੀਵੀਂ ਵਿਰਾਸਤ ਪ੍ਰਤੀ ਨਿਮਰ ਸ਼ਰਧਾਂਜਲੀ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਿਸ਼ੇਸ਼ ਮੌਕਾ ਉਨ੍ਹਾਂ ਵਿਦਿਆਰਥੀਆਂ ਲਈ ਇੱਕ ਸੁਨਹਿਰੀ ਅਵਸਰ ਹੋਵੇਗਾ, ਜੋ ਕਈ ਕੋਸ਼ਿਸ਼ਾਂ ਦੇ ਬਾਵਜੂਦ ਅਜੇ ਤੱਕ ਆਪਣੀ ਸਕੂਲੀ ਸਿੱਖਿਆ ਪੂਰੀ ਨਹੀਂ ਕਰ ਸਕੇ ਸਨ।

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਦਰਸਾਏ ਦਇਆ-ਭਾਵਨਾ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ ਅਤੇ ਸਿੱਖਿਆ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਵਰ੍ਹੇ ਦੇ ਇਤਿਹਾਸਕ ਮੌਕੇ ਸੂਬਾ ਸਰਕਾਰ ਇਹ ਚਾਹੁੰਦੀ ਹੈ ਕਿ ਆਪਣੀ ਸਿੱਖਿਆ ਪੂਰੀ ਕਰਨ ਦਾ ਚਾਹਵਾਨ ਹਰ ਵਿਦਿਆਰਥੀ ਇਹ ਮਹਿਸੂਸ ਕਰੇ ਕਿ ਸਿੱਖਿਆ ਪੂਰੀ ਕਰਨ ਵਿੱਚ ਕਦੇ ਵੀ ਕੋਈ ਦੇਰੀ ਨਹੀਂ ਹੁੰਦੀ।

ਸ. ਬੈਂਸ ਨੇ ਕਿਹਾ ਕਿ ਇਹ ਮੌਕਾ ਆਪਣੇ ਭਵਿੱਖ ਨੂੰ ਲਿਖਣ ਦਾ ਇੱਕ ਸੁਨਹਿਰੀ ਮੌਕਾ ਹੈ। ਉਨ੍ਹਾਂ ਨੇ ਯੋਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਸਮਾਂ ਗੁਆਏ ਇਸ ਸਬੰਧੀ ਨਿਯਮਤ ਜਾਣਕਾਰੀ ਲਈ ਪੀ.ਐਸ.ਈ.ਬੀ. ਦੀ ਵੈੱਬਸਾਈਟ ਦੇਖਦੇ ਰਹਿਣ ਅਤੇ ਉਹ ਕਿਸੇ ਵੀ ਪੁੱਛਗਿੱਛ ਲਈ ਆਪਣੇ ਨੇੜਲੇ ਜ਼ਿਲ੍ਹਾ ਸਿੱਖਿਆ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Gurdaspur: गुरदासपुर में “झूठे मामले को रद्द करवाने और अपने बेटे को रिहा करवाने के लिए टावर पर चढ़े” दो लोग

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *