ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਭਾਰਤ ਸਰਕਾਰ ਵੱਲੋਂ ਰੱਖਿਆ ਜਾਵੇਗਾ। ਭਾਰਤ ਦੇ ਉਪ-ਰਾਸ਼ਟਰਪਤੀ ਸ਼੍ਰੀ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣਗੇ। ਇਸ ਦੌਰਾਨ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਰਹਿਣਗੇ। ਇਹ ਨੀਂਹ ਪੱਥਰ ਡੇਰਾ ਬਾਬਾ ਨਾਨਕ ਵਿੱਚ ਰੱਖਿਆ ਜਾਵੇਗਾ।
ਦੱਸ ਦਈਏ ਕਿ ਇਸ ਤੋਂ ਪਹਿਲਾ ਰਾਸ਼ਟਰਪਤੀ ਨੇ ਸ਼੍ਰੀ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣਾ ਸੀ। ਫਿਲਹਾਲ ਨੀਂਹ ਪੱਥਰ ਸਮਾਗਮ ਦੀਆਂ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ। ਨਾਲ ਹੀ ਇਸ ਇਤਿਹਾਸਿਕ ਫੈਸਲੇ ਦੀ ਸਿੱਖ ਸੰਗਤ ਵਿੱਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ।

