ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਕਰਤਾਰਪੁਰ ਸਾਹਿਬ ਮਾਰਗ 6 ਮਈ ਤੋਂ ਸੰਗਤਾਂ ਲਈ ਬੰਦ ਕਰ ਦਿੱਤਾ ਜਾਵੇਗਾ। ਜਿਸ ਕਾਰਨ 6 ਮਈ ਤੋਂ ਬਾਅਦ ਸਿੱਖ ਸੰਗਤ ਦੂਰਬੀਨ ਦੇ ਨਾਲ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਨਹੀਂ ਸਕਣਗੇ। ਦਸ ਦਈਏ ਕਿ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਨਿਰਮਾਣ ਕਾਰਜਾਂ ਦੇ ਕਾਰਨ ਮਾਰਗ ਨੂੰ ਬੰਦ ਕਰ ਦਿੱਤਾ ਜਾਵੇਗਾ।
ਇਸ ਤੇ ਚੈਰੀਟੇਬਲ ਹਸਪਤਾਲ ਦੇ ਚੇਅਰਮੈਨ ਤੇ ਗੁਰੂ ਨਾਨਕ ਵੰਸਜ਼ ਬਾਬਾ ਸੁਖਦੀਪ ਸਿੰਘ ਬੇਦੀ ਨੇ ਦੱਸਿਆ ਕਿ ਨਿਰਮਾਣ ਖਾਤਿਰ ਸੜ੍ਹਕਾਂ ਨੂੰ ਤੋੜਣ ਦਰੱਖਤ ਵੰਢਣ ਤੇ ਸ਼੍ਰੀ ਕਰਤਾਰਪੁਰ ਦਰਸ਼ਨ ਸਥੱਲ ਸਮੇਤ ਕੰਟੀਨ ਆਦਿ ਨੂੰ ਤੋੜ ਦਿੱਤਾ ਜਾਵੇਗਾ ਜਿਸ ਕਾਰਨ ਸਿੱਖ ਸੰਗਤਾਂ ਦੀ ਸਹੂਲਤ ਦੇ ਕਾਰਨ ਹੀ ਇਸ ਮਾਰਗ ਨੂੰ ਬੰਦ ਕਰ ਦਿੱਤਾ ਜਾਵੇਗਾ
ਇਸ ਮਾਰਗ ਨੂੰ ਲਾਂਖਾ ਖੁਲ੍ਹਣ ਤੱਕ ਖੋਲਿਆ ਨਹੀਂ ਜਾਵੇਗਾ ਕਿਉਂਕਿ ਇਸ ਥਾਂ ਤੇ ਹੁਣ ਵੱਡੀਆਂ ਵੱਡੀਆਂ ਮਸ਼ਿਨਾਂ ਵੱਲੋਂ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ 6 ਮਈ ਤੋਂ ਬਾਅਦ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਲਈ ਨਾ ਆਉਣ ਜੇਕਰ ਉਹ ਆ ਜਾਂਦੇ ਹਨ ਤਾਂ ਉਹਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


