ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਦੀ ਇੱਛਾ ਰੱਖਣ ਵਾਲੇ ਸ਼ਰਧਾਲੂਆਂ ਲਈ ਇੱਕ ਦਿਲ ਖੁਸ਼ ਕਰ ਦੇਣ ਵਾਲੀ ਖ਼ਬਰ ਆਈ ਹੈ। ਦੱਸ ਦਈਏ ਡੇਰਾ ਬਾਬਾ ਨਾਨਕ ਵਿਖੇ ਜੀਰੋ ਲਾਈਨ ਉੱਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵੀਰਵਾਰ ਹੋਈ ਬੈਠਕ ਵਿੱਚ ਕਰਤਾਰਪੁਰ ਲਾਂਘੇ ਤੋਂ ਸੰਬੰਧਿਤ ਸਮਝੌਤੇ ‘ਤੇ ਦੋਹਾਂ ਦੇਸ਼ਾਂ ਵੱਲੋਂ ਦਸਤਖ਼ਤ ਕਰ ਦਿੱਤੇ ਗਏ ਹਨ। ਇਸ ਨਾਲ ਹੀ ਹੁਣ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਆਨਲਾਈਨ ਰਜਿਸਟਰੇਸ਼ਨ ਵੀ ਵੀਰਵਾਰ ਤੋਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਮੌਕੇ ਮੁੱਖ ਤੌਰ ਉੱਤੇ ਭਾਰਤ ਵੱਲੋਂ ਗ੍ਰਹਿ ਮੰਤਰਾਲੇ ਦੇ ਵਧੀਕ ਸਕੱਤਰ ਐੱਸ.ਸੀ.ਐੱਲ ਦਾਸ ਅਤੇ ਪਾਕਿਸਤਾਨ ਸਰਕਾਰ ਵੱਲੋਂ ਡਾ. ਮੁਹੰਮਦ ਫੈਜ਼ਲ ਮੌਜੂਦ ਸਨ।
ਬੈਠਕ ਉਪਰੰਤ ਭਾਰਤੀ ਅਧਿਕਾਰੀਆਂ ਵੱਲੋਂ ਕਰਤਾਰਪੁਰ ਲਾਂਘੇ ਸਬੰਧੀ ਵੈੱਬਪੋਰਟਲ ਵੀ ਲਾਂਚ ਕੀਤਾ ਗਿਆ ਹੈ, ਜਿਸ ਦੁਆਰਾ ਸ਼ਰਧਾਲੂ ਘਰ ਬੈਠੇ ਆਪਣਾ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ। ਦੱਸਣਯੋਗ ਗੱਲ ਹੈ ਕਿ, 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੁਲ੍ਹੇਗਾ, ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਰਨਗੇ।
https://prakashpurb550.mha.gov.in/kpr/

