ਸ੍ਰੀਨਗਰ: ਜੰਮੂ ਕਸ਼ਮੀਰ (Jammu Kashmir) ਵਿਚ ਸ੍ਰੀਨਗਰ (srinagar) ਦੇ ਨੌਗਾਓਂ ਵਿਚ ਪਿਛਲੇ ਕਈ ਘੰਟਿਆਂ ਤੋਂ ਸੁਰੱਖਿਆ ਬਲਾਂ ਅਤੇ (Terrorist) ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। (Kashmir police)ਕਸ਼ਮੀਰ ਜ਼ੋਨ ਪੁਲਿਸ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਇਸ ਮੁਕਾਬਲੇ ਵਿਚ ਇੱਕ ਅੱਤਵਾਦੀ ਮਾਰਿਆ ਗਿਆ ਹੈ, ਜਿਸ ਦੀ ਪਛਾਣ ਅਜੇ ਪਤਾ ਨਹੀਂ ਚੱਲ ਸਕੀ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਇਲਾਕੇ ਵਿਚ ਦੋ ਤੋਂ ਤਿੰਨ (Terrorist) ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ।
Encounter breaks out between security forces & terrorists in Naugam area of Srinagar. Two terrorists are trapped at the encounter site. Further details shall follow: Kashmir Zone Police
— ANI (@ANI) June 15, 2021
ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ।
ਫਿਲਹਾਲ ਇਲਾਕੇ ਵਿਚ ਸਰਚ ਆਪ੍ਰੇਸ਼ਨ ਜਾਰੀ ਹੈ। ਜਦੋਂ ਸੁਰੱਖਿਆ ਬਲਾਂ ਨੇ ਸ਼ੱਕੀਆਂ ਦੇ ਨੇੜੇ ਪਹੁੰਚਿਆ ਤਾਂ ਉਨ੍ਹਾਂ ਨੇ ਅਚਾਨਕ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤੁਰੰਤ ਮੋਰਚਾ ਸੰਭਾਲ ਲਿਆ ਅਤੇ (Terrorist) ਅੱਤਵਾਦੀਆਂ ਨੂੰ ਆਪਣੀ ਭਾਸ਼ਾ ਵਿਚ ਜਵਾਬ ਦਿੱਤਾ।




