ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਹਿਬਲਕਲਾਂ ਗੋਲੀ ਕਾਂਡ ਵਿਚ ਗ੍ਰਿਫ਼ਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਐੱਸ. ਆਈ. ਟੀ. ਨੇ ਹੁਣ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀਕਾਂਡ ਵਿਚ ਵੀ ਨਾਮਜ਼ਦ ਕਰ ਲਿਆ ਹੈ।
ਦੱਸਣਯੋਗ ਹੈ ਕਿ ਐੱਸ. ਆਈ. ਟੀ. ਨੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ 27 ਜਨਵਰੀ ਨੂੰ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਇਸ ਦਰਮਿਆਨ ਸ਼ਰਮਾ ਨੂੰ ਅਦਾਲਤ ਵਿਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਜਿਸ ਨੂੰ ਅਦਾਲਤ ਨੇ ਦਲੀਲਾਂ ਸੁਨਣ ਤੋਂ ਰੱਦ ਕਰ ਦਿੱਤਾ ਸੀ।

