ਅਮਰੀਕਾ ਦੇ ਉੱਪ-ਰਾਸ਼ਟਰਪਤੀ ਦਾ ਸਟਾਫ਼ ਮੈਂਬਰ ਕੋਰੋਨਾ ਵਾਇਰਸ ਨਾਲ ਪੀੜਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਨੇ ਦੁਨੀਆ ਭਰ ਦੇ ਦੇਸ਼ਾਂ ਵਿਚ ਆਪਣੇ ਪੈਰ ਪਸਾਰ ਲਏ ਹਨ। ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਸੁਪਰ ਪਾਵਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਨੇ ਦੁਨੀਆ ਭਰ ਦੇ ਦੇਸ਼ਾਂ ਵਿਚ ਆਪਣੇ ਪੈਰ ਪਸਾਰ ਲਏ ਹਨ। ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਸੁਪਰ ਪਾਵਰ ਅਮਰੀਕਾ ਵਿਚ ਵੀ ਆਪਣੇ ਪੈਰ ਜਮਾ ਚੁੱਕਿਆ ਹੈ। ਯੂਐਸਏ ਵਿਚ ਕੋਰੋਨਾ ਕਰਕੇ 200 ਤੋਂ ਜਿਆਦਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਹੀ ਲੋਕ ਇਸ ਮਹਾਮਾਰੀ ਨਾਲ ਪੀੜਤ ਹਨ ਹੁਣ ਅਮਰੀਕਾ ਦੇ ਉੱਪ ਰਾਸ਼ਟਰਪਤੀ ਦੇ ਸਟਾਫ ਦਾ ਇਕ ਮੈਂਬਰ ਵੀ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਉੱਪ-ਰਾਸ਼ਟਰਪਤੀ ਮਾਈਕ ਪੈਂਸ ਦੇ ਸਟਾਫ਼ ਮੈਂਬਰ ਵਿਚ ਕੋਰੋਨਾ ਵਾਇਰਸ ਦੀ ਲਾਗ ਪਾਜ਼ੀਟਿਵ ਪਾਈ ਗਈ ਹੈ ਜਿਸ ਦੀ ਜਾਣਕਾਰੀ ਖੁਦ ਉੱਪ ਰਾਸ਼ਟਰਪਤੀ ਦੇ ਪ੍ਰੈਸ ਸਕੱਤਰ ਕੈਟੀ ਮਿਲਰ ਨੇ ਦਿੱਤੀ ਅਤੇ ਕਿਹਾ ਕਿ ਸਾਨੂੰ ਜਾਣਕਾਰੀ ਮਿਲੀ ਹੈ ਕਿ ਉੱਪ ਰਾਸ਼ਟਰਪਤੀ ਦੇ ਦਫਤਰ ਦਾ ਇਕ ਮੈਂਬਰ ਕੋਰੋਨਾ ਵਾਇਰਸ ਨਾਲ ਪੀੜਤ ਹੈ। ਉਨ੍ਹਾਂ ਕਿਹਾ ਕਿ ਇਸ ਮੈਂਬਰ ਦੇ ਸੰਪਰਕ ਵਿਚ ਨਾ ਤਾਂ ਅਮਰੀਕਾ ਦੇ ਰਾਸ਼ਟਰਪਤੀ ਅਤੇ ਨਾਂ ਹੀ ਉੱਪ ਰਾਸ਼ਟਰਪਤੀ ਆਏ ਹਨ।

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨੇ ਅਮਰੀਕਾ ਵਿਚ ਆਪਣਾ ਕਹਿਰ ਮਚਾਇਆ ਹੋਇਆ ਹੈ। ਪੂਰੇ ਦੇਸ਼ ਵਿਚ ਹੁਣ ਤੱਕ 216 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 16,500 ਲੋਕ ਇਸ ਵਾਇਰਸ ਨਾਲ ਪੀੜਤ ਪਾਏ ਗਏ ਹਨ। ਅਮਰੀਕੀ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਰੱਖਦੇ ਹੋਏ ਦੇਸ਼ ਵਿਚ ਪਹਿਲਾਂ ਹੀ ਨੈਸ਼ਨਸਲ ਐਮਰਜੈਂਸੀ ਐਲਾਨੀ ਹੋਈ ਹੈ। ਕੋਰੋਨਾ ਦਾ ਪ੍ਰਕੋਪ ਅਮਰੀਕਾ ਵਿਚ ਇਸ ਕਦਰ ਜਾਰੀ ਹੈ ਕਿ ਉੱਥੇ ਵੱਡੇ-ਵੱਡੇ ਸ਼ਹਿਰ ਲਾਕਡਾਊਨ ਕਰ ਦਿੱਤੇ ਗਏ ਹਨ।

ਦੱਸ ਦਈਏ ਕਿ ਪਿਛਲੇ ਦਿਨੀਂ ਅਮੀਰੀਕ ਰਾਸ਼ਟਰਪਤੀ ਨੂੰ ਮਿਲ ਕੇ ਵਾਪਸ ਆਪਣੇ ਦੇਸ਼ ਗਏ ਇਕ ਬ੍ਰਾਜ਼ੀਲ ਦੇ ਅਧਿਕਾਰੀ ਵਿਚ ਕੋਰੋਨਾ ਵਾਇਰਸ ਦੀ ਲਾਗ ਪਾਈ ਗਈ ਸੀ ਜਿਸ ਤੋਂ ਬਾਅਦ ਖੁਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਆਪਣਾ ਟੈਸਟ ਕਰਵਾਇਆ ਸੀ ਪਰ ਉਨ੍ਹਾਂ ਦੀ ਜਾਂਚ ਰਿਪੋਰਟ ਨੈਗਟਿਵ ਆਈ ਸੀ।

Leave a Reply

Your email address will not be published. Required fields are marked *