Sri Guru Ravidass Maharaj Prakash Purab: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ

ਗੜ੍ਹਸ਼ੰਕਰ/ਹੁਸ਼ਿਆਰਪੁਰ, 5 ਫਰਵਰੀ :     ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਆਯੋਜਿਤ…

Sri Guru Ravidass Maharaj Prakash Purab: श्री गुरु रविदास महाराज जी  649वें प्रकाश पर्व के मौके पर प्रदेश स्तरीय समागम: दूसरे दिन श्रद्धा, सेवा और समर्पण का अद्भुत संगम

ਗੜ੍ਹਸ਼ੰਕਰ/ਹੁਸ਼ਿਆਰਪੁਰ, 5 ਫਰਵਰੀ :    

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦਾ ਦੂਜਾ ਦਿਨ ਅਤਿ ਸ਼ਰਧਾ, ਧਾਰਮਿਕ ਮਾਣ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗਿਆ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਸਾਹਿਬ ਜੀ ਦੇ ਪਾਵਨ ਪਾਠ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਲਗਾਈ ਅਤੇ ਸਾਰੀ ਮਾਨਵਤਾ ਦੀ ਭਲਾਈ, ਸੁੱਖ ਸਮਰਿਧੀ ਅਤੇ ਭਾਈਚਾਰੇ ਦੀ ਅਰਦਾਸ ਕੀਤੀ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ, ਜਦੋਂ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਗੁਰੂ ਚਰਨਾਂ ਵਿੱਚ ਮੱਥਾ ਟੇਕਣਗੇ ਅਤੇ ਸੂਬੇ ਦੀ ਤਰੱਕੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ।

ਸਮਾਗਮ ਦੇ ਦੌਰਾਨ ਸੰਤ ਸਮਾਜ ਦੀ ਮਾਣਮੱਤੀ ਮੌਜੂਦਗੀ ਨੇ ਸਮਾਗਮ ਨੂੰ ਅਧਿਆਤਮਿਕ ਉਚਾਈਆਂ ‘ਤੇ ਪਹੁੰਚਾਇਆ। ਇਸ ਮੌਕੇ ਸੰਤ ਬਾਬਾ ਇੰਦਰ ਦਾਸ ਜੀ (ਡੇਰਾ ਸਤ ਸਾਹਿਬ, ਮੇਘੋਵਾਲ ਗੰਜੀਆਂ), ਸੰਤ ਮਹਿੰਦਰ ਦਾਸ ਜੀ, ਸੰਤ ਪ੍ਰੇਮ ਦਾਸ ਜੀ ਅਤੇ ਸੰਤ ਸੰਜੀਵ ਦਾਸ ਜੀ ਸ਼ਾਮਿਲ ਹੋਏ। ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ – ਸਮਾਨਤਾ, ਪਿਆਰ, ਦਇਆ ਅਤੇ ਮਨੁੱਖਤਾ – ਨੂੰ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਸਾਂਝਾ ਕੀਤਾ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਡਾ. ਜਸਵੀਰ ਸਿੰਘ ਗੜ੍ਹੀ ਨੇ ਗੁਰੂ ਜੀ ਦੇ ਚਰਨਾਂ ਵਿੱਚ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਸੂਬੇ ਅਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਸਮਾਜ ਨੂੰ ਸਮਾਨਤਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਮਾਰਗ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਓਨੀਆਂ ਹੀ ਪ੍ਰਸੰਗਿਕ ਹਨ ਜਿੰਨੀਆਂ ਉਸ ਸਮੇਂ ਸਨ ਅਤੇ ਸਾਨੂੰ ਆਪਸੀ ਸਦਭਾਵਨਾ, ਸਹਿਣਸ਼ੀਲਤਾ ਅਤੇ ਸੇਵਾ ਦੀ ਭਾਵਨਾ ਨਾਲ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਜਨਤਾ ਤੱਕ ਪਹੁੰਚਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਜਾਤ-ਪਾਤ, ਭੇਦਭਾਵ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਲ 2027 ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਇਤਿਹਾਸਕ ਅਤੇ ਵਿਸ਼ਾਲ ਪੱਧਰ ‘ਤੇ ਮਨਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ 4 ਫਰਵਰੀ ਤੋਂ ਸਾਲ ਭਰ ਚੱਲਣ ਵਾਲੇ ਜਸ਼ਨਾਂ ਦੀ ਇਕ ਲੜੀ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਨੂੰ ਇਕਜੁੱਟ ਕਰਨ, ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸਕਾਰਾਤਮਕ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੇ ਵਿਚਾਰਾਂ ਅਤੇ ਕਾਰਜਾਂ ਰਾਹੀਂ ਸਮਾਜ ਵਿੱਚ ਪ੍ਰਚੱਲਿਤ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਸਮਾਨਤਾ ਅਧਾਰਿਤ ਸਮਾਜ ਦੀ ਨੀਂਹ ਰੱਖੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਨਿਆਂ ਅਤੇ ਕਮਜ਼ੋਰ ਵਰਗਾਂ ਦੇ ਉਥਾਨ ਲਈ ਨਿਰੰਤਰ ਕੰਮ ਕਰ ਰਹੀ ਹੈ।

ਇਸ ਦੌਰਾਨ ਡੀ.ਆਈ.ਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਸ.ਡੀ.ਐਮ ਮੁਕੇਰੀਆਂ ਓਇਸ਼ੀ ਮੰਡਲ, ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਟਾਂਡਾ ਲਵਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *