ਮੁੱਖ ਮੰਤਰੀ ਪੰਜਾਬ ਦਾ ਬਿਆਨ- ਗਰੀਬ ਸ਼ਰਧਾਲੂਆਂ ਦੀ ਫੀਸ ਭਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਵਾਲੀ ਸੰਗਤਾਂ ਦੀ ਗਿਣਤੀ ਘਟਦੀਆਂ ਦੀ ਰਿਪੋਰਟ ਦੇਖਦਿਆਂ ਹੋਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਵਾਲੀ ਸੰਗਤਾਂ ਦੀ ਗਿਣਤੀ ਘਟਦੀਆਂ ਦੀ ਰਿਪੋਰਟ ਦੇਖਦਿਆਂ ਹੋਇਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਪੱਖੋਂ ਸਮਰੱਥ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਘੱਟੋ ਘੱਟ ਪੀਲੇ ਕਾਰਡ ਧਾਰਕ ਸ਼ਰਧਾਲੂਆਂ ਦੀ ਪ੍ਰਤੀ ਯਾਤਰੀ 20 ਡਾਲਰ ਦੀ ਫੀਸ ਆਪਣੇ ਖਜ਼ਾਨੇ ਤੋਂ ਅਦਾ ਕਰਨ ਲਈ ਕਿਹਾ ਹੈ।

ਸ਼ਰਧਾਲੂਆਂ ਦੀ ਪਰੇਸ਼ਾਨੀਆਂ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ  ਮੰਤਰੀਆਂ ਤੋਂ ਵੀ ਕਰਤਾਰਪੁਰ ਲਾਂਘੇ ਤੋਂ ਜਾਣ ਵਾਲੀ ਸੰਗਤਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੀ ਗੁਜਾਰਿਸ਼ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ, ਪਾਸਪੋਰਟ ਦੀ ਬਜਾਏ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਆਦਿ ਦਸਤਾਵੇਜ਼ਾਂ ਨੂੰ ਪਛਾਣ ਪ੍ਰਮਾਣ ਵਜੋਂ ਸਵੀਕਾਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਬਦਲਵੇਂ ਦਸਤਾਵੇਜ਼ਾਂ ਦਾ ਤਰੀਕਾ ਅਪਣਾਇਆ ਜਾ ਸਕਦਾ ਹੈ। ਕਿਉਂਕਿ ਪਾਸਪੋਰਟਾਂ ‘ਤੇ ਕਿਸੇ ਵੀ ਤਰੀਕੇ ਨਾਲ ਵੀਜ਼ਾ ਸਟੈਂਪਾਂ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਲਾਂਘੇ ਨੂੰ ਪਾਰ ਕਰਨ ਵਾਲੇ ਘੱਟ ਸ਼ਰਧਾਲੂਆਂ ਦਾ ਇਹ ਮਤਲਬ ਨਹੀਂ ਹੈ ਕਿ ਲੋਕ ਦਿਲਚਸਪੀ ਨਹੀਂ ਰੱਖਦੇ ਬਲਕਿ ਦੋ ਪਾਸਪੋਰਟ ਅਤੇ 20 ਦੀ ਫੀਸ ਦੀ ਸ਼ਰਤ,  ਇਸ ਦਾ ਕਾਰਨ  ਬਣੀ ਹੋਈ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਗੁਰੂਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੇ ਦਿਦਾਰ ਦੀ ਇੱਛਾ ਰੱਖਦੀਆਂ ਹਨ ਪਰ ਇਨ੍ਹਾਂ ਰੁਕਾਵਟਾਂ ਚਲਦਿਆਂ ਉਨ੍ਹਾਂ ਨੂੰ ਬਗੈਰ ਦਰਸ਼ਨਾਂ ਤੋਂ ਵਾਪਸ ਪਰਤਣਾ ਪੈ ਰਿਹਾ ਹੈ। ਕੈਪਟਨ ਨੇ ਕਿਹਾ ਕਿ ਲਾਂਘਾ ਖੁਲ੍ਹਣ ਤੋਂ ਪਹਿਲਾਂ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵੀਟ ਕੀਤਾ ਸੀ ਕਿ ਲਾਂਘੇ  ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਪਵੇਗੀ ਪਰ ਇਹ ਫੈਸਲਾ ਰਸਮੀ ਤੌਰ ‘ਤੇ ਨਹੀਂ ਕੀਤਾ ਗਿਆ।

ਉਨ੍ਹਾਂ ਇਮਰਾਨ ਖਾਨ ਦੇ ਨਾਲ-ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਪਾਸਪੋਰਟ ਦੀ ਸ਼ਰਤ ‘ਤੇ ਸਮਝੌਤੇ’ ਚ ਸੋਧ ਕਰਕੇ ਸਮੱਸਿਆ ਦਾ ਹੱਲ ਕੱਢਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ਰਧਾਲੂ ਕਰਤਾਰਪੁਰ ਲਾਂਘੇ ਨੂੰ ਪਾਰ ਨਹੀਂ ਕਰ ਸਕਦੇ ਅਤੇ ਦਰਸ਼ਨ ਦੀ ਇੱਛਾ ਨੂੰ ਪੂਰਾ ਨਹੀਂ ਕਰ ਸਕਦੇ ਤਾਂ ਦੋਵੇਂ ਸਰਕਾਰਾਂ ਦੇ ਸਾਂਝੇ ਯਤਨ ਅਧੂਰੇ ਰਹਿ ਜਾਣਗੇ।

ਸ਼੍ਰੋਮਣੀ ਕਮੇਟੀ ਕੋਲ ਫੰਡ ਦੀ ਘਾਟ ਨਹੀਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਪ੍ਰੋਗਰਾਮਾਂ ਨੂੰ ਕਰਵਾਉਣ ਲਈ ਵੱਡੇ ਖਰਚਿਆਂ ਦਾ ਜ਼ਿਕਰ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਹ ਸਾਬਤ ਹੁੰਦਾ ਹੈ ਕਿ,  ਇਸ ਧਾਰਮਿਕ ਸੰਗਠਨ ਕੋਲ ਫੰਡ ਦੀ ਘਾਟ ਨਹੀਂ ਹੈ ਤਾਂ ਫਿਰ ਇਹ ਗਰੀਬ ਸ਼ਰਧਾਲੂਆਂ ਦੀ 20 ਡਾਲਰ ਦੀ ਫੀਸ ਦੀ ਅਦਾਇਗੀ ਵੀ ਕਰ ਸਕਦੀ ਹੈ।

ਮੁਖ ਸੰਤਰੀ ਨੇ ਕਿਹਾ ਕਿ, ਆਪਣੀ ਹਉਮੈ ਨੂੰ ਸ਼ਾਂਤ ਕਰਨ ਅਤੇ ਇਸ ਧਾਰਮਿਕ ਅਵਸਰ ਨੂੰ ਇਕ ਰਾਜਨੀਤਕ ਨਿਗਾਹ ਵਜੋਂ ਉੱਚਾ ਚੁੱਕਣ ਲਈ ਪੈਸੇ ਦਾ ਪ੍ਰਦਰਸ਼ਨ ਕਰਨ ਦੀ ਬਜਾਏ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੇ ਸ਼ਰਧਾਲੂਆਂ, ਖ਼ਾਸਕਰ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ ਫੀਸ ਅਦਾ ਕਰਨੀ ਚਾਹੀਦੀ ਸੀ।

ਕੈਪਟਨ ਨੇ ਸਵਾਲ ਕੀਤਾ ਕਿ, “ਸ਼੍ਰੋਮਣੀ ਕਮੇਟੀ ਅਤੇ ਇਸ ਦੇ ਰਾਜਨੀਤਿਕ ਮਾਲਕ ਸ਼੍ਰੋਮਣੀ ਅਕਾਲੀ ਦਲ ਖ਼ਾਸਕਰ ਬਾਦਲ ਪਰਿਵਾਰ ਦੇ ਭਾਈਚਾਰੇ ਲਈ ਮਾਇਆ ਦੇ ਰੂਪ ਵਿੱਚ ਕੁਝ ਯੋਗਦਾਨ ਕਿਉਂ ਨਹੀਂ ਪਾ ਸਕਦੇ।” ਉਨ੍ਹਾਂ ਕਿਹਾ ਕਿ, ਸਿੱਖਾਂ ਦੇ ਰੱਖਿਅਕ ਹੋਣ ਦੇ ਵੱਡੇ ਦਾਅਵੇ ਕਰਨ ਵਾਲੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ, ਜੋ ਘੱਟੋ-ਘੱਟ ਕਹਿ ਸਕਦੇ ਹਨ ਕਿ ਉਹ ਗਰੀਬ ਸ਼ਰਧਾਲੂ ਜੋ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਰੱਖਦੇ ਨੇ, ਉਨ੍ਹਾਂ ਲੋਕਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਜੇ ਇਹ ਨਹੀਂ ਕੀਤਾ ਜਾਂਦਾ ਹੈ ਤਾਂ ਇਨ੍ਹਾਂ ਸ਼ਰਧਾਲੂਆਂ ਦੇ ਸੁਪਨੇ ਕਦੇ ਵੀ ਹਕੀਕਤ ਨਹੀਂ ਬਣ ਸਕਣਗੇ।

ਮੁਖ ਮੰਤਰੀ ਨੇ ਕਿਹਾ ਕਿ, ਸਿੱਖ ਭਾਈਵਾਲ ਦੀ ਧਾਰਮਿਕ ਸੰਸਥਾ ਹੋਣ ਦੇ ਨਾਤੇ ਐਸਜੀਪੀਸੀ ਦੀ ਇਹ  ਜਿੰਮੇਵਾਰੀ ਬਣਦੀ ਹੈ ਕਿ, ਨਾ ਕੇਵਲ ਉਹ ਸਿੱਖਾਂ, ਜਦ ਕਿ ਮਹਾਨ ਗੁਰੂ ਸਾਹਿਬ ਜੀ ਦੇ ਸਾਰੀਆਂ ਸ਼ਰਧਾਲੂਆਂ ਵਲੋਂ ਗੁਰੂਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਲੰਬੇ ਸਮੇਂ ਤੋਂ ਉਡੀਕ ਕੀਤੀ ਗਈ ਇੱਛਾ ਨੂੰ ਪੂਰਾ ਕਰਨ ਨੂੰ ਯਕੀਨੀ ਬਨਾਉਂਣ।

Leave a Reply

Your email address will not be published. Required fields are marked *