BSF ਨੂੰ ਮਿਲੀ ਵੱਡੀ ਸਫਲਤਾ, ਭਾਰਤ ਪਾਕਿ ਕੌਮਾਂਤਰੀ ਸਰਹੱਦ ‘ਤੇ ਵੱਡੀ ਮਾਤਰਾ ‘ਚ ਹੈਰੋਇਨ ਬਰਾਮਦ

ਗੁਰਦਾਸਪੁਰ : ਬੀਐਸਐਫ ਦੇ ਸੈਕਟਰ ਗੁਰਦਾਸਪੁਰ (Gurdaspur) ਅਧੀਨ ਆਉਂਦੀ 89 ਬਟਾਲੀਅਨ ਦੀ BOP ਚੰਦੂ ਵਡਾਲਾ ਵਿਖੇ ਅੱਜ ਤੜਕਸਾਰ ਸੰਘਣੀ ਧੁੰਦ ਦੌਰਾਨ ਬੀਐਸਐਫ ਜਵਾਨਾਂ ਅਤੇ ਨਸ਼ਾ…

ਗੁਰਦਾਸਪੁਰ : ਬੀਐਸਐਫ ਦੇ ਸੈਕਟਰ ਗੁਰਦਾਸਪੁਰ (Gurdaspur) ਅਧੀਨ ਆਉਂਦੀ 89 ਬਟਾਲੀਅਨ ਦੀ BOP ਚੰਦੂ ਵਡਾਲਾ ਵਿਖੇ ਅੱਜ ਤੜਕਸਾਰ ਸੰਘਣੀ ਧੁੰਦ ਦੌਰਾਨ ਬੀਐਸਐਫ ਜਵਾਨਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਮੁੱਠਭੇੜ ਹੋ ਗਈ ਜਿਸ ਦੌਰਾਨ ਬੀਐਸਐਫ (BSF) ਦਾ ਜਵਾਨ ਗੋਲੀ ਲੱਗਣ ਕਾਰਨ ਗੰਭੀਰ ਫੱਟੜ ਹੋ ਗਏ। ਜਿਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

Also Read : ਪੰਜਾਬ ‘ਚ ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ ਹੋਇਆਂ 45 ਮੌਤਾਂ, ਦਿਨੋ-ਦਿਨ ਵਧ ਰਿਹਾ ਮੌਤ ਅੰਕੜਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਐਸਐਫ (BSF) ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਅੱਜ ਸਵਾ ਪੰਜ ਵਜੇ ਦੇ ਕਰੀਬ ਚੰਦੂ ਵਡਾਲਾ ਪੋਸਟ ਦੇ ਜਵਾਨਾ ਸਰਹੱਦ ਤੇ ਸੰਘਣੀ ਧੁੰਦ ਦੌਰਾਨ ਹਿਲਜੁਲ ਵੇਖੀ  ਇਸ ਦੌਰਾਨ ਪਾਕਿ ਤਸਕਰਾਂ ਅਤੇ ਬੀਐੱਸਐਫ ਜਵਾਨਾਂ ਦੌਰਾਨ ਗੋਲੀਬਾਰੀ ਹੋਈ ਅਤੇ ਇਸ ਦੌਰਾਨ ਬੀਐਸਐਫ ਦੇ ਜਵਾਨ ਗਿਆਨ ਚੰਦ ਦੇ ਸਿਰ ਤੇ ਗੋਲੀ ਲੱਗਣ ਕਾਰਨ ਗੰਭੀਰ ਫੱਟੜ ਹੋ ਗਿਆ ਜਦ ਕਿ ਬੀਐਸਐਫ ਜਵਾਨਾਂ ਵੱਲੋਂ 47 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਦੌਰਾਨ ਸਰਚ ਅਭਿਆਨ ਜਾਰੀ ਹੈ।

Leave a Reply

Your email address will not be published. Required fields are marked *