ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਲੋਕਾਂ ਨੂੰ ਕਾਫੀ ਦਿਨਾਂ ਤੋ ਗਰਮੀ ਦੇ ਕਾਰਨ ਘਰ ਤੋਂ ਬਾਹਰ ਨਿਕਲਣਾ ਕਾਫੀ ਮੁਸ਼ਿਕਲ ਹੋਇਆ ਪਇਆ ਸੀ। ਪਰ ਪਿਛਲੇ ਦੋ ਦਿਨਾਂ ਤੋਂ ਮੌਸਮ ‘ਚ ਆਏ ਬਦਲਾਅ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦਸ ਦਈਏ ਕਿ ਪੰਜਾਬ ਦੇ ਕਈ ਇਲਾਕਿਆਂ ਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ ਜਿਸ ਕਾਰਨ ਤਾਪਮਾਨ ਚ ਕਾਫੀ ਗਿਰਾਵਟ ਆਈ ਹੈ।
ਮੌਸਮ ਦੇ ਬਦਲਾਅ ਦੇ ਕਾਰਨ ਲੋਕਾਂ ਨੂੰ ਕਾਫੀ ਰਾਹਤ ਤਾ ਮਿਲੀ ਪਰ ਕਈ ਥਾਵਾਂ ਤੇ ਮੌਸਮ ਦੇ ਖਰਾਬ ਹੋਣ ਕਾਰਨ ਬੱਤੀ ਵੀ ਗੁੱਲ ਗਈ। ਨਾਲ ਹੀ ਕਿਸਾਨਾਂ ਨੂੰ ਵੀ ਇਸ ਖਰਾਬ ਮੌਮਸ ਦੇ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਸ ਤੋਂ ਪਹਿਲਾ ਵੀ ਬਾਰਿਸ਼ ਦੇ ਕਾਰਨ ਕਿਸਾਨਾਂ ਨੂੰ ਪਹਿਲਾ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਿਉਂਕਿ ਕਿਸਾਨਾਂ ਦੀ ਕਣਕ ਦੀ ਫਸਲ ਮੰਡੀਆਂ ਚ ਪਈ ਸੀ ਜਿਸ ਕਾਰਨ ਉਸਦਾ ਖਰਾਬ ਹੋਣ ਦਾ ਡਰ ਸੀ। ਇਹੀ ਡਰ ਕਿਸਾਨਾਂ ‘ਚ ਇਕ ਵਾਰ ਫਿਰ ਤੋਂ ਵਧ ਗਿਆ ਹੈ।

