ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਤੇਜ਼ ਨਗਰ ਚੌਕ ਤੇ ਕੁਝ ਅਣਪਛਾਤੇ ਲੋਕਾਂ ਵੱਲੋਂ ਇਕ ਦੁਕਾਨ ਤੇ ਘਾਤਕ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੁਕਾਨ ਨੂੰ ਖਾਲੀ ਕਰਵਾਉਣ ਲਈ ਦੁਕਾਨ ਤੇ ਪਹੁੰਚੇ ਸੀ।
ਪਰ ਇਸ ਤੋਂ ਬਾਅਦ ਹੀ ਲੋਕਾਂ ਨੇ ਦੁਕਾਨ ਦੇ ਕਿਰਾਏਦਾਰ ਤੇ ਘਾਤਕ ਹਮਲਾ ਕਰ ਦਿੱਤਾ। ਉੱਥੇ ਹੀ ਸਾਰੀ ਘਟਨਾ ਸੀਸੀਟੀਵੀ ਫੁਟੇਜ ਚ ਕੈਦ ਹੋ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


