ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਨਵਾਂਸ਼ਹਿਰ ਵਿੱਚ ਬਦਮਾਸ਼ਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਵਿਅਕਤੀ ਨੇ ਸਕੂਟਰੀ ਸਵਾਰ ਵਿਅਕਤੀ ਤੇ ਜਾਨਲੇਵਾ ਹਮਲਾ ਕੀਤਾ ਜਿਸ ਕਾਰਨ ਸਕੂਟਰੀ ਸਵਾਰ ਵਿਅਕਤੀ ਗੰਭੀਰ ਰੂਪ ਨਾਲ ਜਖਮੀ ਹੋ ਗਿਆ ਸੀ।
ਇਸ ਵਾਰਦਾਤ ਨੂੰ ਅੰਜਾਮ ਦੇਣ ਦਾ ਕਾਰਨ ਪੈਸੇ ਦੇ ਲੈਣ ਦੇਣ ਨੂੰ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਸਾਰੀ ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


