Stray dog ​​violence: ਲੋਕਾਂ ਵਿੱਚ ਵਧਿਆ ਡਰ, ਨਗਰ ਕੌਂਸਲ ਪ੍ਰਧਾਨ ਨੇ ਜਲਦ ਹੱਲ ਦਾ ਦਿੱਤਾ ਭਰੋਸਾ

ਗੁਰਦਾਸਪੁਰ : ਗੁਰਦਾਸਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅਵਾਰਾ ਕੁੱਤਿਆਂ ਦੀ ਦਿਨੋਂ-ਦਿਨ ਵਧ ਰਹੀ ਗਿਣਤੀ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਕਾਫ਼ੀ ਵਧ ਗਈਆਂ ਹਨ। ਸ਼ਹਿਰ…

ਗੁਰਦਾਸਪੁਰ : ਗੁਰਦਾਸਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਅਵਾਰਾ ਕੁੱਤਿਆਂ ਦੀ ਦਿਨੋਂ-ਦਿਨ ਵਧ ਰਹੀ ਗਿਣਤੀ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਕਾਫ਼ੀ ਵਧ ਗਈਆਂ ਹਨ। ਸ਼ਹਿਰ ਦੀਆਂ ਤੰਗ ਗਲੀਆਂ ਅਤੇ ਬਾਜ਼ਾਰਾਂ ਵਿੱਚ ਘੁੰਮ ਰਹੇ ਅਵਾਰਾ ਕੁੱਤਿਆਂ ਦੇ ਝੁੰਡਾਂ ਕਾਰਨ ਰਾਹਗੀਰਾਂ, ਬੱਚਿਆਂ ਅਤੇ ਬਜ਼ੁਰਗਾਂ ਵਿੱਚ ਹਰ ਸਮੇਂ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਰਹਿੰਦਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਕੁੱਤਿਆਂ ਕਾਰਨ ਕਈ ਵਾਰ ਹਾਦਸੇ ਵੀ ਵਾਪਰ ਚੁੱਕੇ ਹਨ, ਜਿਸ ਕਾਰਨ ਲੋਕਾਂ ਵਿੱਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਸ ਗੰਭੀਰ ਸਮੱਸਿਆ ਬਾਰੇ ਜਦੋਂ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਪਾਹੜਾ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਸਥਿਤੀ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਇਸ ਮੱਸਲੇ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੂੰ ਕੰਟਰੋਲ ਕਰਨ ਲਈ ਵਿਸ਼ੇਸ਼ ਟੈਂਡਰ ਲਗਾ ਦਿੱਤੇ ਗਏ ਹਨ ਅਤੇ ਬਹੁਤ ਜਲਦ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਜ਼ਮੀਨੀ ਪੱਧਰ ‘ਤੇ ਸ਼ੁਰੂ ਕਰ ਦਿੱਤੀ ਜਾਵੇਗੀ।

ਨਗਰ ਕੌਂਸਲ ਪ੍ਰਧਾਨ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚੋਂ ਅਵਾਰਾ ਕੁੱਤਿਆਂ ਨੂੰ ਫੜ ਕੇ ਸਭ ਤੋਂ ਪਹਿਲਾਂ ਉਨ੍ਹਾਂ ਦੀ ਨਸਬੰਦੀ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਆਬਾਦੀ ਨੂੰ ਵਧਣ ਤੋਂ ਰੋਕਿਆ ਜਾ ਸਕੇ। ਇਸ ਦੇ ਨਾਲ ਹੀ, ਜ਼ਿਆਦਾ ਖੂੰਖਾਰ ਕੁੱਤਿਆਂ ਨੂੰ ਵੱਖਰੇ ਤੌਰ ‘ਤੇ ਸੰਭਾਲਣ ਲਈ ਵਿਸ਼ੇਸ਼ ‘ਸ਼ੈਲਟਰ ਹੋਮ’ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ, ਜਿੱਥੇ ਇਨ੍ਹਾਂ ਦੀ ਸਹੀ ਦੇਖਭਾਲ ਕੀਤੀ ਜਾ ਸਕੇਗੀ। ਪ੍ਰਧਾਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਜਲਦੀ ਹੀ ਲੋਕਾਂ ਨੂੰ ਅਵਾਰਾ ਕੁੱਤਿਆਂ ਦੀ ਇਸ ਸਮੱਸਿਆ ਤੋਂ ਪੂਰੀ ਤਰ੍ਹਾਂ ਨਿਜਾਤ ਮਿਲ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਡੇਰਾ ਬਾਬਾ ਨਾਨਕ ਦੇ ਸਰਹੱਦੀ ਇਲਾਕੇ ਵਿੱਚ ‘ਕਾਮਨ ਕ੍ਰੇਟ’ ਸੱਪ ਦਾ ਕਹਿਰ, ਨੌਜਵਾਨ ਦੀ ਜਾਨ ਵਾਲ-ਵਾਲ ਬਚੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *