Amritsar Police’s strict decision: ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਬੋਤਲਾਂ ਵਿੱਚ ਪੈਟਰੋਲ ਵੇਚਣ ‘ਤੇ ਵੀ ਪਾਬੰਦੀ

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਅਪਰਾਧਿਕ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡਾ ਅਤੇ ਸਖ਼ਤ ਕਦਮ ਚੁੱਕਿਆ…

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਅਪਰਾਧਿਕ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡਾ ਅਤੇ ਸਖ਼ਤ ਕਦਮ ਚੁੱਕਿਆ ਹੈ। ਪੁਲਿਸ ਵੱਲੋਂ ਜਾਰੀ ਨਵੇਂ ਹੁਕਮਾਂ ਤਹਿਤ ਹੁਣ ਸ਼ਹਿਰ ਵਿੱਚ ਬਿਨਾਂ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ (HSRP) ਵਾਲੇ ਵਾਹਨਾਂ ਨੂੰ ਪੈਟਰੋਲ ਪੰਪਾਂ ‘ਤੇ ਤੇਲ ਨਹੀਂ ਮਿਲੇਗਾ। ਇਸ ਦੇ ਨਾਲ ਹੀ ਖੁੱਲ੍ਹੇ ਵਿੱਚ ਬੋਤਲਾਂ ਜਾਂ ਡੱਬਿਆਂ ਵਿੱਚ ਪੈਟਰੋਲ ਵੇਚਣ ਉੱਤੇ ਵੀ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।

ਧਾਰਾ 163 BNSS ਤਹਿਤ ਹੁਕਮ ਜਾਰੀ

ਡੀਸੀਪੀ ਸਥਾਨਿਕ ਆਕਰਸ਼ੀ ਜੈਨ (ਆਈ.ਪੀ.ਐੱਸ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦੇਖਣ ਵਿੱਚ ਆ ਰਿਹਾ ਸੀ ਕਿ ਕਈ ਵਾਹਨ ਬਿਨਾਂ ਨੰਬਰ ਪਲੇਟਾਂ ਤੋਂ ਜਾਂ ਟੁੱਟੀਆਂ ਅਤੇ ਬਦਲੀਆਂ ਹੋਈਆਂ ਨੰਬਰ ਪਲੇਟਾਂ ਨਾਲ ਸੜਕਾਂ ‘ਤੇ ਘੁੰਮ ਰਹੇ ਹਨ। ਅਜਿਹੇ ਵਾਹਨ ਨਾ ਸਿਰਫ਼ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਦੇ ਹਨ, ਸਗੋਂ ਸਨੈਚਿੰਗ ਅਤੇ ਹੋਰ ਗੰਭੀਰ ਅਪਰਾਧਾਂ ਵਿੱਚ ਵੀ ਵਰਤੇ ਜਾਂਦੇ ਹਨ ਜਿਸ ਨਾਲ ਦੋਸ਼ੀਆਂ ਦੀ ਪਛਾਣ ਕਰਨ ਵਿੱਚ ਮੁਸ਼ਕਲ ਆਉਂਦੀ ਹੈ। ਇਨ੍ਹਾਂ ਸਭ ਪਹਿਲੂਆਂ ਨੂੰ ਮੱਦੇਨਜ਼ਰ ਰੱਖਦਿਆਂ ਅੰਡਰ ਸੈਕਸ਼ਨ 163 BNSS ਤਹਿਤ ਮੈਜਿਸਟੀਰੀਅਲ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਹੁਕਮ ਲਾਗੂ ਕੀਤੇ ਗਏ ਹਨ।

ਪੈਟਰੋਲ ਪੰਪਾਂ ਲਈ ਸਖ਼ਤ ਹਦਾਇਤਾਂ ਅਤੇ ਛੋਟ ਦੇ ਦਾਇਰੇ

ਨਵੇਂ ਹੁਕਮਾਂ ਤਹਿਤ ਸ਼ਹਿਰ ਦੇ ਸਾਰੇ ਪੈਟਰੋਲ ਪੰਪਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਦੋ-ਪਹੀਆ, ਤਿੰਨ-ਪਹੀਆ, ਚਾਰ-ਪਹੀਆ ਜਾਂ ਕਮਰਸ਼ੀਅਲ ਵਾਹਨਾਂ ਵਿੱਚ ਤੇਲ ਉਦੋਂ ਤੱਕ ਨਾ ਪਾਉਣ ਜਦੋਂ ਤੱਕ ਉਨ੍ਹਾਂ ਉੱਤੇ ਸਹੀ ਹਾਈ ਸਕਿਓਰਿਟੀ ਨੰਬਰ ਪਲੇਟ ਨਹੀਂ ਲੱਗੀ ਹੁੰਦੀ। ਹਾਲਾਂਕਿ, ਐਂਬੂਲੈਂਸ ਵਰਗੇ ਐਮਰਜੈਂਸੀ ਵਾਹਨਾਂ ਅਤੇ ਆਰਜ਼ੀ ਰਜਿਸਟ੍ਰੇਸ਼ਨ ਵਾਲੇ ਨਵੇਂ ਵਾਹਨਾਂ ਨੂੰ ਇਸ ਨਿਯਮ ਤੋਂ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਲਾਸਟਿਕ ਜਾਂ ਕੱਚ ਦੀਆਂ ਬੋਤਲਾਂ ਵਿੱਚ ਖੁੱਲ੍ਹਾ ਪੈਟਰੋល ਦੇਣ ‘ਤੇ ਵੀ ਪਾਬੰਦੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ।

ਪੈਟਰੋਲ ਪੰਪ ਪ੍ਰਬੰਧਕਾਂ ਅਤੇ ਆਮ ਲੋਕਾਂ ਵੱਲੋਂ ਫ਼ੈਸਲੇ ਦਾ ਸਵਾਗਤ

ਪ੍ਰਸ਼ਾਸਨ ਦੇ ਇਸ ਕਦਮ ਨੂੰ ਪੈਟਰੋਲ ਪੰਪ ਮੈਨੇਜਰਾਂ ਅਤੇ ਆਮ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਪੈਟਰੋਲ ਪੰਪ ਮੈਨੇਜਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਮੁਲਾਜ਼ਮਾਂ ਨੂੰ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਜਾਗਰੂਕਤਾ ਬੋਰਡ ਵੀ ਲਗਾਏ ਜਾ ਰਹੇ ਹਨ। ਉੱਥੇ ਹੀ, ਗਾਹਕ ਮਨਪ੍ਰੀਤ ਸਿੰਘ ਨੇ ਇਸ ਫ਼ੈਸਲੇ ਨੂੰ ਸ਼ਲਾਘਾਯੋਗ ਦੱਸਦਿਆਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਿੱਚ ਕਾਫ਼ੀ ਮਦਦ ਮਿਲੇਗੀ ਅਤੇ ਹਰ ਨਾਗਰਿਕ ਨੂੰ ਇਸ ਵਿੱਚ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਸੁਨਹਿਰੇ ਭਵਿੱਖ ਦਾ ਸੁਪਨਾ ਬਣਿਆ ਨਰਕ : ਇਟਲੀ ਗਏ ਜਲੰਧਰ ਦੇ ਨੌਜਵਾਨ ਨੂੰ ਕੀਨੀਆ ਵਿੱਚ ਕੀਤਾ ਗਿਆ ਕਿਡਨੈਪ, ਸੁਰੱਖਿਅਤ ਪਰਤਿਆ ਘਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *