ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਨੇ ਕੀਤੀ ਸਖਤੀ, ਪੜੋ ਖਬਰ

ਚੰਡੀਗੜ੍ਹ- ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ…

ਚੰਡੀਗੜ੍ਹ- ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਲਾਈਆਂ ਪਾਬੰਦੀਆਂ ਨੂੰ 15 ਸਤੰਬਰ ਤੱਕ ਕਰ ਦਿੱਤਾ ਗਿਆ ਹੈ।

ਪੜੋ ਹੋਰ ਖਬਰਾਂ: ਰਣਜੀਤ ਕਤਲ ਮਾਮਲੇ ‘ਚ ਵੱਡੀ ਖਬਰ, ਜਸਟਿਸ ਸਾਂਗਵਾਨ ਮਾਮਲੇ ਦੀ ਸੁਣਵਾਈ ਤੋਂ ਹਟੇ

ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਇਹ ਐਲਾਨ ਕੀਤਾ ਹੈ ਕਿ ਜੇਕਰ ਕੋਈ ਬਾਹਰੋਂ ਮਤਲਬ ਹੋਰ ਸੂਬਿਆਂ ਵਿਚੋਂ ਪੰਜਾਬ ਅੰਦਰ ਸੜਕ ਰਾਹੀਂ ਜਾਂ ਫਿਰ ਹਵਾਈ ਸਫ਼ਰ ਕਰਕੇ ਦਾਖ਼ਲ ਹੁੰਦਾ ਹੈ ਤਾਂ ਉਸ ਕੋਲ ਪਿਛਲੇ 72 ਘੰਟਿਆਂ ਦੀ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ ਅਤੇ ਦੋਵੇਂ ਟੀਕੇ ਲੱਗੇ ਹੋਣੇ ਚਾਹੀਦੇ ਹਨ। ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਸੀ ਪਰ ਹੁਣ ਇਨਡੋਰ ’ਚ 150 ਲੋਕ ਅਤੇ ਖੁੱਲ੍ਹੇ ’ਚ ਕੀਤੇ ਗਏ ਪ੍ਰੋਗਰਾਮ ਦੌਰਾਨ 300 ਲੋਕ ਸ਼ਾਮਲ ਹੋ ਸਕਦੇ ਹਨ।  

ਪੜੋ ਹੋਰ ਖਬਰਾਂ: ਬਿਕਰਮ ਸਿੰਘ ਮਜੀਠੀਆ ਦਾ ਪ੍ਰਸ਼ਾਸਨ ‘ਤੇ ਹਮਲਾ, ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਚੁੱਕੇ ਸਵਾਲ

ਜਿੰਮ, ਸਿਨੇਮਾ, ਰੈਸਟੋਰੈਂਟ ’ਚ 50 ਫ਼ੀਸਦੀ ਸਮਰੱਥਾ ਦੇ ਨਾਲ ਖੁੱਲ੍ਹੇ ਰਹਿਣਗੇ। ਇਸ ਦੇ ਨਾਲ ਹੀ ਕਾਲਜ, ਕੋਚਿੰਗ ਸੈਂਟਰ ਅਤੇ ਉੱਚ ਸਿੱਖਿਆ ਸੰਸਥਾਵਾਂ ਸਿਰਫ਼ ਇਸ ਸ਼ਰਕ ’ਤੇ ਖੁੱਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਕਿ ਟੀਚਿੰਗ, ਨਾਨ-ਟੀਚਿੰਗ ਸਟਾਫ਼ ਕੋਲ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਹੋਣੀਆਂ ਚਾਹੀਦੀਆਂ ਹਨ। ਇਹੀ ਨਿਯਮ ਸਕੂਲਾਂ ’ਤੇ ਵੀ ਲਾਗੂ ਕੀਤੇ ਗਏ ਹਨ। 

ਪੜੋ ਹੋਰ ਖਬਰਾਂ: ਪਿਤਾ ਆਪਣੀਆਂ ਹੀ ਬੇਟੀਆਂ ਦਾ ਕਰਦਾ ਸੀ ਸ਼ੋਸ਼ਣ, ਪਤਨੀ ਨੇ ਦਰਜ ਕਰਵਾਇਆ ਮਾਮਲਾ

Leave a Reply

Your email address will not be published. Required fields are marked *