ਪਰਾਲੀ ਦੇ ਧੂੰਏਂ ਨੇ ਲਈ ਜਾਨ: ਕਾਰ ਅਤੇ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ, ਔਰਤ ਦੀ ਮੌਤ ਤੇ ਤਿੰਨ ਗੰਭੀਰ ਜ਼ਖ਼ਮੀ

ਖੰਨਾ :  ਹਲਕਾ ਪਾਇਲ ਦੇ ਪਿੰਡ ਜੈਪੁਰਾ ਲਾਗੇ ਸੜਕ ਕੰਢੇ ਖੇਤ ਵਿੱਚ ਪਰਾਲੀ ਨੂੰ ਲਾਈ ਅੱਗ ਦੇ ਸੰਘਣੇ ਧੂੰਏਂ ਕਾਰਨ ਇੱਕ ਦਰਦਨਾਕ ਸੜਕ ਹਾਦਸਾ ਵਾਪਰ…

ਹਲਕਾ ਪਾਇਲ ਦੇ ਪਿੰਡ ਜੈਪੁਰਾ ਲਾਗੇ ਸੜਕ ਕੰਢੇ ਖੇਤ ਵਿੱਚ ਪਰਾਲੀ ਨੂੰ ਲਾਈ ਅੱਗ ਦੇ ਸੰਘਣੇ ਧੂੰਏਂ ਕਾਰਨ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ

ਖੰਨਾ :  ਹਲਕਾ ਪਾਇਲ ਦੇ ਪਿੰਡ ਜੈਪੁਰਾ ਲਾਗੇ ਸੜਕ ਕੰਢੇ ਖੇਤ ਵਿੱਚ ਪਰਾਲੀ ਨੂੰ ਲਾਈ ਅੱਗ ਦੇ ਸੰਘਣੇ ਧੂੰਏਂ ਕਾਰਨ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ ਕਾਰ ਅਤੇ ਦੋ ਮੋਟਰਸਾਈਕਲਾਂ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਵਾਹਨ ਸਵਾਰ ਸਿੱਧੇ ਬਲਦੇ ਖੇਤ ਵਿੱਚ ਜਾ ਡਿੱਗੇ, ਜਿਸ ਦੌਰਾਨ ਇੱਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਤਿੰਨ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਧੂੰਏਂ ਕਾਰਨ ਘਟੀ ਵਿਜ਼ੀਬਿਲਟੀ ਅਤੇ ਬਲਦੇ ਖੇਤ ਵਿੱਚ ਜਾ ਡਿੱਗੇ ਸਵਾਰ

ਚਸ਼ਮਦੀਦ ਗਵਾਹ ਰਮਨਦੀਪ ਸਿੰਘ ਨੇ ਦੱਸਿਆ ਕਿ ਸੜਕ ਦੇ ਨਾਲ ਲੱਗਦੇ ਗੁਰਦੀਪ ਸਿੰਘ ਨਾਮਕ ਕਿਸਾਨ ਦੇ ਖੇਤ ਵਿੱਚ ਪਰਾਲੀ ਨੂੰ ਅੱਗ ਲੱਗੀ ਹੋਈ ਸੀ। ਅੱਗ ਦਾ ਧੂੰਆਂ ਸੜਕ ’ਤੇ ਫੈਲਣ ਕਾਰਨ ਸਾਹਮਣੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਇਸ ਕਾਰਨ ਇੱਕ ਕਾਰ ਅਤੇ ਦੋ ਮੋਟਰਸਾਈਕਲ ਆਪਸ ਵਿੱਚ ਟਕਰਾ ਗਏ ਅਤੇ ਟੱਕਰ ਤੋਂ ਬਾਅਦ ਸਵਾਰ ਸੜਕ ਕਿਨਾਰੇ ਅੱਗ ਲੱਗੇ ਖੇਤ ਵਿੱਚ ਜਾ ਡਿੱਗੇ।

ਔਰਤ ਦੀ ਮੌਕੇ ’ਤੇ ਮੌਤ, ਪਤੀ ਸਣੇ ਤਿੰਨ ਗੰਭੀਰ ਜ਼ਖ਼ਮੀ

ਡੀਐਸਪੀ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ, ਇਸ ਹਾਦਸੇ ਵਿੱਚ ਪਿੰਡ ਸ਼ਾਹਪੁਰ ਦੀ ਵਸਨੀਕ ਮਨਜੀਤ ਕੌਰ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਮੌਕੇ ’ਤੇ ਹੀ ਦਮ ਤੋੜ ਗਈ। ਮ੍ਰਿਤਕਾ ਦੇ ਪਤੀ ਨੂੰ ਵੀ ਕਈ ਥਾਵਾਂ ’ਤੇ ਫਰੈਕਚਰ ਆਏ ਹਨ ਅਤੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਲੁਧਿਆਣਾ ਦੇ ਕਿਸੇ ਵੱਡੇ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ।

ਦੂਜੇ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦੀਆਂ ਬਾਹਾਂ ਅਤੇ ਲੱਤਾਂ ਟੁੱਟ ਗਈਆਂ ਹਨ। ਦੋਵਾਂ ਨੂੰ ਇਲਾਜ ਲਈ ਸਿੱਧੂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਐੱਸ.ਡੀ.ਐੱਮ. ਪਾਇਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਇਲਾਜ ਅਤੇ ਦੇਖ-ਰੇਖ ’ਤੇ ਨਜ਼ਰ ਰੱਖੀ ਜਾ ਰਹੀ ਹੈ।

ਕਿਸਾਨ ਖ਼ਿਲਾਫ਼ ਮਾਮਲਾ ਦਰਜ, ਪੁਲਿਸ ਦੀ ਸਖ਼ਤ ਕਾਰਵਾਈ

ਡੀਐਸਪੀ ਨੇ ਦੱਸਿਆ ਕਿ ਮੁੱਢਲੀ ਪੜਤਾਲ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜੈਪੁਰਾ ਦੇ ਕਿਸਾਨ ਗੁਰਦੀਪ ਸਿੰਘ ਨੇ ਸੜਕ ਕਿਨਾਰੇ ਲਗਭਗ 2-3 ਵਿੱਘੇ ਪਰਾਲੀ ਨੂੰ ਅੱਗ ਲਗਾਈ ਸੀ। ਇਸ ਲਾਪਰਵਾਹੀ ਕਾਰਨ ਵਾਪਰੇ ਹਾਦਸੇ ਨੂੰ ਲੈ ਕੇ ਪੁਲਿਸ ਵੱਲੋਂ ਸਬੰਧਤ ਕਿਸਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 पूर्व कांग्रेस प्रदेशाध्यक्ष और पूर्व मंत्री चौधरी फूल चंद मुलाना का निधन, 85 वर्ष की उम्र में ली अंतिम सांस

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *