ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ‘ਚ ਮੋਦੀ ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਦੇ ਬਾਹਰ ਪ੍ਰਦਰਸ਼ਨ ਕੀਤਾ। ਇਹਨਾਂ ਹੀ ਨਹੀਂ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕਾਲਜ ਨੂੰ ਜਿੰਦਰਾ ਵੀ ਲਗਾ ਦਿੱਤਾ ।
ਉੱਥੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕਿਹਾ ਕਿ ਕਾਲਜ ਵੱਲੋਂ ਉਹਨਾਂ ਕੋਲੋਂ ਨਾਜਾਇਜ਼ ਪੈਸੇ ਲਏ ਜਾ ਰਹੇ ਹਨ ਜਿਸ ਕਾਰਨ ਉਹ ਕਾਲਜ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕਾਲਜ ਉਹਨਾਂ ਕੋਲੋਂ MST ਦੇ ਨਾਂ ‘ਤੇ 2500, ਲੈਕਚਰ ਛੋਟ ਦੇ ਨਾਂਅ ‘ਤੇ 2000 ਲਏ ਜਾ ਰਹੇ ਹਨ ਤੇ ਨਾਲ ਹੀ 160 ਰੁਪਏ ਬੇਵਜ੍ਹਾ ਹੀ ਵਸੂਲੇ ਜਾ ਰਹੇ ਹਨ। ਨਾਲ ਹੀ ਵਿਦਿਆਰਥੀਆਂ ਨੇ ਪ੍ਰਬੰਧਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ।


