ਗੁਰਦਾਸਪੁਰ- ਗੁਰਦਾਸਪੁਰ (Gurdaspur) ਜ਼ਿਲ੍ਹੇ ਸਮੇਤ ਸਮੁੱਚੇ ਪੰਜਾਬ (Punjab) ਅੰਦਰ ਸਿਆਸਤ ਵਿਚ ਵੱਡਾ ਸਥਾਨ ਰੱਖਦੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ (Sucha Singh Chhotepur) ਦੀ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਚੱਲ ਰਹੀ ਗੱਲਬਾਤ ਆਖ਼ਰਕਾਰ ਕਿਸੇ ਪਾਸੇ ਲੱਗ ਗਈ ਹੈ। ਭਲਕੇ ਯਾਨੀ 9 ਦਸੰਬਰ ਨੂੰ ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਪਤਾ ਲੱਗਾ ਹੈ ਕਿ ਛੋਟੇਪੁਰ ਨੂੰ ਚੰਡੀਗੜ੍ਹ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਸਮੇਤ ਹੋਰ ਲੀਡਰਸ਼ਿਪ ਖੁਦ ਅਕਾਲੀ ਦਲ ਵਿੱਚ ਸ਼ਾਮਲ ਕਰਵਾਏਗੀ। ਇਸ ਗੱਲ ਦੀ ਵੀ ਪੂਰੀ ਉਮੀਦ ਹੈ ਕਿ ਭਲਕੇ ਉਨ੍ਹਾਂ ਨੂੰ ਬਟਾਲਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦਾ ਸਾਂਝਾ ਉਮੀਦਵਾਰ ਐਲਾਨਿਆ ਜਾ ਸਕਦਾ ਹੈ।
Also Read: ਅੰਮ੍ਰਿਤਸਰ ਵੱਡੀ ਵਾਰਦਾਤ, ਔਰਤ ਦੇ ਮੂੰਹ ’ਤੇ ਚਾਕੂ ਨਾਲ ਕਈ ਵਾਰ ਕਰ ਕੀਤਾ ਕਤਲ
ਜ਼ਿਕਰਯੋਗ ਹੈ ਕਿ ਸੁੱਚਾ ਸਿੰਘ ਛੋਟੇਪੁਰ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਸਬੰਧੀ ਲੰਮੇ ਸਮੇਂ ਤੋਂ ਚਰਚਾਵਾਂ ਚੱਲ ਰਹੀਆਂ ਸਨ, ਜਿਸ ਦੇ ਚਲਦਿਆਂ ਪਹਿਲਾਂ ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਹਲਕੇ ਤੋਂ ਉਮੀਦਵਾਰ ਬਣਾਏ ਜਾਣ ਦੀ ਸੰਭਾਵਨਾ ਸੀ। ਬਾਅਦ ਵਿਚ ਉਨ੍ਹਾਂ ਦਾ ਨਾਂ ਕਾਦੀਆਂ ਹਲਕੇ ਲਈ ਚਰਚਾ ਵਿੱਚ ਸੀ। ਇਨ੍ਹਾਂ ਦੋਵਾਂ ਹਲਕਿਆਂ ਵਿੱਚ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਹੋ ਚੁੱਕਾ ਹੈ, ਜਿਸ ਦੇ ਬਾਅਦ ਹੁਣ ਉਨ੍ਹਾਂ ਨੂੰ ਬਟਾਲਾ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਹੈ।
Also Read: SKM ਦੀ ਮੀਟਿੰਗ ਖਤਮ, ਭਲਕੇ ਹੋ ਸਕਦੀ ਹੈ ਕਿਸਾਨਾਂ ਦੀ ਘਰ ਵਾਪਸੀ!
ਜ਼ਿਕਰਯੋਗ ਹੈ ਕਿ ਸੁੱਚਾ ਸਿੰਘ ਛੋਟੇਪੁਰ ਪਹਿਲਾਂ ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। 2002 ਵਿੱਚ ਉਹ ਪੁਰਾਣੇ ਹਲਕੇ ਧਾਰੀਵਾਲ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਬਣੇ ਸਨ। ਇਸ ਦੇ ਇਲਾਵਾ ਵੀ ਹੋਰ ਅਨੇਕਾਂ ਅਹੁਦਿਆਂ ’ਤੇ ਰਹਿ ਚੁੱਕੇ ਹਨ, ਜਿਨ੍ਹਾਂ ਦੇ ਅਕਾਲੀ ਦਲ ਵਿਚ ਆਉਣ ਨਾਲ ਸਮੁੱਚੀ ਜ਼ਿਲ੍ਹਾ ਗੁਰਦਾਸਪੁਰ ਅੰਦਰ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ।
Also Read: ਇਹ ਹਨ 2021 ‘ਚ ਗੂਗਲ ‘ਤੇ ਸਭ ਤੋਂ ਜ਼ਿਆਦਾ ਸਰਚ ਕੀਤੀਆਂ ਗਈਆਂ 10 ਫਿਲਮਾਂ



