ਫਰਾਰ ਚੱਲ ਰਿਹਾ ਸੁਧੀਰ ਸੂਰੀ ਚੜਿਆ ਪੁਲਿਸ ਦੇ ਅੜਿੱਕੇ, ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਕੀਤਾ ਗਿਰਫਾਤਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਐਤਵਾਰ ਨੂੰ ਪੰਜਾਬ ਪੁਲਿਸ ਨੇ ਸ਼ਿਵ ਸੈਨਾ ਟਕਸਾਲੀ ਦੇ ਪ੍ਰਧਾਨ ਸੁਧੀਰ ਸੂਰੀ ਨੂੰ ਮਹਿਲਾਵਾਂ ਪ੍ਰਤੀ ਗਲਤ ਸ਼ਬਦਾਵਲੀ ਵਰਤਣ ‘ਤੇ ਵੱਖ-ਵੱਖ ਸਮੂਹਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅੱਜ ਐਤਵਾਰ ਨੂੰ ਪੰਜਾਬ ਪੁਲਿਸ ਨੇ ਸ਼ਿਵ ਸੈਨਾ ਟਕਸਾਲੀ ਦੇ ਪ੍ਰਧਾਨ ਸੁਧੀਰ ਸੂਰੀ ਨੂੰ ਮਹਿਲਾਵਾਂ ਪ੍ਰਤੀ ਗਲਤ ਸ਼ਬਦਾਵਲੀ ਵਰਤਣ ‘ਤੇ ਵੱਖ-ਵੱਖ ਸਮੂਹਾਂ ਨੂੰ ਭੜਕਾਉਣ ਦੇ ਆਰੋਪਾਂ ਹੇਠ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਗਿਰਫਤਾਰ ਕਰ ਲਿਆ ਹੈ। ਸੂਰੀ ਵਿਰੁੱਧ ਅੰਮ੍ਰਿਤਸਰ ਦਿਹਾਤੀ ਦੀ ਜੰਡਿਆਲਾ ਪੁਲਿਸ ਨੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਸੀ ਜਿਸ ਤੋਂ ਬਾਅਦ ਹੀ ਉਹ ਫਰਾਰ ਚੱਲ ਰਿਹਾ ਸੀ।

ਦਰਅਸਲ ਸੁਧੀਰ ਸੂਰੀ ਦੀ ਇਕ ਵੀਡੀਓ ਬੜੀ ਤੇਜ਼ੀ ਨਾਲ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਸੀ ਜਿਸ ਵਿਚ ਉਹ ਵਿਦੇਸ਼ਾਂ ਵਿਚ ਰਹਿ NRIs ਦੀਆਂ ਪਤਨੀਆਂ ਬਾਰੇ ਬਹੁਤ ਹੀ ਭੱਦੀ ਸ਼ਬਦਾਵਲੀ ਵਰਤ ਰਿਹਾ ਸੀ। ਵੀਡੀਓ ਵਿਚ ਸੂਰੀ ਵੱਖ-ਵੱਖ ਸਮੂਹਾਂ ਵਿਚਾਲੇ ਦੁਸ਼ਮਣੀ ਭੜਕਾਉਂਦਾ ਹੋਇਆ ਵੀ ਨਜ਼ਰ ਆ ਰਿਹਾ ਸੀ ਜਿਸ ਤੋਂ ਬਾਅਦ ਪੰਜਾਬ ਤੇ ਵਿਦੇਸ਼ਾ ਵਿਚ ਇਸ ਵੀਡੀਓ ਦੀ ਭਾਰੀ ਆਲੋਚਨਾ ਹੋਈ ਸੀ। ਉੱਥੇ ਹੀ ਜੰਡਿਆਲਾ ਪੁਲਿਸ ਨੇ ਸੂਰੀ ਵਿਰੁੱਧ ਆਈਪੀਸੀ ਦੀ ਧਾਰਾ 153-ਏ, 354-ਏ, 509 ਤੇ ਆਈਟੀ ਐਕਟ ਦੀ ਧਾਰਾ 67 ਦੇ ਤਹਿਤ ਅਪਰਾਧਿਕ ਮਾਮਲਾ ਦਰਜ ਕੀਤਾ ਸੀ। ਮਾਮਲਾ ਦਰਜ ਹੋਣ ਮਗਰੋ ਸੂਰੀ ਰੱਫੂ ਚੱਕਰ ਹੋ ਗਿਆ ਸੀ ਜਿਸ ਨੂੰ ਫੜਨ ਲਈ ਪੁਲਿਸ ਦੀਆਂ ਦੋ ਟੀਮਾਂ ਬਣਾਈਆਂ ਗਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਉਸਦੀ ਦੀ ਦਿੱਲੀ ਤੋਂ ਇੰਦੌਰ ਜਾਣ ਦੀ ਸੁਹ ਮਿਲੀ ਸੀ ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਲਗਭਗ 1300 ਕਿਲੋਮੀਟਰ ਦਾ ਸਫਰ ਤੈਅ ਕਰਕੇ ਉਸਨੂੰ ਮੱਧ ਪ੍ਰਦੇਸ਼ ਪੁਲਿਸ ਦੀ ਮਦਦ ਨਾਲ ਇੰਦੌਰ ਤੋਂ ਕਾਬੂ ਕਰ ਲਿਆ ਹੈ। ਦੱਸ ਦਈਏ ਕਿ ਸੁਧੀਰ ਸੂਰੀ ਨੇ ਇਸ ਵੀਡੀਓ ਨਾਲ ਛੇੜ-ਛਾੜ ਹੋਣ ਦਾ ਦਾਅਵਾ ਵੀ ਕੀਤਾ ਸੀ ਜਿਸ ਲਈ ਪੁਲਿਸ ਨੇ ਵੀਡੀਓ ਫੌਰੈਂਸਿਕ ਜਾਂਚ ਲਈ ਵੀ ਭੇਜੀ ਹੈ। ਜ਼ਿਕਰਯੋਗ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ, ਜਦੋਂ ਆਪਣੇ ਵਿਵਾਦਤ ਬਿਆਨਾਂ ਕਾਰਨ ਸੁਧੀਰ ਸੂਰੀ ਉੱਤੇ ਮਾਮਲਾ ਦਰਜ ਹੋਇਆ ਹੋਵੇ। ਇਸ ਤੋਂ ਪਹਿਲਾਂ ਵੀ ਉਸਦਾ ਕਿਸੇ ਨਾ ਕਿਸੇ ਵਿਵਾਦ ਨਾਲ ਨਾਮ ਜੁੜਦਾ ਰਿਹਾ ਹੈ ਜਿਸ ਲਈ ਉਹ ਜੇਲ੍ਹ ਦੀ ਹਵਾ ਵੀ ਖਾ ਚੁੱਕਿਆ ਹੈ।

Leave a Reply

Your email address will not be published. Required fields are marked *