ਸੁਖਬੀਰ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਇਜਲਾਸ ਦੌਰਾਨ ਇਹ ਮਤੇ ਕੀਤੇ ਗਏ ਪੇਸ਼

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਵੱਜੋਂ ਸੁਖਬੀਰ ਸਿੰਘ ਬਾਦਲ ਚੁਣੇ ਗਏ ਹਨ। ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਵੱਜੋਂ ਸੁਖਬੀਰ ਸਿੰਘ ਬਾਦਲ ਚੁਣੇ ਗਏ ਹਨ। ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ ਇਸ ਦੌਰਾਨ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ  ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਵੱਜੋਂ ਸੁਖਬੀਰ ਬਾਦਲ ਨੂੰ ਚੁਣਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਲਈ ਕੋਈ ਹੋਰ ਨਾਂ ਪੇਸ਼ ਨਹੀਂ ਹੋਇਆ ਜਿਸ ਤੋਂ ਬਾਅਦ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨ ਚੁਣਿਆ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਮੂਚੀ ਲੀਡਰਸ਼ੀਪ ਮੌਜੂਦ ਰਹੀ।

https://www.facebook.com/LivingIndiaNewschannel/videos/3632523990105955/

ਕਾਬਿਲੇਗੌਰ ਹੈ ਕਿ ਡੈਲੀਗੇਟ ਇਜਲਾਸ ਦੌਰਾਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ ਉੱਥੇ ਹੀ ਵੱਖ ਵੱਖ ਮਤੇ ਵੀ ਪੇਸ਼ ਕੀਤੇ ਗਏ। ਜਿਹਨਾਂ ਚ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਅਤੇ ਰਿਹਾਅ ਕਰਨ, 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਣਦੇ ਅੰਜਾਮ ਤੱਕ ਪਹੁੰਚਾਉਣ ਲਈ, ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ,ਕੈਦੀ ਸਿੰਘਾਂ ਦੀ ਰਿਹਾਈ ਤੇ ਪੰਜਾਬ ਦੇ ਸਰਕਾਰੀ ਦਫਤਰਾਂ ‘ਚ ਪੰਜਾਬੀ ਭਾਸ਼ਾ ‘ਚ ਕੰਮ ਕਰਨ ਸੰਬੰਧੀ ਵੱਖ ਵੱਖ ਮਤੇ ਪੇਸ਼ ਕੀਤੇ ਗਏ।

Leave a Reply

Your email address will not be published. Required fields are marked *