‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਮਲੋਟ ਪਹੁੰਚੇ ਸੁਖਬੀਰ ਬਾਦਲ, ਹੋਇਆ ਸ਼ਾਨਦਾਰ ਸਵਾਗਤ

ਮਲੋਟ: ਅੱਜ ਦੀ ਮਲੋਟ ਹਲਕੇ ਦੀ ਯਾਤਰਾ ਦੀ ਸ਼ੁਰੂਆਤ ਸਮੇਂ ਇੱਥੋਂ ਦੇ ਨੌਜਵਾਨਾਂ ਵੱਲੋਂ ਕੀਤਾ ਗਿਆ ਸ਼ਾਨਦਾਰ ਸਵਾਗਤ ਦੇਖਣ ਵਾਲਾ ਸੀ। ਲੰਬੀ ਤੋਂ ਦਾਣਾ ਮੰਡੀ…

ਮਲੋਟ: ਅੱਜ ਦੀ ਮਲੋਟ ਹਲਕੇ ਦੀ ਯਾਤਰਾ ਦੀ ਸ਼ੁਰੂਆਤ ਸਮੇਂ ਇੱਥੋਂ ਦੇ ਨੌਜਵਾਨਾਂ ਵੱਲੋਂ ਕੀਤਾ ਗਿਆ ਸ਼ਾਨਦਾਰ ਸਵਾਗਤ ਦੇਖਣ ਵਾਲਾ ਸੀ। ਲੰਬੀ ਤੋਂ ਦਾਣਾ ਮੰਡੀ ਤੱਕ ਜਾਣ ਸਮੇਂ ਮੋਟਰ ਸਾਈਕਲਾਂ ‘ਤੇ ਇੱਕ ਹਜ਼ਾਰ ਤੋਂ ਵੱਧ ਨੌਜਵਾਨ ਸਾਡੇ ਨਾਲ ਚੱਲੇ, ਅਤੇ ਰਸਤੇ ਵਿੱਚੋਂ ਸੈਂਕੜੇ ਹੋਰਨਾਂ ਨੇ ਸ਼ਮੂਲੀਅਤ ਕਰਕੇ ਕਾਫ਼ਲਾ ਹੋਰ ਵਿਸ਼ਾਲ ਬਣਾ ਦਿੱਤਾ। 25 ਕਿਲੋਮੀਟਰ ਦਾ ਸਫ਼ਰ ਅਸੀਂ ਦੋ ਘੰਟਿਆਂ ਵਿੱਚ ਪੂਰਾ ਕਰ ਸਕੇ।

ਪੜੋ ਹੋਰ ਖਬਰਾਂ: ਪੰਜਸ਼ੀਰ ‘ਚ ਜੰਗ ਤੇਜ਼, ਅਫਗਾਨੀ ਲੜਾਕਿਆਂ ਨੇ 300 ਤਾਲਿਬਾਨੀ ਕੀਤੇ ਢੇਰ

 

ਭ੍ਰਿਸ਼ਟ ਕਾਂਗਰਸ ਸਰਕਾਰ ਸ਼ਾਸਨ ਦੌਰਾਨ ਸਭ ਤੋਂ ਵੱਧ ਨਮੋਸ਼ੀ ਨੌਜਵਾਨਾਂ ਨੂੰ ਝੱਲਣੀ ਪਾਈ, ਕਿਉਂਕਿ ਸਰਕਾਰ ਨੇ ਉਨ੍ਹਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁੱਕਰ ਕੇ ਉਨ੍ਹਾਂ ਨਾਲ ਵਿਸ਼ਵਾਸਘਾਤ ਕੀਤਾ। ਘਰ-ਘਰ ਨੌਕਰੀ ਯੋਜਨਾ ਤੋਂ ਲੈ ਕੇ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਤੱਕ, ਕਾਂਗਰਸ ਸਰਕਾਰ ਨੇ ਨੌਜਵਾਨਾਂ ਨਾਲ ਕੀਤਾ ਇੱਕ ਵੀ ਵਾਅਦਾ ਨਹੀਂ ਪੁਗਾਇਆ, ਅਤੇ ਨਾ ਹੀ ਨੌਜਵਾਨਾਂ ਦੀ ਭਲਾਈ ਲਈ ਕੋਈ ਹੋਰ ਕਦਮ ਚੁੱਕਿਆ। 

ਪੜੋ ਹੋਰ ਖਬਰਾਂ: ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਅਨਿਲ ਜੋਸ਼ੀ

 

ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਹੁਣ ਪੰਜਾਬ ਦਾ ਨੌਜਵਾਨ ਵਰਗ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕਜੁੱਟ ਹੋ ਰਿਹਾ ਹੈ, ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਕਾਂਗਰਸ ਪਾਰਟੀ ਨੂੰ ਉਸ ਦੀਆਂ ਕਰਤੂਤਾਂ ਦਾ ਮੂੰਹ-ਤੋੜਵਾਂ ਜਵਾਬ ਦੇਣਗੇ।

ਪੜੋ ਹੋਰ ਖਬਰਾਂ: ਨਵਜੋਤ ਸਿੰਘ ਸਿੱਧੂ ਨੇ ਦੋ ਸਲਾਹਕਾਰਾਂ ਨੂੰ ਕੀਤਾ ਤਲਬ, ਬਿਆਨਬਾਜ਼ੀ ਨੂੰ ਲੈ ਕੇ ਲਿਆ ਐਕਸ਼ਨ

Leave a Reply

Your email address will not be published. Required fields are marked *