ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫਿਲੇ ਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਸੀ। ਜਿਸ ਤੇ ਪੁਲਿਸ ਨੇ ਸਖਤ ਕਾਰਵਾਈ ਕੀਤੀ ਹੈ। ਦੱਸ ਦਇਏ ਤੇ ਪੁਲਿਸ ਨੇ ਇਸ ਮਾਮਲੇ ਤੇ ਸਖਤ ਕਾਰਵਾਈ ਕਰਦੇ ਹੋਏ 35 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।
ਨਾਲ ਹੀ ਪੁਲਿਸ ਨੇ ਇਸ ਮਾਮਲੇ ਤੇ ਕਾਰਵਾਈ ਕਰਦੀਆਂ 5 ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਦੱਸ ਦਇਏ ਕਿ ਸੁਖਬੀਰ ਬਾਦਲ ਦਾ ਕਾਫਿਲਾ ਮੀਟਿੰਗ ਲਈ ਜਾ ਰਿਹਾ ਸਿ ਕਿ ਅਚਾਨਕ ਹੀ ਰਸਤੇ ਵਿੱਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਕਾਫਿਲੇ ਤੇ ਹਮਲਾ ਕਰ ਦਿੱਤਾ। ਪਰ ਮੌਕੇ ਤੇ ਮੋਜੂਦ ਪੁਲਿਸ ਅਧਿਕਾਰਿਆਂ ਨੇ ਮਾਮਲੇ ਨੂੰ ਸਾਂਭ ਲਿਆ।

