ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ, ਝੋਨੇ ਦੀ ਖਰੀਦ ‘ਚ ਦੇਰੀ ‘ਤੇ ਚੁੱਕੇ ਸਵਾਲ

ਚੰਡੀਗੜ੍ਹ: ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਹੋਈ ਦੇਰੀ ‘ਤੇ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਅਕਾਲੀ ਦਲ ਦੇ…

ਚੰਡੀਗੜ੍ਹ: ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਹੋਈ ਦੇਰੀ ‘ਤੇ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਨੇ ਟਵੀਟ ਕਰਕੇ ਚੰਨੀ ਸਰਕਾਰ ‘ਤੇ ਹਮਲਾ ਬੋਲਿਆ ਹੈ।

Read More: ਪੰਜਾਬ CM ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਖਤਮ, ਕਿਸਾਨੀ ਮੁੱਦਿਆਂ ‘ਤੇ ਹੋਈ ਚਰਚਾ

ਸੁਖਬੀਰ ਬਾਦਲ ਨੇ ਟਵੀਟ ਕਰ ਕਿਹਾ, “ਪੰਜਾਬ ਦੀ ਆਰਥਿਕਤਾ ਖੇਤੀ ‘ਤੇ ਨਿਰਭਰ ਕਰਦੀ ਹੈ। ਝੋਨੇ ਦੀ ਖਰੀਦ ਹਰ ਸਾਲ ਅਕਤੂਬਰ ਵਿੱਚ ਸ਼ੁਰੂ ਹੁੰਦੀ ਹੈ। ਰਾਜ ਸਰਕਾਰ ਨੇ ਇਸ ਵਾਰ ਨਮੀ ਦੇ ਬਹਾਨੇ ਦਾ ਹਵਾਲਾ ਦਿੰਦੇ ਹੋਏ ਇਸ ਵਿੱਚ 10 ਦਿਨ ਦੀ ਦੇਰੀ ਕੀਤੀ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿਉਂਕਿ ਉਨ੍ਹਾਂ ਨੇ ਕੋਈ ਪ੍ਰਬੰਧ ਨਹੀਂ ਕੀਤਾ। ਅਸੀਂ ਨਮੀ ਦੀ ਜਾਂਚ ਕੀਤੀ, ਇਹ 12.9 ਹੈ।”

Read More: ਵਿਵਾਦਿਤ ਗਾਣੇ ਦੇ ਸਬੰਧ ‘ਚ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਏ ਗਾਇਕ ਹਰਜੀਤ ਹਰਮਨ

ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਹੋਈ ਭਾਰੀ ਬਾਰਸ਼ ਕਾਰਨ ਫਸਲ ਵਿੱਚ ਉੱਚ ਨਮੀ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਤੋਂ ਝੋਨੇ ਦੀ ਖਰੀਦ 11 ਅਕਤੂਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ।

Leave a Reply

Your email address will not be published. Required fields are marked *