ਹੁਸ਼ਿਆਰਪੁਰ : ਸ਼ਾਮ ਚੁਰਾਸੀ ਵਿਖੇ ਅਕਾਲੀ ਦਲ (Akali Dal) ਤੇ ਬਸਪਾ (BSP) ਦੇ ਸਾਂਝੇ ਉਮੀਦਵਾਰ ਇੰਜੀਨੀਅਰ ਮਹਿੰਦਰ ਸਿੰਘ (Candidate Engineer Mahinder Singh) ਲਈ ਪ੍ਰਚਾਰ ਕਰਨ ਲਈ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਕੀ ਸਿਆਸੀ ਪਾਰਟੀਆਂ ਸਿਰਫ ਲੋਕਾਂ ਨੂੰ ਲਾਅਰੇ ਲਗਾ ਰਹੀਆਂ ਹਨ, ਜਦੋਂ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਲੋਕਾਂ ਦੇ ਹਿੱਤਾਂ ਲਈ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ (Arvind Kejriwal) ਨੂੰ ਪੰਜਾਬ ਦੇ ਇਤਿਹਾਸ ਬਾਰੇ ਤਾਂ ਪਤਾ ਨਹੀਂ ਹੈ ਉਹ ਪੰਜਾਬ ਦੇ ਮੁੱਦਿਆਂ ਨੂੰ ਕਿਵੇਂ ਹੱਲ ਕਰ ਸਕਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਚ ਜਿੰਨਾ ਵਿਕਾਸ ਕੀਤਾ ਹੈ। ਓਨਾ ਕਿਸੇ ਵੀ ਪਾਰਟੀ ਨੇ ਨਹੀਂ ਕੀਤਾ ਹੈ।
