ਸੁਖਬੀਰ ਬਾਦਲ ਨੇ 12 ਮੈਂਬਰੀ ਕਮੇਟੀ ਬਣਾਈ, ਪਾਰਟੀ ‘ਚ ਵੱਡੇ ਬਦਲਾਅ ਦੀ ਤਿਆਰੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) (ਬਾਦਲ) ਨੇ ਪੰਜਾਬ ਵਿਚ ਹਾਰ ‘ਤੇ ਮੰਥਨ ਲਈ 12 ਮੈਂਬਰੀ ਕਮੇਟੀ (12 member committee) ਬਣਾ ਦਿੱਤੀ ਹੈ।…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) (ਬਾਦਲ) ਨੇ ਪੰਜਾਬ ਵਿਚ ਹਾਰ ‘ਤੇ ਮੰਥਨ ਲਈ 12 ਮੈਂਬਰੀ ਕਮੇਟੀ (12 member committee) ਬਣਾ ਦਿੱਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ (Party President Sukhbir Badal) ਨੇ ਇਹ ਹਾਈ ਲੈਵਲ ਕਮੇਟੀ (High Level Committee) ਬਣਾਈ ਹੈ। ਇਹ ਕਮੇਟੀ ਹਾਰ ਦੇ ਕਾਰਣਾਂ ਦੀ ਪੜਚੋਲ ਕਰੇਗੀ। ਉਸ ਨੂੰ ਦੂਰ ਕਰਨ ਲਈ ਸੁਝਾਅ ਦੇਵੇਗੀ। ਪੂਰੀ ਰਿਪੋਰਟ ਅਕਾਲੀ ਦਲ ਦੀ ਕੋਰ ਕਮੇਟੀ ਵਿਚ ਰੱਖੀ ਜਾਵੇਗੀ।ਜਿਸ ਤੋਂ ਬਾਅਦ ਪਾਰਟੀ ਅਤੇ ਉਸ ਦੀਆਂ ਨੀਤੀਆਂ ਵਿਚ ਬਦਲਾਅ ਕੀਤਾ ਜਾਵੇਗਾ। ਇਹ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਚੰਡੀਗੜ੍ਹ ਵਿੱਚ ਕੀਤਾ। Also Read : ਜਿਓ ਦਾ ਧਮਾਕਾ ਆਫਰ, 200 ਰੁਪਏ ਤੋਂ ਵੀ ਘੱਟ ‘ਚ ਡੇਟਾ ਤੇ ਕਾਲ 

ਕਮੇਟੀ ‘ਚ ਜਿਨ੍ਹਾਂ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਗੁਲਜਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਅਤੇ ਸੁਰਜੀਤ ਸਿੰਘ ਰੱਖੜਾ ਦੇ ਨਾਮ ਸ਼ਾਮਲ ਹਨ। ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਕੋਰ ਕਮੇਟੀ ਵਿੱਚ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਫਿਰ ਜ਼ਿਲ੍ਹਾ ਜੱਥੇਦਾਰ ਸਹਿਬਾਨ, ਪਾਰਟੀ ਦੇ ਸਾਰੇ ਉਮੀਦਵਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਯੂਥ ਵਿੰਗ ਅਤੇ ਐਸ. ਓ. ਆਈ ਦੇ ਅਹੁਦੇਦਾਰਾਂ ਆਦਿ ਨਾਲ ਵਿਸਥਾਰ ਨਾਲ ਮੀਟਿੰਗਾਂ ਕੀਤੀਆਂ ਗਈਆਂ।
ਇਨ੍ਹਾਂ ਮੀਟਿੰਗਾਂ ਵਿੱਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪਾਰਟੀ ਵਿੱਚ ਸਮੇਂ ਮੁਤਾਬਕ ਵੱਡੀਆਂ ਤਬਦੀਲੀਆਂ ਕਰਨ ਅਤੇ ਸਾਰੇ ਮਸਲੇ ਦੀ ਘੋਖ ਕਰਨ ਲਈ ਉਚ ਪੱਧਰੀ ਕਮੇਟੀ ਬਣਾਈ ਜਾਵੇ। ਇਹ ਕਮੇਟੀ ਹਰ ਪੱਧਰ ‘ਤੇ ਤਾਲਮੇਲ ਕਰਕੇ ਵਿਸਥਾਰਤ ਰਿਪੋਰਟ ਪਾਰਟੀ ਦੀ ਕੋਰ ਕਮੇਟੀ ਨੂੰ ਸੌਂਪੇਗੀ, ਜਿੱਥੇ ਕਮੇਟੀ ਦੀ ਰਾਏ ਅਨੁਸਾਰ ਵੱਡੇ ਫ਼ੈਸਲੇ ਲਏ ਜਾਣਗੇ।

Leave a Reply

Your email address will not be published. Required fields are marked *